ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 84 ਦੌਰਾਨ ਗੁੰਮ ਹੋਏ ਦਸਤਾਵੇਜ਼ਾਂ ਦਾ ਚੁੱਕਿਆ ਮੁੱਦਾ, ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

Published: 

04 May 2026 13:14 PM IST

ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੌਰਾਨ ਓਪਰੇਸ਼ਨ ਬਲੂ ਸਟਾਰ ਸਮੇਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਤੇ ਹੋਏ ਫੌਜੀ ਹਮਲੇ ਨਾਲ ਨਾ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਿਆ, ਸਗੋਂ ਸਿੱਖ ਇਤਿਹਾਸ ਨਾਲ ਜੁੜੀਆਂ ਬੇਮਿਸਾਲ ਵਿਰਾਸਤੀ ਵਸਤਾਂ ਵੀ ਗਾਇਬ ਹੋ ਗਈਆਂ।

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 84 ਦੌਰਾਨ ਗੁੰਮ ਹੋਏ ਦਸਤਾਵੇਜ਼ਾਂ ਦਾ ਚੁੱਕਿਆ ਮੁੱਦਾ, ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 84 ਦੌਰਾਨ ਗੁੰਮ ਹੋਏ ਦਸਤਾਵੇਜ਼ਾਂ ਦਾ ਚੁੱਕਿਆ ਮੁੱਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ‘ਚ ਉਨ੍ਹਾਂ ਨੇ 1984 ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ਤੇ ਵੱਡੇ ਸਵਾਲ ਖੜੇ ਕੀਤੇ। ਉਨ੍ਹਾਂ ਖ਼ਾਸ ਤੌਰ ਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਗੁੰਮ ਹੋਏ ਕੀਮਤੀ ਦਸਤਾਵੇਜ਼ਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਮੁੜ ਉਠਾਇਆ।

ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ, ਜਿਸ ‘ਚ ਉਨ੍ਹਾਂ ਨੇ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੌਰਾਨ ਓਪਰੇਸ਼ਨ ਬਲੂ ਸਟਾਰ ਸਮੇਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਤੇ ਹੋਏ ਫੌਜੀ ਹਮਲੇ ਨਾਲ ਨਾ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਿਆ, ਸਗੋਂ ਸਿੱਖ ਇਤਿਹਾਸ ਨਾਲ ਜੁੜੀਆਂ ਬੇਮਿਸਾਲ ਵਿਰਾਸਤੀ ਵਸਤਾਂ ਵੀ ਗਾਇਬ ਹੋ ਗਈਆਂ।

ਉਨ੍ਹਾਂ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਦੁਰਲਭ ਹੱਥ-ਲਿਖਤ ਬੀੜਾਂ, ਹੁਕਮਨਾਮੇ ਤੇ ਇਤਿਹਾਸਕ ਦਸਤਾਵੇਜ਼ਾਂ ਦੇ ਗੁੰਮ ਹੋਣ ਨੂੰ ਲੈ ਕੇ ਅਜੇ ਤੱਕ ਸਪੱਸ਼ਟਤਾ ਨਹੀਂ ਆ ਸਕੀ। ਕਈ ਵਾਰ ਇਹ ਦਾਅਵੇ ਕੀਤੇ ਗਏ ਕਿ ਇਹ ਦਸਤਾਵੇਜ਼ ਵਾਪਸ ਕਰ ਦਿੱਤੇ ਗਏ ਸਨ, ਜਦਕਿ ਦੂਜੇ ਪਾਸੇ ਕੁੱਝ ਲੋਕ ਅਜੇ ਵੀ ਇਸ ਨੂੰ ਗਾਇਬ ਦੱਸਦੇ ਹਨ। ਇਸ ਗੁੰਝਲ ਨੂੰ ਖ਼ਤਮ ਕਰਨ ਲਈ ਸੱਚ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ।

