ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋ ਸਕਦੇ ਨੇ ਸ਼ਾਮਲ, ਭਲਕੇ ਹੋ ਸਕਦਾ ਹੈ ਰਸਮੀ ਐਲਾਨ

Updated On: 

22 Sep 2026 18:59 PM IST

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਦਾ ਸਿਆਸੀ ਪਿੜ ਵਿੱਚ ਉੱਤਰਨਾ ਲਗਭਗ ਤੈਅ ਹੋ ਗਿਆ ਹੈ। ਉਨ੍ਹਾਂ ਦੇ ਨਵੇਂ ਬਣੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਚੁੱਕਾ ਹੈ ਅਤੇ ਇਸ ਸਬੰਧੀ ਪਾਰਟੀ ਲੀਡਰਸ਼ਿਪ ਨਾਲ ਉਨ੍ਹਾਂ ਦੀ ਰਸਮੀ ਗੱਲਬਾਤ ਮੁਕੰਮਲ ਹੋ ਗਈ ਹੈ।

ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਚ ਹੋ ਸਕਦੇ ਨੇ ਸ਼ਾਮਲ, ਭਲਕੇ ਹੋ ਸਕਦਾ ਹੈ ਰਸਮੀ ਐਲਾਨ

File Photo

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਦਾ ਸਿਆਸੀ ਪਿੜ ਵਿੱਚ ਉੱਤਰਨਾ ਲਗਭਗ ਤੈਅ ਹੋ ਗਿਆ ਹੈ। ਉਨ੍ਹਾਂ ਦੇ ਨਵੇਂ ਬਣੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਚੁੱਕਾ ਹੈ ਅਤੇ ਇਸ ਸਬੰਧੀ ਪਾਰਟੀ ਲੀਡਰਸ਼ਿਪ ਨਾਲ ਉਨ੍ਹਾਂ ਦੀ ਰਸਮੀ ਗੱਲਬਾਤ ਮੁਕੰਮਲ ਹੋ ਗਈ ਹੈ।

ਉੱਚ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਨਿਰੰਜਨ ਸਿੰਘ ਭਲਕੇ ਜਲੰਧਰ ਵਿਖੇ ਇੱਕ ਸਮਾਗਮ ਦੌਰਾਨ ਰਸਮੀ ਤੌਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਵੱਡਾ ਐਲਾਨ ਕਰਨਗੇ। ਇਸ ਫ਼ੈਸਲੇ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਬਾਪੂ ਤਰਸੇਮ ਸਿੰਘ ਨੇ ਅੱਜ ਜਲੰਧਰ ਸਥਿਤ ਨਿਰੰਜਨ ਸਿੰਘ ਦੇ ਗ੍ਰਹਿ ਵਿਖੇ ਇੱਕ ਗੁਪਤ ਤੇ ਅਹਿਮ ਮੀਟਿੰਗ ਕੀਤੀ।

ਅੰਦਰੂਨੀ ਸੂਤਰਾਂ ਮੁਤਾਬਕ ਹੋਈ ਇਸ ਵਿਸ਼ੇਸ਼ ਮੀਟਿੰਗ ਦੌਰਾਨ ਨਿਰੰਜਨ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਪਣੀ ਰਜ਼ਾਮੰਦੀ ਦਿੰਦਿਆਂ ਹਾਮੀ ਭਰ ਦਿੱਤੀ ਹੈ। ਪਾਰਟੀ ਦੇ ਇੱਕ ਉੱਚ ਪੱਧਰੀ ਸੀਨੀਅਰ ਆਗੂ ਨੇ ਇਸ ਬੈਠਕ ਦੀ ਪੁਸ਼ਟੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਭਲਕੇ ਨਿਰੰਜਨ ਸਿੰਘ ਰਸਮੀ ਤੌਰ ਤੇ ਪਾਰਟੀ ਦਾ ਪੱਲਾ ਫੜਨਗੇ। ਸਿਆਸੀ ਗਲਿਆਰਿਆਂ ਵਿੱਚ ਚੱਲ ਰਹੀਆਂ ਚਰਚਾਵਾਂ ਅਨੁਸਾਰ ਪਾਰਟੀ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਆਪਣਾ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਇੱਕ ਇਮਾਨਦਾਰ ਅਤੇ ਬੇਦਾਗ਼ ਅਕਸ ਵਾਲੇ ਸਾਬਕਾ ਅਧਿਕਾਰੀ ਦੇ ਆਉਣ ਨਾਲ ਦੋਆਬਾ ਖਿੱਤੇ ਵਿੱਚ ਪਾਰਟੀ ਦੇ ਸਿਆਸੀ ਆਧਾਰ ਨੂੰ ਵੱਡਾ ਹੁਲਾਰਾ ਮਿਲੇਗਾ।

