AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਵਿਧਾਨ ਸਭਾ ਸੈਸ਼ਨ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਮੀ ਚਰਚਾ ਕੀਤੀ ਅਤੇ ਸਪੀਕਰ ਨੂੰ ਇਸ ਸਬੰਧੀ ਚਰਚਾ ਲਈ ਪੂਰਾ ਦਿਨ ਰੱਖਣ ਦੀ ਅਪੀਲ ਕੀਤੀ ਪਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ।

ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
(ਕੁੰਵਰ ਵਿਜੇ ਪ੍ਰਤਾਪ) Image Source: Twitter
tv9-punjabi
| Published: 25 Jan 2023 11:21 AM IST
Share
ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਤੋਂ ਨਿਰਾਸ਼ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਈ-ਮੇਲ ਰਾਹੀਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ, ਹਾਲਾਂਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ। ਇਸ ਬਾਰੇ ਫੈਸਲਾ ਸਪੀਕਰ ਨੇ ਲੈਣਾ ਹੈ।ਇਸ ਸਾਲ ਗਠਿਤ ਵਿਧਾਨ ਸਭਾ ਕਮੇਟੀਆਂ ਵਿੱਚ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ, ਜਿਸ ਦਾ ਕੰਮ ਵਿਧਾਨ ਸਭਾ ਵਿੱਚ ਲਾਗੂ ਵਿਧਾਇਕਾਂ ਨੂੰ ਮੰਤਰੀਆਂ ਵੱਲੋਂ ਦਿੱਤੇ ਭਰੋਸੇ ਕਰਵਾਉਣਾ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਮੀ ਚਰਚਾ ਕੀਤੀ ਅਤੇ ਸਪੀਕਰ ਨੂੰ ਇਸ ਸਬੰਧੀ ਚਰਚਾ ਲਈ ਪੂਰਾ ਦਿਨ ਰੱਖਣ ਦੀ ਅਪੀਲ ਕੀਤੀ ਪਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ।

ਇਸ ਲਈ ਨਾਰਾਜ਼ ਹੋਏ ਸੀ ਕੁੰਵਰ ਵਿਜੇ ਪ੍ਰਤਾਪ

ਇਸ ਸਬੰਧੀ ਸਰਕਾਰੀ ਭਰੋਸਾ ਕਮੇਟੀ ਨੇ ਮੁੱਖ ਸਕੱਤਰ ਵੀ.ਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਜ਼ੁਬਾਨੀ ਸੁਣਵਾਈ ਲਈ ਤਲਬ ਕੀਤਾ ਸੀ ਪਰ ਉਸੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਮੀਟਿੰਗ ਬੁਲਾਈ ਸੀ, ਜਿਸ ਕਾਰਨ ਮੀਟਿੰਗ ਰੱਦ ਕਰਨੀ ਪਈ ਸੀ | ਇਸ ਤੋਂ ਨਾਰਾਜ਼ ਹੋ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ। ਧਿਆਨ ਯੋਗ ਹੈ ਕਿ ਮਾਰਚ 2021 ਵਿੱਚ ਹਾਈ ਕੋਰਟ ਦੇ ਇੱਕ ਫੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਈਪੀਐਸ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਕੁਝ ਸਮੇਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਕੁੰਵਰ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਕਮੇਟੀ ਦਾ ਮੈਂਬਰ ਸੀ।

ਵਿਧਾਨਸਭਾ ਵਿੱਚ ਵੀ ਵਿਜੇ ਪ੍ਰਤਾਪ ਚੁੱਕਦੇ ਰਹੇ ਹਨ ਸਵਾਲ

ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜਿਸ ਤਰੀਕੇ ਨਾਲ ਪੁਲਿਸ ਦੀ ਨੌਕਰੀ ਦੌਰਾਨ ਪੁਲਿਸ ਦੀ ਕਾਰਜਪ੍ਰਣਾਲੀ ਤੇ ਸਵਾਲ ਚੁੱਕਦੇ ਰਹਿੰਦੇ ਸਨ, ਉਸੇ ਤਰਾਂ ਉਨ੍ਹਾਂ ਵਲੋਂ ਵਿਧਾਇਕ ਬਣਨ ਤੋਂ ਬਾਅਦ ਅਸਿੱਧੇ ਤੌਰ ਤੇ ਆਪਣੀ ਹੀ ਸਰਕਾਰ ਤੇ ਸਵਾਲ ਚੁੱਕੇ ਜਾਂਦੇ ਰਹੇ ਹਨ। ਕੁੰਵਰ ਵਿਧਾਨਸਭਾ ਦੇ ਅੰਦਰ ਵੀ ਕਈ ਅਹਿਮ ਮੁੱਦਿਆਂ ਤੇ ਸਰਕਾਰ ਤੋਂ ਜਵਾਬ ਮੰਗਦੇ ਰਹੇ ਹਨ।

ਆਪ ਸਰਕਾਰ ਵਿੱਚ ਸੱਭ ਚੰਗਾ ਨਹੀਂ

ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਸੀ। ਸਰਾਰੀ ‘ਤੇ ਤਿੰਨ ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਜਿਸ ਦੀ ਇੱਕ ਆਡੀਓ ਵਾਇਰਲ ਹੋ ਗਈ ਸੀ। ਹਾਲਾਂਕਿ ਜਿਹੜੇ ਦੋਸ਼ ਉਨ੍ਹਾਂ ਉਤੇ ਲੱਗੇ ਸਨ ਉਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਫੌਜਾ ਸਿੰਘ ਸਰਾਰੀ ਨੇ ਕਿਹਾ ਸੀ ਕਿ ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ ਅਤੇ ਰਹਾਂਗਾ। ਫੌਜਾ ਸਿੰਘ ਸਰਾਰੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਅੱਜ ਸਵੇਰੇ ਅਸਤੀਫਾ ਦੇ ਦਿੱਤਾ ਸੀ। ਚੇਤਨ ਸਿੰਘ ਜੌੜਾਮਾਜਰਾ ਕੋਲ ਹੁਣ ਉਨ੍ਹਾਂ ਸਾਰੇ ਵਿਭਾਗਾਂ ਦਾ ਚਾਰਜ ਹੈ ਜੋ ਫੌਜਾ ਸਿੰਘ ਸਰਾਰੀ ਕੋਲ ਸਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...