ਪੰਜਾਬ ਸਰਕਾਰ ਨੂੰ HC ਦਾ ਨੋਟਿਸ: ਸਾਬਕਾ DGP ‘ਤੇ ਕਤਲ ਦਾ ਇਲਜ਼ਾਮ, ਕੇਸ ਖਾਰਜ ਕਰਨ ਦੀ ਮੰਗ ‘ਤੇ ਦਾਇਰ ਪਟੀਸ਼ਨ

Published: 

28 Oct 2024 19:06 PM

1991 ਦੇ ਕੇਸ ਵਿੱਚ 30 ਸਾਲ ਦੀ ਦੇਰੀ ਤੋਂ ਬਾਅਦ 2020 ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 25 ਨਵੰਬਰ ਲਈ ਤੈਅ ਕੀਤੀ ਗਈ ਹੈ।

ਪੰਜਾਬ ਸਰਕਾਰ ਨੂੰ HC ਦਾ ਨੋਟਿਸ: ਸਾਬਕਾ DGP ਤੇ ਕਤਲ ਦਾ ਇਲਜ਼ਾਮ, ਕੇਸ ਖਾਰਜ ਕਰਨ ਦੀ ਮੰਗ ਤੇ ਦਾਇਰ ਪਟੀਸ਼ਨ

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ

Follow Us On

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਆਪਣੇ ਖਿਲਾਫ ਦਰਜ ਹੋਏ ਕਤਲ ਦੇ ਕੇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਸੋਮਵਾਰ ਨੂੰ ਅਦਾਲਤ ਵਿੱਚ ਹੋਈ। ਉਨ੍ਹਾਂ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਪੰਜਾਬ ਪੁਲਿਸ ਉਸ ਨੂੰ ਹਰ ਕੀਮਤ ‘ਤੇ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ।

ਇਸੇ ਲਈ 1991 ਦੇ ਕੇਸ ਵਿੱਚ 30 ਸਾਲ ਦੀ ਦੇਰੀ ਤੋਂ ਬਾਅਦ 2020 ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 25 ਨਵੰਬਰ ਲਈ ਤੈਅ ਕੀਤੀ ਗਈ ਹੈ।

ਸਿਆਸਤ ਕਾਰਨ ਬਣਾਇਆ ਜਾ ਰਿਹਾ ਨਿਸ਼ਾਨਾ

ਸੁਮੇਧ ਸਿੰਘ ਸੈਣੀ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਉਹ 1982 ਬੈਚ ਦੇ ਆਈ.ਪੀ.ਐਸ. ਹਨ। ਉਹ ਕਰੀਬ 36 ਸਾਲ ਪੰਜਾਬ ਪੁਲਿਸ ਵਿੱਚ ਸੇਵਾ ਨਿਭਾਅ ਚੁੱਕੇ ਹਨ। ਉਹ 30 ਜੂਨ 2018 ਨੂੰ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ ਸਿਆਸੀ ਕਾਰਨਾਂ ਕਰਕੇ ਉਸ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ। 11 ਅਕਤੂਬਰ 2018 ਨੂੰ ਹਾਈਕੋਰਟ ਨੇ ਪਟੀਸ਼ਨਰ ਨੂੰ ਡੀਜੀਪੀ, ਆਈਜੀਪੀ ਜਾਂ ਵਿਭਾਗ ਮੁਖੀ ਹੁੰਦਿਆਂ ਕਿਸੇ ਵੀ ਕੇਸ ਵਿੱਚ ਗ੍ਰਿਫ਼ਤਾਰ ਕਰਨ ‘ਤੇ ਰੋਕ ਲਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਪੁਲਿਸ ਪਿੱਛੇ ਨਹੀਂ ਹਟੀ। ਪਟੀਸ਼ਨਰ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਦਾ ਵੀ ਕੋਈ ਹੱਲ ਲੱਭ ਲਿਆ ਹੈ। 1991 ਦੇ ਇੱਕ ਕੇਸ ਵਿੱਚ 2020 ਵਿੱਚ ਇੱਕ ਐਫਆਈ ਦਰਜ ਕੀਤੀ ਗਈ ਸੀ ਜਦੋਂ ਪਟੀਸ਼ਨਰ ਐਸਐਸਪੀ ਸੀ।

Exit mobile version