ਗਿਆਨੀ ਰਘਬੀਰ ਸਿੰਘ ਨੇ ਮੰਗ ਕੀਤੀ ਕਿ ਇਸ ਮਾਮਲੇ ਨਾਲ ਸੰਬੰਧਿਤ ਸਾਰੀਆਂ ਜਾਂਚ ਰਿਪੋਰਟਾਂ ਤੇ ਸਰਕਾਰੀ ਰਿਕਾਰਡ ਜਨਤਕ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਗਤ ਨੂੰ ਇਹ ਜਾਣਨ ਦਾ ਪੂਰਾ ਅਧਿਕਾਰ ਹੈ ਕਿ ਗੁੰਮ ਹੋਏ ਪਾਵਨ ਸਰੂਪ ਤੇ ਦਸਤਾਵੇਜ਼ ਇਸ ਵੇਲੇ ਕਿੱਥੇ ਹਨ ਤੇ ਉਨ੍ਹਾਂ ਦਾ ਕੀ ਹਾਲ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਸਿਰਫ ਧਾਰਮਿਕ ਨਹੀਂ, ਸਗੋਂ ਇਤਿਹਾਸਕ ਤੇ ਭਾਵਨਾਤਮਕ ਮਾਮਲਾ ਹੈ, ਜਿਸ ਨਾਲ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ‘ਚ ਪੂਰੀ ਪਾਰਦਰਸ਼ਤਾ ਵਰਤੇ ਤੇ ਸੱਚਾਈ ਨੂੰ ਸਾਹਮਣੇ ਲਿਆਵੇ।

ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤ ‘ਚ ਅਜੇ ਵੀ ਚਿੰਤਾ ਤੇ ਅਣਿਸ਼ਚਿਤਤਾ ਦਾ ਮਾਹੌਲ ਹੈ। ਹੁਣ ਗਿਆਨੀ ਰਘਬੀਰ ਸਿੰਘ ਦੀ ਇਸ ਕਦਮ ਤੋਂ ਬਾਅਦ ਇਸ ਮੁੱਦੇ ਤੇ ਚਰਚਾ ਤੇਜ਼ ਹੋ ਗਈ।

Follow Us
Related Stories
ਸ਼ੇਖ ਚਿੱਲੀ ਦੇ ਸੁਪਨੇ ਲੈ ਰਹੀ ਬੀਜੇਪੀ… ਬੰਗਾਲ ਜਿੱਤ ਤੋਂ ਪੰਜਾਬ ਜਿੱਤਣ ਦੇ ਦਾਅਵੇ ‘ਤੇ ਸੀਐਮ ਮਾਨ ਦਾ ਤਿੱਖਾ ਤੰਜ
ਪੰਜਾਬ BJP ਦਫ਼ਤਰ ‘ਚ ਬੰਗਾਲ ਜਿੱਤ ਦਾ ਜਸ਼ਨ: ਪਾਰਟੀ ਵਰਕਰਾਂ ਨੇ ਮਠਿਆਈਆਂ ਵੰਡੀਆਂ, ਸੁਨੀਲ ਜਾਖੜ ਵੀ ਰਹੇ ਮੌਜੂਦ
ਮਜੀਠੀਆ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ: ਵਿਦੇਸ਼ੀ ਨੰਬਰ ਤੋਂ ਆਇਆ ਮੈਸੇਜ, ‘ਕੁਝ ਦਿਨ ਹੋਰ ਜੀਓ, ਟ੍ਰੇਲਰ ਆਉਣ ਵਾਲਾ ਹੈ’
ਲੁਧਿਆਣਾ: ਵਿਧਾਇਕ ਮਨਵਿੰਦਰ ਗਿਆਸਪੁਰਾ ਨੂੰ ਡੋਨੀ ਬੱਲ ਦੀ ਜਾਨੋਂ ਮਾਰਨ ਦੀ ਧਮਕੀ, ਡੀਜੀਪੀ ਨੂੰ ਦਿੱਤੀ ਸ਼ਿਕਾਇਤ
ਕੈਨੇਡਾ ਤੋਂ ਫੰਡਿੰਗ, ਭਾਰਤ ‘ਚ ਹਿੰਸਾ ਫੈਲਾਉਂਦੇ ਹਨ ਖਾਲਿਸਤਾਨੀ: CSIS ਰਿਪੋਰਟ ‘ਚ ਖੁਲਾਸਾ – ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਧਾਰਮਿਕ ਕੰਮਾਂ ਦੇ ਨਾਮ ‘ਤੇ ਲੈਂਦੇ ਹਨ ਪੈਸੇ
ਗੁਰਦਾਸਪੁਰ: ਕਾਦੀਆਂ ਰਾਜਪੂਤ ਵਿਖੇ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਪਤੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਦੋਵਾਂ ਦੀ ਮੌਤ