Lawrence Bishnoi ਦੇ ਚਾਰ ਸ਼ੂਟਰ ਗ੍ਰਿਫਤਾਰ, ਪੁਲਿਸ ਨੇ 6 ਪਿਸਤੌਲ ਸਣੇ 26 ਗੋਲੀਆਂ ਕੀਤੀਆਂ ਬਰਾਮਦ
DGP ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਹਿਸਟਰੀਸ਼ੀਟਰ ਹਨ। ਉਹ ਕਤਲ ਦੀ ਕੋਸ਼ਿਸ਼, ਕਾਰ ਡਕੈਤੀ, ਜਬਰੀ ਵਸੂਲੀ ਅਤੇ ਆਰਮਜ਼ ਐਕਟ ਦੀ ਉਲੰਘਣਾ ਸਮੇਤ ਘਿਨਾਉਣੇ ਅਪਰਾਧਾਂ ਲਈ ਪੰਜਾਬ ਅਤੇ ਹਰਿਆਣਾ ਵਿੱਚ ਲੋੜੀਂਦੇ ਹਨ।
ਪੰਜਾਬ ਨਿਊਜ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸੋਮਵਾਰ ਨੂੰ ਲਾਰੈਂਸ ਬਿਸ਼ਨੋਈ (Lawrence Bishnoi) ਗੈਂਗ ਦੇ ਚਾਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਸ਼ੂਟਰਾਂ ‘ਤੇ ਪੰਜਾਬ ਅਤੇ ਹਰਿਆਣਾ ਵਿੱਚ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 6 ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਮਹਿਫੂਜ਼ ਉਰਫ਼ ਵਿਸ਼ਾਲ ਖ਼ਾਨ ਵਾਸੀ ਸੈਦਪੁਰਾ ਜ਼ਿਲ੍ਹਾ ਡੇਰਾਬੱਸੀ, ਮਨਜੀਤ ਸਿੰਘ ਉਰਫ਼ ਗੁਰੀ ਵਾਸੀ ਖੇੜੀ ਗੁਜਰਾਂ ਡੇਰਾਬੱਸੀ, ਅੰਕਿਤ ਵਾਸੀ ਨਰਾਇਣਪੁਰ, ਪੰਚਕੂਲਾ ਅਤੇ ਗੋਲਡੀ ਵਾਸੀ ਖੇੜੀ, ਪੰਚਕੂਲਾ ਵਜੋਂ ਹੋਈ ਹੈ।


