AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਰਜ਼ੀ ਪੁਲਿਸ ਮੁਕਾਬਲਾ ਕਰਵਾਉਣ ਦੇ ਕੇਸ ‘ਚ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਇੱਕ ਹੋਰ ਕੇਸ ਦਰਜ

ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਮੁਸ਼ਕਿਲਾਂ ਵੱਧਦੀਆਂ ਹੀ ਜਾ ਰਹੀਆਂ ਨੇ। ਤੇ ਹੁਣ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿਸਦੇ ਤਹਿਤ ਉਨ੍ਹਾਂ ਨੂੰ ਇੱਕ ਝੂਠੇ ਫਰਜ਼ੀ ਮੁਕਾਬਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ ਹੋ ਦੋ ਪੁਲਿਸ ਮੁਲਾਜ਼ਮਾਂ ਤੇ ਵੀ ਮਾਮਲਾ ਦਰਜ ਹੋਇਆ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਐੱਸਪੀ ਹੈੱਡਕੁਆਰਟਰ ਰੋਪੜ ਵੱਲੋਂ ਕੀਤੀ ਜਾ ਰਹੀ ਹੈ।

ਫਰਜ਼ੀ ਪੁਲਿਸ ਮੁਕਾਬਲਾ ਕਰਵਾਉਣ ਦੇ ਕੇਸ 'ਚ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਇੱਕ ਹੋਰ ਕੇਸ ਦਰਜ
tv9-punjabi
| Updated On: 10 Dec 2023 10:51 AM IST
Share

ਪੰਜਾਬ ਨਿਊਜ। ਕਹਿੰਦੇ ਨੇ ਇਨਸਾਨ ਨੂੰ ਕਰਮਾਂ ਦਾ ਫਲ ਜਰੂਰ ਮਿਲਦਾ ਹੈ। ਜਿਹੜੇ ਉਹ ਗਲਤ ਕੰਮ ਕਰਦਾ ਹੈ ਉਸਦੀ ਸਜਾ ਉਸਨੂੰ ਜਰੂਰ ਮਿਲਦੀ ਹੈ। ਕੁੱਝ ਇਸ ਤਰ੍ਹਾਂ ਦੀ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਹੋ ਰਿਹਾ ਹੈ। ਪਹਿਲਾਂ ਹੀ ਬੁਰੀ ਤਰ੍ਹਾਂ ਬੇਅਦਬੀ ਕੇਸ ਫਸੇ ਪਰਮਰਾਜ ਸਿੰਘ ਉਮਰਾਨੰਗਲ ਦੇ ਗਲ ਇੱਕ ਹੋਰ ਮੁਸੀਬਤ ਪੈ ਗਈ। ਗੁਰਦਾਸਪੁਰ ਪੁਲਿਸ ਨੇ ਉਨ੍ਹਾਂ ਦੇ ਨਾਲ ਦੋ ਹੋਰ ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ ਕੀਤਾ ਹੈ।

ਦਰਅਸਲ ਪੰਜਾਬ ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਾਲਾ ਅਫਗਾਨਾ ਦੇ ਰਹਿਣ ਵਾਲੇ ਸੁਖਪਾਲ ਸਿੰਘ ਦੇ ਕਥਿਤ ਝੂਠੇ ਮੁਕਾਬਲੇ ਦੇ ਮਾਮਲੇ ਵਿੱਚ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੇ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਪੁਲਿਸ ਮੁਕਾਬਲਾ ਫਰਜ਼ੀ ਸੀ ਅਤੇ ਇਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ।

