ਪੰਜਾਬ ਦੇ ਸਾਬਕਾ DGP ਨੇ ਭਾਰਤੀ ਰਾਸ਼ਟਰਵਾਦੀ ਪਾਰਟੀ ਕੀਤੀ ਜੁਆਇੰਨ, PM ਸੁਰੱਖਿਆ ਨੂੰ ਲੈ ਕੇ ਸੁਰਖੀਆਂ ਵਿੱਚ ਆਏ ਸਨ ਸਿਧਾਰਥ ਚਟੋਪਾਧਿਆਏ
ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਭਾਰਤੀ ਰਾਸ਼ਟਰਵਾਦੀ ਪਾਰਟੀ (ਬੀਐਨਪੀ) ਵਿੱਚ ਸ਼ਾਮਲ ਹੋਏ ਹਨ। ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ ਸਿਧਾਰਥ ਚਟੋਪਾਧਿਆਏ ਰਾਜਨੀਤੀ ਵਿੱਚ ਆ ਗਏ ਹਨ। ਉਹ ਦਿੱਲੀ ਵਿੱਚ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਸ਼ਾਮਲ ਹੋਏ।
(Photo Credit: ChatGpt.com)
ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਸਿਧਾਰਥ ਚਟੋਪਾਧਿਆਏ ਨੇ ਪੁਲਿਸ ਸੇਵਾ ਵਿੱਚ ਲੰਬੇ ਕਾਰਜਕਾਲ ਤੋਂ ਬਾਅਦ ਰਾਜਨੀਤੀ ਵਿੱਚ ਕਦਮ ਰੱਖਿਆ ਹੈ। ਉਹ ਸ਼ੁੱਕਰਵਾਰ ਨੂੰ ਦਿੱਲੀ ਵਿੱਚ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਹਨ। ਚਟੋਪਾਧਿਆਏ, ਜਿਨ੍ਹਾਂ ਨੇ ਪੰਜਾਬ ਪੁਲਿਸ ਵਿੱਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕੀਤਾ ਹੈ। ਨਸ਼ਿਆਂ ਦੀ ਤਸਕਰੀ ਖਿਲਾਫ ਆਪਣੇ ਸਖ਼ਤ ਰੁਖ਼ ਲਈ ਜਾਣੇ ਜਾਂਦੇ ਹਨ। ਐਲਾਨ ਵਿੱਚ ਦੱਸੇ ਗਏ ਸਿਆਸੀ ਪਿਛੋਕੜ ਅਨੁਸਾਰ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਬਾਦਲ ਪਰਿਵਾਰ ਦੇ ਮੈਂਬਰਾਂ ਖਿਲਾਫ ਵੀ ਕਾਰਵਾਈ ਕੀਤੀ ਸੀ।
ਕਿਵੇਂ ਸੁਰਖੀਆਂ ਵਿੱਚ ਆਏ ਸਨ ਚਟੋਪਾਧਿਆਏ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਉਹ ਰਾਸ਼ਟਰੀ ਪੱਧਰ ‘ਤੇ ਚਰਚਾ ਵਿੱਚ ਆ ਗਏ। ਇਸ ਘਟਨਾ ਤੋਂ ਬਾਅਦ ਜਾਂਚ ਸ਼ੁਰੂ ਹੋਈ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਆਈ। ਜਿਸ ਦੌਰਾਨ ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚ ਗਏ।
ਸਿਧਾਰਥ ਚਟੋਪਾਧਿਆਏ ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ (DGP) ਹਨ। ਉਹ ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਕਾਰਨ ਚਰਚਾ ਵਿੱਚ ਆਏ ਸਨ। 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਤੋਂ ਫਿਰੋਜ਼ਪੁਰ ਜਾ ਰਹੇ ਸਨ। ਇਸ ਦੌਰਾਨ ਕਿਸਾਨ ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਰੋਕੇ ਜਾਣ ਕਾਰਨ ਉਨ੍ਹਾਂ ਦਾ ਕਾਫ਼ਲਾ ਫਿਰੋਜ਼ਪੁਰ ਦੇ ਇੱਕ ਫਲਾਈਓਵਰ ‘ਤੇ ਕਰੀਬ 20 ਤੋਂ 30 ਮਿੰਟ ਤੱਕ ਫਸਿਆ ਰਿਹਾ। ਸੁਰੱਖਿਆ ਕਾਰਨਾਂ ਕਰਕੇ ਪ੍ਰਧਾਨ ਮੰਤਰੀ ਨੂੰ ਆਪਣਾ ਦੌਰਾ ਰੱਦ ਕਰਕੇ ਵਾਪਸ ਪਰਤਣਾ ਪਿਆ।
ਉਸ ਸਮੇਂ ਸਿਧਾਰਥ ਚਟੋਪਾਧਿਆਏ ਪੰਜਾਬ ਦੇ DGP ਸਨ। ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਜਾਂਚ ਕਮੇਟੀ ਨੇ ਸੁਰੱਖਿਆ ਪ੍ਰਬੰਧਾਂ ਵਿੱਚ ਕਮੀਆਂ ਲਈ ਉਨ੍ਹਾਂ ਸਮੇਤ ਕਈ ਸੀਨੀਅਰ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ। ਮਾਰਚ 2023 ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਵਿਰੁੱਧ ਵੱਡੀ ਸਜ਼ਾ ਸਬੰਧੀ ਵਿਭਾਗੀ ਕਾਰਵਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ।
ਨਵਜੋਤ ਕੌਰ ਸਿੱਧੂ ਨੇ ਜੁਆਇੰਨ ਕੀਤੀ ਸੀ BRP
ਉਨ੍ਹਾਂ ਦਾ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਸ਼ਾਮਲ ਹੋਣਾ, ਅਪ੍ਰੈਲ 2026 ਵਿੱਚ ਸਾਬਕਾ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਦੇ ਇਸ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਇੰਚਾਰਜ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਕੁਝ ਮਹੀਨਿਆਂ ਬਾਅਦ ਹੋਇਆ ਹੈ। ਉਨ੍ਹਾਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਪਾਰਟੀ ਦੇ ਇਰਾਦੇ ਦਾ ਐਲਾਨ ਕੀਤਾ ਸੀ। ਦਿੱਲੀ ਤੋਂ ਚਟੋਪਾਧਿਆਏ ਦੀ ਸਿਆਸੀ ਸ਼ੁਰੂਆਤ ਨੇ ਹੁਣ ਪਾਰਟੀ ਦੀ ਉੱਭਰ ਰਹੀ ਸਿਆਸੀ ਰੂਪ-ਰੇਖਾ ਅਤੇ ਪੰਜਾਬ ਲਈ ਇਸ ਦੀਆਂ ਯੋਜਨਾਵਾਂ ਵੱਲ ਧਿਆਨ ਖਿੱਚਿਆ ਹੈ।
