AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਕਾਲੀ ਦਲ ਦੀ ਸਾਬਕਾ ਆਗੂ ਰੂਪ ਕੌਰ ਸੰਧੂ ਨੂੰ ਮਿਲੀ ਸੁਰੱਖਿਆ, ਬੋਲੀ- ‘ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ’

ਸ਼ਿਰੋਮਣੀ ਅਕਾਲੀ ਦਲ (SAD) ਦੀ ਸਾਬਕਾ ਸੰਯੁਕਤ ਸਕੱਤਰ ਰੂਪ ਕੌਰ ਸੰਧੂ ਨੇ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਡੀਜੀਪੀ ਦਫ਼ਤਰ ਪਹੁੰਚ ਕੇ ਆਪਣੇ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ ਜਿਸ ਤੋਂ ਬਾਅਦ ਉਹਨਾਂ ਨੂੰ ਸੁਰੱਖਿਆ ਮਿਲ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਥਕ ਹਲਕਿਆਂ ਵਿੱਚ ਔਰਤਾਂ ਦੇ ਹੋ ਰਹੇ ਕਥਿਤ ਸ਼ੋਸ਼ਣ ਵਿਰੁੱਧ ਆਵਾਜ਼ ਚੁੱਕਣ ਤੋਂ ਬਾਅਦ ਉਹਨਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਅਕਾਲੀ ਦਲ ਦੀ ਸਾਬਕਾ ਆਗੂ ਰੂਪ ਕੌਰ ਸੰਧੂ ਨੂੰ ਮਿਲੀ ਸੁਰੱਖਿਆ, ਬੋਲੀ- 'ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ'
shubham-anand
| Updated On: 29 Sep 2026 18:39 PM IST
Share

ਸ਼ਿਰੋਮਣੀ ਅਕਾਲੀ ਦਲ (SAD) ਦੀ ਸਾਬਕਾ ਸੰਯੁਕਤ ਸਕੱਤਰ ਰੂਪ ਕੌਰ ਸੰਧੂ ਨੇ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਡੀਜੀਪੀ ਦਫ਼ਤਰ ਪਹੁੰਚ ਕੇ ਆਪਣੇ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ, ਜਿਸ ਤੋਂ ਬਾਅਦ ਉਹਨਾਂ ਨੂੰ ਸੁਰੱਖਿਆ ਮਿਲ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਥਕ ਹਲਕਿਆਂ ਵਿੱਚ ਔਰਤਾਂ ਦੇ ਹੋ ਰਹੇ ਕਥਿਤ ਸ਼ੋਸ਼ਣ ਵਿਰੁੱਧ ਆਵਾਜ਼ ਚੁੱਕਣ ਤੋਂ ਬਾਅਦ ਉਹਨਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਧਮਕੀਆਂ ਮਿਲਣ ਦਾ ਕਾਰਨ

ਰੂਪ ਕੌਰ ਸੰਧੂ ਨੇ ਹਾਲ ਹੀ ਵਿੱਚ ਐਸਜੀਪੀਸੀ (SGPC) ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਵਾਂਗ ਪੰਥਕ ਹਲਕਿਆਂ ਵਿੱਚ ਹੋਰ ਔਰਤਾਂ ਨਾਲ ਹੁੰਦੇ ਕਥਿਤ ਸ਼ੋਸ਼ਣ ਦੇ ਮਾਮਲਿਆਂ ਨੂੰ ਜਨਤਕ ਕਰਨ ਦਾ ਦਾਅਵਾ ਕੀਤਾ ਸੀ। ਉਹਨਾਂ ਮੁਤਾਬਕ, ਇਸ ਖੁਲਾਸੇ ਤੋਂ ਬਾਅਦ ਉਹਨਾਂ ਨੂੰ ਫ਼ੋਨਾਂ ਅਤੇ ਸੋਸ਼ਲ ਮੀਡੀਆ ਰਾਹੀਂ ਡਰਾਇਆ-ਧਮਕਾਇਆ ਜਾ ਰਿਹਾ ਹੈ।

