ਮੁਅੱਤਲ SHO ਨਾਗਰ ਦਸੂਹਾ ਅਦਾਲਤ ‘ਚ ਪੇਸ਼, ਪੁਲਿਸ ਜਾਂਚ ‘ਚ 16 ਲੱਖ ਰੁਪਏ ਦੀ ਵਸੂਲੀ ਦੇ ਮਿਲੇ ਸਬੂਤ
ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਦੇ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਨੋਟ 'ਚ ਕਿਹਾ ਗਿਆ ਹੈ ਕਿ ਅਮਰੀਕੀ ਅਧਿਕਾਰੀਆਂ ਦੁਆਰਾ ਨਾਗਰਾ ਵਿਰੁੱਧ ਲਗਾਏ ਗਏ ਇਲਜ਼ਾਮਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਤੁਰੰਤ ਐਸਐਚਓ (ਟਾਂਡਾ) ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਤੇ ਹੁਸ਼ਿਆਰਪੁਰ ਪੁਲਿਸ ਲਾਈਨਜ਼ ਹਾਜ਼ਰ ਹੋਣ ਦਾ ਹੁਕਮ ਜਾਰੀ ਕੀਤਾ।
ਮੁਅੱਤਲ ਪੰਜਾਬ ਪੁਲਿਸ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਸੂਹਾ ਅਦਾਲਤ ‘ਚ ਪੇਸ਼ ਕੀਤਾ ਗਿਆ। ਨਾਗਰਾ ‘ਤੇ ਅਮਰੀਕਾ’ਚ ਰਹਿੰਦੇ ਇੱਕ ਪਰਿਵਾਰ ਤੋਂ 400,000 ਅਮਰੀਕੀ ਡਾਲਰ (ਲਗਭਗ 4 ਕਰੋੜ ਰੁਪਏ) ਦੀ ਜਬਰੀ ਵਸੂਲੀ ਮੰਗਣ ਇਲਜ਼ਾਮ ਲਗਾਇਆ ਗਿਆ ਸੀ। ਇਹ ਮਾਮਲਾ ਅਮਰੀਕੀ ਏਜੰਸੀ ਐਫਬੀਆਈ ਦੁਆਰਾ ਕੀਤੇ ਗਏ ‘ਆਪ੍ਰੇਸ਼ਨ ਹਾਰਡ ਬਾਲ’ ਦੌਰਾਨ ਸਾਹਮਣੇ ਆਇਆ ਸੀ। ਇਨ੍ਹਾਂ ਇਲਜ਼ਾਮਾਂ ‘ਤੇ ਕਾਰਵਾਈ ਕਰਦੇ ਹੋਏ ਨਾਗਰਾ ਨੂੰ ਪਹਿਲਾਂ ਹੀ ਲਾਈਨ ਹਾਜ਼ਰ ਕਰ ਦਿੱਤਾ ਗਿਆ ਸੀ।
ਡੀਆਈਜੀ ਦਫ਼ਤਰ ਵੱਲੋਂ ਪ੍ਰੈੱਸ ਨੋਟ ਜਾਰੀ
ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਦੇ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਨੋਟ ‘ਚ ਕਿਹਾ ਗਿਆ ਹੈ ਕਿ ਅਮਰੀਕੀ ਅਧਿਕਾਰੀਆਂ ਦੁਆਰਾ ਨਾਗਰਾ ਵਿਰੁੱਧ ਲਗਾਏ ਗਏ ਇਲਜ਼ਾਮਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਤੁਰੰਤ ਐਸਐਚਓ (ਟਾਂਡਾ) ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਤੇ ਹੁਸ਼ਿਆਰਪੁਰ ਪੁਲਿਸ ਲਾਈਨਜ਼ ਹਾਜ਼ਰ ਹੋਣ ਦਾ ਹੁਕਮ ਜਾਰੀ ਕੀਤਾ। ਇਸ ਸਬੰਧਤ ਮਾਮਲੇ ਦੀ ਜਾਂਚ ਹੁਸ਼ਿਆਰਪੁਰ ਤੋਂ ਬਾਹਰ ਤਾਇਨਾਤ ਇੱਕ ਆਈਪੀਐਸ ਅਧਿਕਾਰੀ ਨੂੰ ਸੌਂਪ ਦਿੱਤੀ ਗਈ।
ਜਾਂਚ ਦੌਰਾਨ 16 ਲੱਖ ਰੁਪਏ ਦੀ ਜਬਰੀ ਵਸੂਲੀ ਦੇ ਸਬੂਤ
ਪ੍ਰੈਸ ਨੋਟ ਮੁਤਾਬਕ ਤਕਨੀਕੀ ਸਬੂਤਾਂ, ਵਿੱਤੀ ਲੈਣ-ਦੇਣ, ਗਵਾਹਾਂ ਦੇ ਬਿਆਨਾਂ ਤੇ ਹੋਰ ਦਸਤਾਵੇਜ਼ੀ ਸਬੂਤਾਂ ਦੇ ਅਧਾਰ ਤੇ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਇੰਸਪੈਕਟਰ ਨਾਗਰਾ ਅਮਰੀਕਾ ਸਥਿਤ ਪਰਿਵਾਰ ਤੋਂ 16 ਲੱਖ ਰੁਪਏ ਦੀ ਗੈਰ-ਕਾਨੂੰਨੀ ਰਕਮ (ਜਬਰੀ ਵਸੂਲੀ) ਲੈਣ ‘ਚ ਸ਼ਾਮਲ ਸੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੇਸ਼ੇਵਰ ਤੇ ਨਿਰਪੱਖ ਢੰਗ ਨਾਲ ਕੀਤੀ ਗਈ ਹੈ ਤੇ ਮਾਮਲੇ ਨਾਲ ਸਬੰਧਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਭ੍ਰਿਸ਼ਟਾਚਾਰ ਤੇ ਜਬਰ ਵਸੂਲੀ ਲਈ ਐਫਆਈਆਰ ਦਰਜ
ਸਬੂਤ ਮਿਲਣ ਤੋਂ ਬਾਅਦ, ਗੁਰਿੰਦਰਜੀਤ ਸਿੰਘ ਨਾਗਰਾ ਨੂੰ ਟਾਂਡਾ ਪੁਲਿਸ ਸਟੇਸ਼ਨ (ਹੁਸ਼ਿਆਰਪੁਰ) ਵਿਖੇ ਐਫਆਈਆਰ ਨੰਬਰ 20, ਮਿਤੀ 16 ਜਨਵਰੀ, 2026 ‘ਚ ਨਾਮਜ਼ਦ ਕੀਤਾ ਗਿਆ ਸੀ। ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਤੇ 13 ਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 308 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਉਸ ਨੂੰ 17 ਜੁਲਾਈ, 2026 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਪੁਲਿਸ ਹੁਣ ਉਸ ਨੂੰ ਰਿਮਾਂਡ ਲੈਣ ਲਈ ਅਦਾਲਤ ‘ਚ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਨਾਲ ਪੂਰੀ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
ਇਹ ਵੀ ਪੜ੍ਹੋ
ਐਸਐਚਓ ਨੂੰ ਕੀਤਾ ਗਿਆ ਮੁਅੱਤਲ
ਪੰਜਾਬ ਪੁਲਿਸ ਨੇ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਉਸ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀਆਈਜੀ ਦਫ਼ਤਰ ਨੇ ਟਿੱਪਣੀ ਕੀਤੀ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਤੇ ਦੁਰਾਚਾਰ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦੀ ਹੈ। ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੈ ਤੇ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


