ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Published: 

25 Jan 2023 11:21 AM

ਵਿਧਾਨ ਸਭਾ ਸੈਸ਼ਨ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਮੀ ਚਰਚਾ ਕੀਤੀ ਅਤੇ ਸਪੀਕਰ ਨੂੰ ਇਸ ਸਬੰਧੀ ਚਰਚਾ ਲਈ ਪੂਰਾ ਦਿਨ ਰੱਖਣ ਦੀ ਅਪੀਲ ਕੀਤੀ ਪਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ।

ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Image Source: Twitter

Follow Us On

ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਤੋਂ ਨਿਰਾਸ਼ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਈ-ਮੇਲ ਰਾਹੀਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ, ਹਾਲਾਂਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ।

ਇਸ ਬਾਰੇ ਫੈਸਲਾ ਸਪੀਕਰ ਨੇ ਲੈਣਾ ਹੈ।ਇਸ ਸਾਲ ਗਠਿਤ ਵਿਧਾਨ ਸਭਾ ਕਮੇਟੀਆਂ ਵਿੱਚ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ, ਜਿਸ ਦਾ ਕੰਮ ਵਿਧਾਨ ਸਭਾ ਵਿੱਚ ਲਾਗੂ ਵਿਧਾਇਕਾਂ ਨੂੰ ਮੰਤਰੀਆਂ ਵੱਲੋਂ ਦਿੱਤੇ ਭਰੋਸੇ ਕਰਵਾਉਣਾ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਮੀ ਚਰਚਾ ਕੀਤੀ ਅਤੇ ਸਪੀਕਰ ਨੂੰ ਇਸ ਸਬੰਧੀ ਚਰਚਾ ਲਈ ਪੂਰਾ ਦਿਨ ਰੱਖਣ ਦੀ ਅਪੀਲ ਕੀਤੀ ਪਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ।

ਇਸ ਲਈ ਨਾਰਾਜ਼ ਹੋਏ ਸੀ ਕੁੰਵਰ ਵਿਜੇ ਪ੍ਰਤਾਪ

ਇਸ ਸਬੰਧੀ ਸਰਕਾਰੀ ਭਰੋਸਾ ਕਮੇਟੀ ਨੇ ਮੁੱਖ ਸਕੱਤਰ ਵੀ.ਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਜ਼ੁਬਾਨੀ ਸੁਣਵਾਈ ਲਈ ਤਲਬ ਕੀਤਾ ਸੀ ਪਰ ਉਸੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਮੀਟਿੰਗ ਬੁਲਾਈ ਸੀ, ਜਿਸ ਕਾਰਨ ਮੀਟਿੰਗ ਰੱਦ ਕਰਨੀ ਪਈ ਸੀ | ਇਸ ਤੋਂ ਨਾਰਾਜ਼ ਹੋ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ। ਧਿਆਨ ਯੋਗ ਹੈ ਕਿ ਮਾਰਚ 2021 ਵਿੱਚ ਹਾਈ ਕੋਰਟ ਦੇ ਇੱਕ ਫੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਈਪੀਐਸ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਕੁਝ ਸਮੇਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਕੁੰਵਰ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਕਮੇਟੀ ਦਾ ਮੈਂਬਰ ਸੀ।

ਵਿਧਾਨਸਭਾ ਵਿੱਚ ਵੀ ਵਿਜੇ ਪ੍ਰਤਾਪ ਚੁੱਕਦੇ ਰਹੇ ਹਨ ਸਵਾਲ

ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜਿਸ ਤਰੀਕੇ ਨਾਲ ਪੁਲਿਸ ਦੀ ਨੌਕਰੀ ਦੌਰਾਨ ਪੁਲਿਸ ਦੀ ਕਾਰਜਪ੍ਰਣਾਲੀ ਤੇ ਸਵਾਲ ਚੁੱਕਦੇ ਰਹਿੰਦੇ ਸਨ, ਉਸੇ ਤਰਾਂ ਉਨ੍ਹਾਂ ਵਲੋਂ ਵਿਧਾਇਕ ਬਣਨ ਤੋਂ ਬਾਅਦ ਅਸਿੱਧੇ ਤੌਰ ਤੇ ਆਪਣੀ ਹੀ ਸਰਕਾਰ ਤੇ ਸਵਾਲ ਚੁੱਕੇ ਜਾਂਦੇ ਰਹੇ ਹਨ। ਕੁੰਵਰ ਵਿਧਾਨਸਭਾ ਦੇ ਅੰਦਰ ਵੀ ਕਈ ਅਹਿਮ ਮੁੱਦਿਆਂ ਤੇ ਸਰਕਾਰ ਤੋਂ ਜਵਾਬ ਮੰਗਦੇ ਰਹੇ ਹਨ।

ਆਪ ਸਰਕਾਰ ਵਿੱਚ ਸੱਭ ਚੰਗਾ ਨਹੀਂ

ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫਾ ਦੇ ਦਿੱਤਾ ਸੀ। ਸਰਾਰੀ ‘ਤੇ ਤਿੰਨ ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਜਿਸ ਦੀ ਇੱਕ ਆਡੀਓ ਵਾਇਰਲ ਹੋ ਗਈ ਸੀ। ਹਾਲਾਂਕਿ ਜਿਹੜੇ ਦੋਸ਼ ਉਨ੍ਹਾਂ ਉਤੇ ਲੱਗੇ ਸਨ ਉਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਫੌਜਾ ਸਿੰਘ ਸਰਾਰੀ ਨੇ ਕਿਹਾ ਸੀ ਕਿ ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ ਅਤੇ ਰਹਾਂਗਾ। ਫੌਜਾ ਸਿੰਘ ਸਰਾਰੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਅੱਜ ਸਵੇਰੇ ਅਸਤੀਫਾ ਦੇ ਦਿੱਤਾ ਸੀ। ਚੇਤਨ ਸਿੰਘ ਜੌੜਾਮਾਜਰਾ ਕੋਲ ਹੁਣ ਉਨ੍ਹਾਂ ਸਾਰੇ ਵਿਭਾਗਾਂ ਦਾ ਚਾਰਜ ਹੈ ਜੋ ਫੌਜਾ ਸਿੰਘ ਸਰਾਰੀ ਕੋਲ ਸਨ।