ਜਸਬੀਰ ਗੜ੍ਹੀ AAP ‘ਚ ਸ਼ਾਮਲ, BSP ਦੇ ਸਨ ਸਾਬਕਾ ਸੂਬਾ ਪ੍ਰਧਾਨ
ਜਸਬੀਰ ਸਿੰਘ ਗੜ੍ਹੀ 2019 ਤੋਂ ਬਸਪਾ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਉਨ੍ਹਾਂ ਦੀ ਪ੍ਰਧਾਨਗੀ ਹੇਠ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ। ਇਸ ਚੋਣ ਵਿਚ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ। ਉਨ੍ਹਾਂ ਦੀ ਪ੍ਰਧਾਨਗੀ ਹੇਠ ਬਸਪਾ ਜਨਰਲ ਸਕੱਤਰ ਨਛੱਤਰ ਪਾਲ ਸਿੰਘ ਨਵਾਂਸ਼ਹਿਰ ਤੋਂ ਜੇਤੂ ਰਹੇ।
ਪੰਜਾਬ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਨਵੇਂ ਸਾਲ ਵਾਲੇ ਦਿਨ ਸਵੇਰੇ ਲਾਈਵ ਹੋ ਕੇ ਉਨ੍ਹਾਂ ਕਿਹਾ ਸੀ ਕਿ ਪਾਰਟੀ ਨੇ ਉਨ੍ਹਾਂ ਨਾਲ ਜੋ ਕੀਤਾ, ਉਸ ‘ਤੇ ਉਹ ਪਿਛਲੇ 2 ਮਹੀਨਿਆਂ ਤੋਂ ਚੁੱਪ ਸਨ, ਪਰ ਜਿਸ ਤਰ੍ਹਾਂ ਮਰਹੂਮ ਕਾਂਸ਼ੀਰਾਮ ਦਾ ਸਿਆਸੀ ਤੌਰ ‘ਤੇ ਕਤਲ ਹੋਇਆ ਹੈ ਇਸੇ ਤਰ੍ਹਾਂ ਉਨ੍ਹਾਂ ਦਾ ਵੀ ਕਤਲ ਕੀਤਾ ਗਿਆ ਸੀ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 25 ਸਾਲ ਇਸ ਪਾਰਟੀ ਲਈ ਬਿਤਾਏ। ਬਾਬਾ ਸਾਹਿਬ ਅੰਬੇਡਕਰ ਦੇ ਸੁਪਨੇ ਨੂੰ ਪੰਜਾਬ ਦੀ ਧਰਤੀ ‘ਤੇ ਉਜਾੜਿਆ ਜਾ ਰਿਹਾ ਹੈ। ਡਾ. ਅੰਬੇਡਕਰ ਦੀ ਸੋਚ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਡਾ: ਸੁਖਵਿੰਦਰ ਸੁੱਖੀ ਮੇਰੀ ਲੜਾਈ ਨੂੰ ਲੈ ਕੇ ਗਏ।
ਗੜ੍ਹੀ ਨੇ ਅੱਗੇ ਕਿਹਾ, “ਮੈਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹੋਰ ਨੇਤਾਵਾਂ ਨੂੰ ਮਿਲਣ ਦਾ ਮੌਕਾ ਮਿਲਿਆ। ਹਾਲਾਂਕਿ ਹੋਰ ਸਿਆਸੀ ਪਾਰਟੀਆਂ ਵੀ ਮੈਨੂੰ ਬੁਲਾ ਰਹੀਆਂ ਸਨ। ਮੈਂ ਪੰਜਾਬ ਦੇ ਦਲਿਤ ਭਾਈਚਾਰੇ ਦੀ ਲੜਾਈ ਨੂੰ ਅੱਗੇ ਵਧਾਉਣਾ ਚਾਹੁੰਦਾ ਹਾਂ। ਸੀਐਮ ਭਗਵੰਤ ਮਾਨ ਜਦੋਂ ਉਥੇ ਪਹੁੰਚੇ ਤਾਂ ਉਹਨਾਂ ਨੇ ਮਰਹੂਮ ਕਾਂਸ਼ੀਰਾਮ ਦੀ ਫੋਟੋ ਲੈਕੇ ਗਏ ਸਨ। ਸੀ.ਐਮ ਨੇ ਕਿਹਾ ਕਿ ਉਹ ਉਹਨਾਂ ਦੀ ਫੋਟੋ ਆਪਣੇ ਡਰਾਇੰਗ ਰੂਮ ਵਿੱਚ ਲਗਾਉਣਗੇ।”
ਬੀਤੇ 5 ਅਕਤੂਬਰ ਨੂੰ ਜਸਬੀਰ ਸਿੰਘ ਗੜ੍ਹੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ। ਬਸਪਾ ਹਾਈਕਮਾਂਡ ਨੇ ਇਸ ਸਬੰਧੀ ਪੱਤਰ ਜਾਰੀ ਕਰਕੇ ਕਿਹਾ ਸੀ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਪ੍ਰਦੇਸ਼ ਇਕਾਈ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਤੇ ਅਵਤਾਰ ਸਿੰਘ ਕਰੀਮਪੁਰੀ, ਜੋ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ, ਨੂੰ ਬਸਪਾ ਪੰਜਾਬ ਪ੍ਰਦੇਸ਼ ਇਕਾਈ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਸੀ।
ਬੀਐਸਪੀ ਦੇ ਰਹੇ ਹਨ ਸੂਬਾ ਪ੍ਰਧਾਨ
ਜਸਬੀਰ ਸਿੰਘ ਗੜ੍ਹੀ 2019 ਤੋਂ ਬਸਪਾ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਉਨ੍ਹਾਂ ਦੀ ਪ੍ਰਧਾਨਗੀ ਹੇਠ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ। ਇਸ ਚੋਣ ‘ਚ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ। ਉਨ੍ਹਾਂ ਦੀ ਪ੍ਰਧਾਨਗੀ ਹੇਠ ਬਸਪਾ ਜਨਰਲ ਸਕੱਤਰ ਨਛੱਤਰ ਪਾਲ ਸਿੰਘ ਨਵਾਂਸ਼ਹਿਰ ਤੋਂ ਜੇਤੂ ਰਹੇ। ਇਸ ਦੇ ਨਾਲ ਹੀ ਉਹ ਖੁਦ ਫਗਵਾੜਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਉਹ 31232 ਵੋਟਾਂ (24.41%) ਨਾਲ ਤੀਜੇ ਸਥਾਨ ‘ਤੇ ਰਹੇ।
ਇਹ ਵੀ ਪੜ੍ਹੋ
ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚੋਂ ਕੱਢਣ ਤੋਂ ਬਾਅਦ ਪਾਰਟੀ ਹਾਈਕਮਾਂਡ ਨੇ ਅਵਤਾਰ ਸਿੰਘ ਕਰੀਮਪੁਰੀ ਨੂੰ ਨਵਾਂ ਪ੍ਰਧਾਨ ਬਣਾਇਆ ਹੈ। ਪਾਰਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਨੁਸ਼ਾਸਨਹੀਣਤਾ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਕਰੀਮਪੁਰੀ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ। ਉਹ ਐਮਐਲਏ ਅਤੇ ਐਮਪੀ ਰਹਿ ਚੁੱਕੇ ਸਨ।