SIT ਨੇ ਵੱਖ-ਵੱਖ ਧਰਾਵਾਂ ਤਹਿਤ ਕੇਸ ਕੀਤਾ ਦਰਜ

ਕਾਨੂੰਨੀ ਰਾਏ ਲੈਣ ਤੋਂ ਬਾਅਦ ਐਸਆਈਟੀ ਨੇ 22 ਅਕਤੂਬਰ ਨੂੰ ਭਗਵੰਤਪੁਰਾ ਜ਼ਿਲ੍ਹਾ ਰੋਪੜ ਵਿੱਚ ਵੱਖ-ਵੱਖ ਧਰਾਵਾਂ ਵਿੱਚ ਐਫਆਈਆਰ ਨੰਬਰ 76 ਤਹਿਤ ਦਰਜ ਕੀਤਾ ਗਿਆ ਹੈ ਜਿਸ ਵਿੱਚ ਹੁਣ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਪੀ (ਡੀ) ਰੋਪੜ ਸਮੇਤ ਦੋ ਹੋਰ ਪੁਲਿਸ ਮੁਲਾਜ਼ਮਾਂ ਜਸਪਾਲ ਸਿੰਘ, ਤਤਕਾਲੀ ਡੀਐਸਪੀ ਮੋਰਿੰਡਾ ਅਤੇ ਏਐਸਆਈ ਗੁਰਦੇਵ ਸਿੰਘ, ਤਤਕਾਲੀ ਪੁਲਿਸ ਚੌਕੀ ਲੁਥੇਰੀ (ਹੁਣ ਮ੍ਰਿਤਕ) ਖਿਲਾਫ ਦਰਜ ਕੀਤਾ ਗਿਆ ਹੈ।

10 ਮਾਰਚ ਨੂੰ ਐਸਆਈਟੀ ਦਾ ਕੀਤਾ ਸੀ ਗਠਨ

ਇਸ ਮਾਮਲੇ ਵਿੱਚ ਬਟਾਲਾ ਦੇ ਫਤਿਹਗੜ੍ਹ ਚੂੜੀਆਂ ਥਾਣੇ ਵਿੱਚ ਦਰਜ 15 ਮਾਰਚ 2016 ਦੀ ਐਫਆਈਆਰ ਅਤੇ ਮੋਰਿੰਡਾ ਪੁਲਿਸ ਸਟੇਸ਼ਨ ਵਿੱਚ 29 ਜੁਲਾਈ 1994 ਦੀ ਟਾਡਾ ਐਕਟ ਦੀ ਐਫਆਈਆਰ ਦੀ ਜਾਂਚ ਲਈ ਹਾਈ ਕੋਰਟ ਨੇ 10 ਮਾਰਚ ਨੂੰ ਐਸਆਈਟੀ ਦਾ ਗਠਨ ਕੀਤਾ ਸੀ। ਐਸਆਈਟੀ ਮੁਖੀ ਨੇ ਆਪਣੇ ਵਿਸਤ੍ਰਿਤ ਹਲਫ਼ਨਾਮੇ ਵਿੱਚ ਇਹ ਵੀ ਕਿਹਾ ਕਿ ਕਤਲ ਦੀ ਕੋਸ਼ਿਸ਼, ਆਰਮਜ਼ ਐਕਟ ਅਤੇ ਟਾਡਾ ਐਕਟ ਤਹਿਤ 29 ਜੁਲਾਈ 1994 ਨੂੰ ਦਰਜ ਕੇਸ ਦੀ ਐਫਆਈਆਰ ਨੰਬਰ 63 ਦੀ ਜਾਂਚ ਦੌਰਾਨ ਐਸਆਈਟੀ ਦੇ ਸਾਹਮਣੇ ਕੁਝ ਤੱਥ ਸਾਹਮਣੇ ਆਏ ਸਨ। ਐਨਕਾਊਂਟਰ ਵਿੱਚ ਸ਼ਾਮਲ ਅਧਿਕਾਰੀਆਂ ਵੱਲੋਂ ਝੂਠ ਦੇ ਆਧਾਰ ਤੇ ਕੇਸ ਦਰਜ ਕੀਤਾ ਗਿਆ ਸੀ। ਇਸ ਲਈ ਉਕਤ ਐਫਆਈਆਰ ਨੂੰ ਰੱਦ ਕਰਨ ਦੀ ਅਰਜ਼ੀ 2 ਦਸੰਬਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਰੋਪੜ ਨੂੰ ਦਿੱਤੀ ਗਈ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...