AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਡੇਰਾ ਮੁਖੀ ਦੇ ਬਰੀ ਹੋਣ ਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਤਿੱਖਾ ਪ੍ਰਤੀਕਰਮ, ਫੈਸਲੇ ਤੇ ਜਤਾਇਆ ਅਫ਼ਸੋਸ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਮਿਲਣੀ ਸ਼ੁਰੂ ਹੋਈ ਸੀ, ਉਦੋਂ ਤੋਂ ਹੀ ਇਹ ਅਟਕਲਾਂ ਲੱਗ ਰਹੀਆਂ ਸਨ ਕਿ ਸਰਕਾਰਾਂ ਅਤੇ ਕਾਨੂੰਨੀ ਤੰਤਰ ਉਸ ਦੇ ਹੱਕ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਬਲਾਤਕਾਰੀ ਅਤੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੂੰ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਬੰਦੀ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ।

ਡੇਰਾ ਮੁਖੀ ਦੇ ਬਰੀ ਹੋਣ ਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਤਿੱਖਾ ਪ੍ਰਤੀਕਰਮ, ਫੈਸਲੇ ਤੇ ਜਤਾਇਆ ਅਫ਼ਸੋਸ
lalit-sharma
| Updated On: 07 Mar 2026 16:30 PM IST

ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕੀਤੇ ਜਾਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਿੱਖੀ ਪ੍ਰਤੀਕ੍ਰਿਆ ਜਤਾਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਦੇਸ਼ ਦੇ ਨਿਆਂ ਪ੍ਰਬੰਧ ਤੇ ਵੱਡੇ ਸਵਾਲ ਖੜੇ ਹੋ ਗਏ ਹਨ ਅਤੇ ਇਹ ਫੈਸਲਾ ਕਾਨੂੰਨ ਦੀਆਂ ਧੱਜੀਆਂ ਉਡਾਉਣ ਵਰਗਾ ਹੈ।

ਬੰਦੀ ਸਿੰਘਾਂ ਨਾਲ ਕੀਤਾ ਵਿਤਕਰਾ, 32 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਮਿਲਣੀ ਸ਼ੁਰੂ ਹੋਈ ਸੀ, ਉਦੋਂ ਤੋਂ ਹੀ ਇਹ ਅਟਕਲਾਂ ਲੱਗ ਰਹੀਆਂ ਸਨ ਕਿ ਸਰਕਾਰਾਂ ਅਤੇ ਕਾਨੂੰਨੀ ਤੰਤਰ ਉਸ ਦੇ ਹੱਕ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਬਲਾਤਕਾਰੀ ਅਤੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੂੰ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਬੰਦੀ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ।

ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਵਿੱਚੋਂ ਕਈ ਅਜਿਹੇ ਵੀ ਹਨ ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨਾ ਤਾਂ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਹਾਲਾਤ ਸਾਫ਼ ਤੌਰ ਤੇ ਦੱਸਦੇ ਹਨ ਕਿ ਦੇਸ਼ ਵਿੱਚ ਨਿਆਂ ਦੇ ਮਾਪਦੰਡ ਸਭ ਲਈ ਇੱਕੋ ਜਿਹੇ ਨਹੀਂ ਹਨ।

ਫੈਸਲੇ ਤੇ ਜਤਾਇਆ ਅਫਸੋਸ

ਸਾਬਕਾ ਜਥੇਦਾਰ ਨੇ ਭਾਰਤੀ ਲੋਕਤੰਤਰ ਵਿੱਚ ਦੋਹਰੇ ਨਿਆਂ ਪ੍ਰਬੰਧ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਪਾਸੇ ਗੰਭੀਰ ਜੁਰਮਾਂ ਵਿੱਚ ਫਸੇ ਵਿਅਕਤੀ ਨੂੰ ਬਰੀ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਿੱਖ ਕੈਦੀਆਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੈਰਾਨ ਕਰਨ ਵਾਲਾ ਹੈ ਅਤੇ ਇਸ ਨਾਲ ਸਿੱਖ ਕੌਮ ਦੇ ਮਨਾਂ ਵਿੱਚ ਬੇਗਾਨਗੀ ਦਾ ਅਹਿਸਾਸ ਹੋਰ ਵੱਧਦਾ ਜਾ ਰਿਹਾ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦੇਸ਼ ਦੇ ਨਿਆਂ ਪ੍ਰਬੰਧ ਨੂੰ ਨਿਰਪੱਖ ਅਤੇ ਸਭ ਲਈ ਬਰਾਬਰ ਬਣਾਉਣ ਦੀ ਲੋੜ ਹੈ, ਤਾਂ ਜੋ ਕਿਸੇ ਵੀ ਸਮੂਹ ਨੂੰ ਅਨਿਆਇ ਦਾ ਸਾਹਮਣਾ ਨਾ ਕਰਨਾ ਪਵੇ।

Follow Us
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ
Iran-Israel War: ਵਿਸ਼ਵਵਿਆਪੀ ਮਹਿੰਗਾਈ ਅਤੇ ਤੇਲ ਸੰਕਟ ਤੋਂ ਬੇਹਾਲ ਦੁਨੀਆ, ਡੂੰਘਾ ਹੋਇਆ ਆਰਥਿਕ ਸੰਕਟ...
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...