ਭੋਲਾ ਡਰੱਗ ਕੇਸ ਦੀ ਪੜਤਾਲ ਨਾਲ ਸੁਰਖ਼ੀਆਂ ਵਿੱਚ ਆਏ ਸੀ

ਜ਼ਿਕਰਯੋਗ ਹੈ ਕਿ ਈਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਉਸ ਸਮੇਂ ਦੇਸ਼ ਭਰ ਵਿੱਚ ਸੁਰਖ਼ੀਆਂ ਦਾ ਕੇਂਦਰ ਬਣੇ ਸਨ ਜਦੋਂ ਉਨ੍ਹਾਂ ਨੇ ਪੰਜਾਬ ਦੇ ਬਹੁ-ਚਰਚਿਤ ਜਗਦੀਸ਼ ਭੋਲਾ ਡਰੱਗ ਰੈਕੇਟ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸੀ। ਉਸ ਪੜਤਾਲ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਸਰਕਾਰ ਦੇ ਦੋ ਸਾਬਕਾ ਕੈਬਨਿਟ ਮੰਤਰੀਆਂ ਤੋਂ ਵੀ ਤਿੱਖੀ ਪੁੱਛਗਿੱਛ ਕੀਤੀ ਸੀ। ਇਸ ਜਾਂਚ ਦੌਰਾਨ ਕੇਂਦਰ ਸਰਕਾਰ ਵੱਲੋਂ ਸਾਲ 2015 ਵਿੱਚ ਉਨ੍ਹਾਂ ਦਾ ਤਬਾਦਲਾ ਕੋਲਕਾਤਾ ਕਰ ਦਿੱਤਾ ਗਿਆ ਸੀ, ਪ੍ਰੰਤੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਖ਼ਲ ਦਿੰਦਿਆਂ ਕੇਂਦਰ ਦੇ ਇਸ ਤਬਾਦਲੇ ਦੇ ਹੁਕਮਾਂ ਤੇ ਰੋਕ ਲਗਾ ਦਿੱਤੀ ਸੀ। ਇਸ ਉਪਰੰਤ ਨਿਰੰਜਨ ਸਿੰਘ ਮਈ 2021 ਦੌਰਾਨ ਜਲੰਧਰ ਦਫ਼ਤਰ ਤੋਂ ਆਪਣੇ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਬਾਕਾਇਦਾ ਸੇਵਾਮੁਕਤ ਹੋਏ ਸੀ।

ਹੋਰਨਾਂ ਅਧਿਕਾਰੀਆਂ ਨਾਲ ਵੀ ਰਾਬਤੇ ਦੀ ਚਰਚਾ

ਇਸ ਸਿਆਸੀ ਗਤੀਵਿਧੀ ਦੇ ਤਹਿਤ ਅੱਜ ਜਲੰਧਰ ਦੀ ਅਟਵਾਲ ਕਾਲੋਨੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪ੍ਰਮੁੱਖ ਆਗੂ ਇਕੱਤਰ ਹੋਏ। ਅੱਜ ਹੋਈ ਇਸ ਬੰਦ ਕਮਰਾ ਮੀਟਿੰਗ ਵਿੱਚ ਸੀਨੀਅਰ ਆਗੂ ਬਾਬੂ ਸਿੰਘ ਬਰਾੜ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਰਟੀ ਆਪਣੀ ਸ਼ੁਰੂਆਤੀ ਰਣਨੀਤੀ ਤਹਿਤ ਸੂਬੇ ਦੇ ਕਈ ਹੋਰ ਸੇਵਾਮੁਕਤ ਅਧਿਕਾਰੀਆਂ ਨਾਲ ਵੀ ਲਗਾਤਾਰ ਸੰਪਰਕ ਸਾਧ ਰਹੀ ਹੈ, ਜਿਨ੍ਹਾਂ ਦਾ ਆਪਣੇ ਸੇਵਾ ਕਾਲ ਦੌਰਾਨ ਰਿਕਾਰਡ ਸਾਫ਼-ਸੁਥਰਾ ਅਤੇ ਬੇਦਾਗ਼ ਰਿਹਾ ਹੈ। ਹਾਲਾਂਕਿ, ਇਸ ਸਮੁੱਚੇ ਘਟਨਾਕ੍ਰਮ ਅਤੇ ਸਿਆਸੀ ਹਲਚਲ ਬਾਰੇ ਪਾਰਟੀ ਦੀ ਅਗਵਾਈ ਕਰ ਰਹੇ ਮਨਪ੍ਰੀਤ ਸਿੰਘ ਇਆਲੀ ਨਾਲ ਫ਼ੋਨ ਰਾਹੀਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਵੱਲੋਂ ਕਾਲ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ।

Loading...
Unable to load recommendations.
Follow Us
Related Stories
ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਮੁਹਾਲੀ, ਨੌਜਵਾਨੀ ਨੂੰ ਬਚਾਉਣ ਲਈ ਸਿਆਸਤ ਤੋਂ ਉੱਪਰ ਉੱਠ ਕੇ ਅੱਗੇ ਆਉਣ ਦਾ ਸੱਦਾ
ਲੁਧਿਆਣਾ ‘ਚ ਕੈਨੇਡਾ PR ਦੇ ਨਾਂ ‘ਤੇ ਵੱਡੀ ਠੱਗੀ, ਲੁਟੇਰੀ ਦੁਲਹਨ ਨੇ ਰਚਾਇਆ ਤੀਜਾ ਵਿਆਹ; ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ
ਮਾਝੇ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਾਥੀਆਂ ਸਣੇ AAP ‘ਚ ਸ਼ਾਮਲ; CM ਮਾਨ ਨੇ ਕੀਤਾ ਸਵਾਗਤ
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 1 ਕਿੱਲੋ ਅਫ਼ੀਮ; 8 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਨਕਦੀ ਸਣੇ 3 ਤਸਕਰ ਗ੍ਰਿਫ਼ਤਾਰ
ਕਿਸੇ ਵੀ ਪੱਧਰ ‘ਤੇ ਢਿੱਲ ਨਹੀਂ ਵਰਤੀ ਜਾਵੇਗੀ… ਅਮਰਜੀਤ ਚਾਵਲਾ ਰੇਪ ਕੇਸ ‘ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ
RDF ਫੰਡ ਨੂੰ ਲੈ ਕੇ ਕੇਂਦਰ ਤੇ ਵਰ੍ਹੇ ਹਰਦੀਪ ਮੁੰਡੀਆਂ, ਨਿਰਮਲਾ ਸੀਤਾਰਮਨ ਦੇ ਬਿਆਨ ‘ਤੇ ਦਿੱਤਾ ਜਵਾਬ