ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਦੀ ਸਿਆਸੀ ਪਾਰੀ, ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਹੋਏ ਸ਼ਾਮਲ
ਨਿਰੰਜਨ ਸਿੰਘ ਦੀ ਸਿਆਸਤ 'ਚ ਐਂਟਰੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੈ। ਪਾਰਟੀ ਸੂਤਰਾਂ ਦੇ ਹਵਾਲੇ ਨਾਲ ਪਹਿਲਾਂ ਆਈਆਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਨ ਬਾਰੇ ਵਿਚਾਰ ਚੱਲ ਰਿਹਾ ਹੈ।
ਐਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਅੱਜ, ਬੁੱਧਵਾਰ ਨੂੰ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਮੂਲੀਅਤ ਕਰ ਲਈ। ਉਨ੍ਹਾਂ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ ਪਾਰਟੀ ਦੇ ਹੋਰ ਆਗੂਆਂ ਵੱਲੋਂ ਪਾਰਟੀ ‘ਚ ਸ਼ਾਮਲ ਕਰਵਾਇਆ ਗਿਆ।
ਨਿਰੰਜਨ ਸਿੰਘ ਦੀ ਸਿਆਸਤ ‘ਚ ਐਂਟਰੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੈ। ਪਾਰਟੀ ਸੂਤਰਾਂ ਦੇ ਹਵਾਲੇ ਨਾਲ ਪਹਿਲਾਂ ਆਈਆਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਨ ਬਾਰੇ ਵਿਚਾਰ ਚੱਲ ਰਿਹਾ ਹੈ।
ਹਾਲਾਂਕਿ, ਕਰਤਾਰਪੁਰ ਤੋਂ ਚੋਣ ਲੜਨ ਬਾਰੇ ਨਿਰੰਜਨ ਸਿੰਘ ਨੇ ਖ਼ੁਦ ਕਿਹਾ ਹੈ ਕਿ ਉਨ੍ਹਾਂ ਨੇ ਅਜੇ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਕੀਤਾ ਤੇ ਪਾਰਟੀ ਵੱਲੋਂ ਵੀ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਕਿਹਾ ਗਿਆ। ਇਸ ਲਈ ਫਿਲਹਾਲ ਕਰਤਾਰਪੁਰ ਤੋਂ ਉਨ੍ਹਾਂ ਦੀ ਉਮੀਦਵਾਰੀ ਨੂੰ ਅਧਿਕਾਰਤ ਨਹੀਂ ਮੰਨਿਆ ਜਾ ਸਕਦਾ।
ਨਸ਼ਿਆਂ ਦੇ ਮੁੱਦੇ ਨੂੰ ਦੱਸਿਆ ਸਿਆਸਤ ‘ਚ ਆਉਣ ਦਾ ਕਾਰਨ
ਪਾਰਟੀ ‘ਚ ਸ਼ਾਮਲ ਹੋਣ ਤੋਂ ਪਹਿਲਾਂ ਨਿਰੰਜਨ ਸਿੰਘ ਨੇ ਕਿਹਾ ਸੀ ਕਿ ਉਹ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਗੰਭੀਰ ਹਨ। ਉਨ੍ਹਾਂ ਮੁਤਾਬਕ ਪਿਛਲੀਆਂ ਸਰਕਾਰਾਂ ਵੱਲੋਂ ਨਸ਼ਿਆਂ ਦੇ ਖਾਤਮੇ ਦੇ ਵਾਅਦੇ ਕੀਤੇ ਜਾਂਦੇ ਰਹੇ ਹਨ, ਪਰ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਬਦਲਾਅ ਦੀ ਲੋੜ ਮਹਿਸੂਸ ਕਰਦਿਆਂ ਉਨ੍ਹਾਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜਨ ਦਾ ਫ਼ੈਸਲਾ ਕੀਤਾ।