ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦਿਹਾਂਤ, ਮੁਕਤਸਰ ‘ਚ ਲਏ ਆਖਰੀ ਸਾਹ

Updated On: 

05 Jan 2024 17:21 PM

ਜਥੇਦਾਰ ਬਲਵੰਤ ਸਿੰਘ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਇਸ ਤੋਂ ਪਹਿਲਾਂ ਉਹ 1996 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਚੁਣੇ ਗਏ ਸਨ। ਉਹ ਆਪਣੀ ਸਪਸ਼ਟ ਬੋਲਣ ਸ਼ੈਲੀ ਲਈ ਜਾਣੇ ਜਾਂਦਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਡਾਗੁਜਰ ਜੇਲ੍ਹ ਰੋਡ ਨੇੜੇ ਸਥਿਤ ਉਨ੍ਹਾਂ ਦੇ ਫਾਰਮ ਹਾਊਸ 'ਚ ਕੀਤਾ ਜਾਵੇਗਾ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦਿਹਾਂਤ, ਮੁਕਤਸਰ ਚ ਲਏ ਆਖਰੀ ਸਾਹ
Follow Us On

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਕਰੀਬ 80 ਸਾਲਾ ਜਥੇਦਾਰ ਨੰਦਗੜ੍ਹ ਨੇ ਮੁਕਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਬੁੱਡਾਗੁਜਰ ਜੇਲ੍ਹ ਰੋਡ ਨੇੜੇ ਸਥਿਤ ਉਨ੍ਹਾਂ ਦੇ ਫਾਰਮ ਹਾਊਸ ‘ਚ ਕੀਤਾ ਜਾਵੇਗਾ।

1996 ‘ਚ ਐਸਜੀਪੀਸੀ ਦੇ ਮੈਂਬਰ ਚੁਣੇ ਗਏ

ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਇਸ ਤੋਂ ਪਹਿਲਾਂ ਉਹ 1996 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਵੀ ਚੁਣੇ ਗਏ ਸਨ। ਉਹ ਆਪਣੀ ਸਪਸ਼ਟ ਬੋਲਣ ਸ਼ੈਲੀ ਲਈ ਜਾਣਿਆ ਜਾਂਦਾ ਸੀ। ਜ਼ਿਕਰਯੋਗ ਹੈ ਕਿ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਪੁੱਤਰ ਹਨ, ਜੋ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਉਨ੍ਹਾਂ ਦੀ ਦੇਖਭਾਲ ਕਰ ਰਹੇ ਸਨ।

ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਸਾਂਝਾ ਕੀਤਾ

ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਜਾਹਿਰ ਕੀਤਾ ਹੈ।