ਸੁਰੱਖਿਆ ਦੀ ਗੁਹਾਰ

ਪਾਰਟੀ ‘ਚੋਂ ਕੱਢੇ ਜਾਣ ਅਤੇ ਮਿਲ ਰਹੀਆਂ ਧਮਕੀਆਂ ਦਰਮਿਆਨ, ਰੂਪ ਕੌਰ ਸੰਧੂ ਨੇ ਡੀਜੀਪੀ ਦਫ਼ਤਰ ਪਹੁੰਚ ਕੇ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਉਹਨਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਬਿਨਾਂ ਕਿਸੇ ਡਰ ਦੇ ਆਪਣੀ ਗੱਲ ਰੱਖ ਸਕਣ।

ਰੂਪ ਕੌਰ ਨੂੰ ਪਾਰਟੀ ਨੇ ਕੀਤਾ ਹੈ ਬਰਖਾਸਤ

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਸਵੇਰੇ ਹੀ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ। ਪਾਰਟੀ ਵੱਲੋਂ ਇਹ ਕਾਰਵਾਈ ਵਾਰ-ਵਾਰ ਅਨੁਸ਼ਾਸਨਹੀਣਤਾ ਤੇ ਦੁਰਵਿਹਾਰ ਦੇ ਹਵਾਲੇ ਨਾਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ।

ਹਰਗੋਬਿੰਦ ਕੌਰ ਮੁਤਾਬਕ ਰੂਪ ਕੌਰ ਸੰਧੂ ਖ਼ਿਲਾਫ਼ ਇਹ ਫ਼ੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਧੂ ਵੱਲੋਂ ਪਾਰਟੀ ਅਨੁਸ਼ਾਸਨ ਦੇ ਉਲਟ ਲਗਾਤਾਰ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਧਿਆਨ ‘ਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।

ਬਹਿਰੀਨ ਵਾਲੀ ਮਹਿਲਾ ਦਾ ਸਾਹਮਣੇ ਲਿਆਂਦਾ ਸੀ ਮਾਮਲਾ

ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਰੂਪ ਕੌਰ ਸੰਧੂ ਨੇ ਹਾਲ ਹੀ ‘ਚ ਬਹਿਰੀਨ ਵਾਲੀ ਮਹਿਲਾ ਦਾ ਮਾਮਲਾ ਸਾਹਮਣੇ ਲਿਆਂਦਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਥਕ ਤੇ ਧਾਰਮਿਕ ਹਲਕਿਆਂ ‘ਚ ਔਰਤਾਂ ਦੇ ਕਥਿਤ ਸ਼ੋਸ਼ਣ ਤੇ ਦੁਰਵਿਹਾਰ ਨਾਲ ਸਬੰਧਤ ਮਾਮਲਿਆਂ ਬਾਰੇ ਜਨਤਕ ਤੌਰ ਤੇ ਗੱਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਕੁਝ ਔਰਤਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ ਹਨ ਤੇ ਉਹ ਆਉਣ ਵਾਲੇ ਦਿਨਾਂ ‘ਚ ਇਸ ਸਬੰਧੀ ਵੱਡੇ ਖੁਲਾਸੇ ਕਰਨਗੇ।

ਸੰਧੂ ਨੇ ਆਪਣੇ ਬਿਆਨਾਂ ‘ਚ ਕਿਹਾ ਸੀ ਕਿ ਉਹ ਕਥਿਤ ਮਾਮਲਿਆਂ ਨਾਲ ਸਬੰਧਤ ਜਾਣਕਾਰੀ ਤੇ ਸਬੂਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ ਪੇਸ਼ ਕਰਨ ਦੀ ਕੋਸ਼ਿਸ਼ ਕਰਨਗੇ। ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢੇ ਜਾਣ ਤੋਂ ਬਾਅਦ ਇਹ ਮਾਮਲਾ ਸਿਆਸੀ ਅਤੇ ਪੰਥਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...