AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Poonch Terror Attack ‘ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਹੋਵੇਗਾ ਸਸਕਾਰ, ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਜਵਾਨ ਸ਼ਹੀਦ

ਪੁੰਛ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਪੁੰਛ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋਏ ਹਨ।

Poonch Terror Attack 'ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਹੋਵੇਗਾ ਸਸਕਾਰ, ਅੱਤਵਾਦੀ ਹਮਲੇ 'ਚ ਪੰਜਾਬ ਦੇ 4 ਜਵਾਨ ਸ਼ਹੀਦ
ਪੰਜਾਬ ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ- ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
tv9-punjabi
| Updated On: 22 Apr 2023 11:41 AM IST
Share
Martyrs cremation: ਜੰਮੂ-ਕਸ਼ਮੀਰ ਦੇ ਪੁੰਛ ‘ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ ‘ਚ ਪੰਜਾਬ ਦੇ ਚਾਰ ਜਵਾਨ ਸ਼ਹੀਦ (Martyr) ਹੋ ਗਏ। ਸ਼ਹੀਦਾਂ ਦੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਸ਼ਹੀਦ ਹੋਏ ਜਵਾਨਾਂ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ ਜਾ ਰਹੀ ਹੈ। ਦੱਸ ਦਈਏ ਕਿ ਲੁਧਿਆਣਾ ਜ਼ਿਲ੍ਹਾ ਦੇ ਪਿੰਡ ਚਣਕੋਈਆਂ ਕਾਕਾਂ ਦੇ ਹੌਲਦਾਰ ਮਨਦੀਪ ਸਿੰਘ, ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਭਰਥ ਦੇ ਕਾਂਸਟੇਬਲ ਹਰਕਿਸ਼ਨ ਸਿੰਘ, ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦੇ ਲਾਂਸ ਨਾਇਕ ਕੁਲਵੰਤ ਸਿੰਘ ਅਤੇ ਬਠਿੰਡਾ ਜ਼ਿਲ੍ਹਾ ਦੇ ਪਿੰਡ ਬਾਘਾ ਦੇ ਸਿਪਾਹੀ ਸੇਵਕ ਸਿੰਘ ਨੂੰ ਸੈਨਿਕ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ।

ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪੁੰਛ ਹਮਲੇ ਵਿੱਚ ਸ਼ਹੀਦ ਹੋਏ ਸਿਪਾਹੀ ਸੇਵਕ ਸਿੰਘ ਦੀ ਮ੍ਰਿਤਕ ਦੇਹ (Dead Body) ਉਨ੍ਹਾਂ ਦੇ ਜਦੀ ਪਿੰਡ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਾਘਾ ਪਹੁੰਚੀ ਹੈ। ਸੈਨਿਕ ਸਨਮਾਨਾਂ ਸਿਪਾਹੀ ਸੇਵਕ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ। ਸ਼ਹੀਦ ਗਸੇਵਕ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਲਾਡਲਾ ