ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ: ਸਾਬਕਾ ਮੰਤਰੀ ਆਸ਼ੂ ਦੇ ਦੋ ਕਰੀਬੀ ਸਾਥੀਆਂ ਨੇ ਕੀਤਾ ਸਰੰਡਰ, ਕੋਰਟ ਨੇ 2 ਨੂੰ ਭਗੌੜਾ ਕਰਾਰ ਦਿੱਤਾ

Updated On: 

29 Sep 2023 12:13 PM

ਖੁਰਾਕ ਤੇ ਸਪਲਾਈ ਵਿਭਾਗ ਵਿੱਚ ਟਰਾਂਸਪੋਰਟ ਟੈਂਡਰ 'ਚ ਦੋ ਮੁਲਜ਼ਮਾਂ ਵਿੱਚੋਂ ਪਨਗ੍ਰੇਨ ਦੇ ਤਤਕਾਲੀ ਜ਼ਿਲ੍ਹਾ ਮੈਨੇਜਰ ਸੁਰਿੰਦਰ ਬੇਰੀ ਨੇ ਸੀਜੇਐਮ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ: ਸਾਬਕਾ ਮੰਤਰੀ ਆਸ਼ੂ ਦੇ ਦੋ ਕਰੀਬੀ ਸਾਥੀਆਂ ਨੇ ਕੀਤਾ ਸਰੰਡਰ, ਕੋਰਟ ਨੇ 2 ਨੂੰ ਭਗੌੜਾ ਕਰਾਰ ਦਿੱਤਾ

ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ

Follow Us On

ਵਿਜੀਲੈਂਸ ਨੇ ਖੁਰਾਕ ਤੇ ਸਪਲਾਈ ਵਿਭਾਗ ਵਿੱਚ ਟਰਾਂਸਪੋਰਟ ਟੈਂਡਰ ਦੇ ਕਰੋੜਾਂ ਰੁਪਏ ਦੇ ਘੁਟਾਲੇ ਵਿੱਚ ਸਾਬਕਾ ਮੰਤਰੀ ਸਮੇਤ 16 ਵਿਅਕਤੀਆਂ ਨੂੰ ਨਾਮਜਦ ਕੀਤਾ ਹੈ। ਇਨ੍ਹਾਂ ਵਿੱਚੋਂ 8 ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਜਦਕਿ ਇਸ ਵਿੱਚ ਚਾਰ ਵਿਅਕਤੀ ਫਰਾਰ ਹੋ ਗਏ ਹਨ। ਦੋ ਮੁਲਜ਼ਮਾਂ ਵਿੱਚੋਂ ਪਨਗ੍ਰੇਨ ਦੇ ਤਤਕਾਲੀ ਜ਼ਿਲ੍ਹਾ ਮੈਨੇਜਰ ਸੁਰਿੰਦਰ ਬੇਰੀ ਨੇ ਸੀਜੇਐਮ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਪਨਗ੍ਰੇਨ ਦੇ ਇੱਕ ਹੋਰ ਦੋਸ਼ੀ ਜਗਨਦੀਪ ਢਿੱਲੋਂ ਨੂੰ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਫੂਡ ਗਰੇਨ ਐਂਡ ਕੋਰਟੇਜ਼ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਠੇਕੇਦਾਰ ਸੰਦੀਪ ਭਾਟੀਆ ਨੇ ਵੀ ਲੁਧਿਆਣਾ ਦੀ ਸੀਜੇਐਮ ਰਾਧਿਕਾ ਪੁਰੀ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਰਾਧਿਕਾ ਪੁਰੀ ਦੀ ਅਦਾਲਤ ਨੇ ਸੰਦੀਪ ਭਾਟੀਆ ਨੂੰ ਇੱਕ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।

ਢੋਟੀਵਾਲਾ ਨੂੰ ਦੋ ਹਫ਼ਤਿਆਂ ‘ਚ ਸਰੰਡਰ ਕਰਨ ਦੇ ਹੁਕਮ

ਖੁਰਾਕ ਤੇ ਸਪਲਾਈ ਵਿਭਾਗ ਵਿੱਚ ਹੋਏ ਬਹੁ-ਕਰੋੜੀ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਤਿੰਨ ਮੁਲਜ਼ਮਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਖੁਰਾਕ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ, ਦੂਜਾ ਏਜੰਟ ਸੁਰਿੰਦਰ ਢੋਟੀਵਾਲਾ ਅਤੇ ਤੀਜਾ ਠੇਕੇਦਾਰ ਜਗਰੂਪ ਸਿੰਘ ਸ਼ਾਮਲ ਹਨ। ਇਸ ਮਾਮਲੇ ਵਿੱਚ ਏਜੰਟ ਸੁਰਿੰਦਰ ਢੋਟੀਵਾਲਾ ਨੇ ਹੇਠਲੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਦੋ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਕਰੋੜਾਂ ਦੇ ਘੁਟਾਲੇ ‘ਤੇ ਹੁਣ ED ਦੀ ਨਜ਼ਰ

ਖੁਰਾਕ ਤੇ ਸਪਲਾਈ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਘਪਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 16 ਮੁਲਜ਼ਮ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦਾ ਇਨ੍ਹਾਂ ਸਾਰਿਆਂ ‘ਤੇ ਪੂਰਾ ਧਿਆਨ ਹੈ। ਇਸ ਮਾਮਲੇ ਨੂੰ ਲੈ ਕੇ ED ਆਸ਼ੂ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਕੁਝ ਅਧਿਕਾਰੀਆਂ ਦੇ ਟਿਕਾਣਿਆਂ ‘ਤੇ ਰੈਡ ਕੀਤੀ ਸੀ ਅਤੇ ਉਨ੍ਹਾਂ ਤੋਂ ਘੰਟਿਆਂਬੱਧੀ ਪੁੱਛਗਿੱਛ ਕੀਤੀ ਸੀ। ਇਸ ਮਾਮਲੇ ‘ਚ ਕੁਝ ਬੈਂਕ ਖਾਤੇ ਅਤੇ ਨਕਦੀ ਵੀ ਫਰੀਜ਼ ਕੀਤੀ ਗਈ ਹੈ।