AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ: ਸਾਬਕਾ ਮੰਤਰੀ ਆਸ਼ੂ ਦੇ ਦੋ ਕਰੀਬੀ ਸਾਥੀਆਂ ਨੇ ਕੀਤਾ ਸਰੰਡਰ, ਕੋਰਟ ਨੇ 2 ਨੂੰ ਭਗੌੜਾ ਕਰਾਰ ਦਿੱਤਾ

ਖੁਰਾਕ ਤੇ ਸਪਲਾਈ ਵਿਭਾਗ ਵਿੱਚ ਟਰਾਂਸਪੋਰਟ ਟੈਂਡਰ 'ਚ ਦੋ ਮੁਲਜ਼ਮਾਂ ਵਿੱਚੋਂ ਪਨਗ੍ਰੇਨ ਦੇ ਤਤਕਾਲੀ ਜ਼ਿਲ੍ਹਾ ਮੈਨੇਜਰ ਸੁਰਿੰਦਰ ਬੇਰੀ ਨੇ ਸੀਜੇਐਮ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ: ਸਾਬਕਾ ਮੰਤਰੀ ਆਸ਼ੂ ਦੇ ਦੋ ਕਰੀਬੀ ਸਾਥੀਆਂ ਨੇ ਕੀਤਾ ਸਰੰਡਰ, ਕੋਰਟ ਨੇ 2 ਨੂੰ ਭਗੌੜਾ ਕਰਾਰ ਦਿੱਤਾ
ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ
rajinder-arora-ludhiana
| Updated On: 29 Sep 2023 12:13 PM IST
Share
ਵਿਜੀਲੈਂਸ ਨੇ ਖੁਰਾਕ ਤੇ ਸਪਲਾਈ ਵਿਭਾਗ ਵਿੱਚ ਟਰਾਂਸਪੋਰਟ ਟੈਂਡਰ ਦੇ ਕਰੋੜਾਂ ਰੁਪਏ ਦੇ ਘੁਟਾਲੇ ਵਿੱਚ ਸਾਬਕਾ ਮੰਤਰੀ ਸਮੇਤ 16 ਵਿਅਕਤੀਆਂ ਨੂੰ ਨਾਮਜਦ ਕੀਤਾ ਹੈ। ਇਨ੍ਹਾਂ ਵਿੱਚੋਂ 8 ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਜਦਕਿ ਇਸ ਵਿੱਚ ਚਾਰ ਵਿਅਕਤੀ ਫਰਾਰ ਹੋ ਗਏ ਹਨ। ਦੋ ਮੁਲਜ਼ਮਾਂ ਵਿੱਚੋਂ ਪਨਗ੍ਰੇਨ ਦੇ ਤਤਕਾਲੀ ਜ਼ਿਲ੍ਹਾ ਮੈਨੇਜਰ ਸੁਰਿੰਦਰ ਬੇਰੀ ਨੇ ਸੀਜੇਐਮ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪਨਗ੍ਰੇਨ ਦੇ ਇੱਕ ਹੋਰ ਦੋਸ਼ੀ ਜਗਨਦੀਪ ਢਿੱਲੋਂ ਨੂੰ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਫੂਡ ਗਰੇਨ ਐਂਡ ਕੋਰਟੇਜ਼ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਠੇਕੇਦਾਰ ਸੰਦੀਪ ਭਾਟੀਆ ਨੇ ਵੀ ਲੁਧਿਆਣਾ ਦੀ ਸੀਜੇਐਮ ਰਾਧਿਕਾ ਪੁਰੀ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਰਾਧਿਕਾ ਪੁਰੀ ਦੀ ਅਦਾਲਤ ਨੇ ਸੰਦੀਪ ਭਾਟੀਆ ਨੂੰ ਇੱਕ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।

ਢੋਟੀਵਾਲਾ ਨੂੰ ਦੋ ਹਫ਼ਤਿਆਂ ‘ਚ ਸਰੰਡਰ ਕਰਨ ਦੇ ਹੁਕਮ

ਖੁਰਾਕ ਤੇ ਸਪਲਾਈ ਵਿਭਾਗ ਵਿੱਚ ਹੋਏ ਬਹੁ-ਕਰੋੜੀ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਤਿੰਨ ਮੁਲਜ਼ਮਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਖੁਰਾਕ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ, ਦੂਜਾ ਏਜੰਟ ਸੁਰਿੰਦਰ ਢੋਟੀਵਾਲਾ ਅਤੇ ਤੀਜਾ ਠੇਕੇਦਾਰ ਜਗਰੂਪ ਸਿੰਘ ਸ਼ਾਮਲ ਹਨ। ਇਸ ਮਾਮਲੇ ਵਿੱਚ ਏਜੰਟ ਸੁਰਿੰਦਰ ਢੋਟੀਵਾਲਾ ਨੇ ਹੇਠਲੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਦੋ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਕਰੋੜਾਂ ਦੇ ਘੁਟਾਲੇ ‘ਤੇ ਹੁਣ ED ਦੀ ਨਜ਼ਰ

ਖੁਰਾਕ ਤੇ ਸਪਲਾਈ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਘਪਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 16 ਮੁਲਜ਼ਮ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦਾ ਇਨ੍ਹਾਂ ਸਾਰਿਆਂ ‘ਤੇ ਪੂਰਾ ਧਿਆਨ ਹੈ। ਇਸ ਮਾਮਲੇ ਨੂੰ ਲੈ ਕੇ ED ਆਸ਼ੂ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਕੁਝ ਅਧਿਕਾਰੀਆਂ ਦੇ ਟਿਕਾਣਿਆਂ ‘ਤੇ ਰੈਡ ਕੀਤੀ ਸੀ ਅਤੇ ਉਨ੍ਹਾਂ ਤੋਂ ਘੰਟਿਆਂਬੱਧੀ ਪੁੱਛਗਿੱਛ ਕੀਤੀ ਸੀ। ਇਸ ਮਾਮਲੇ ‘ਚ ਕੁਝ ਬੈਂਕ ਖਾਤੇ ਅਤੇ ਨਕਦੀ ਵੀ ਫਰੀਜ਼ ਕੀਤੀ ਗਈ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...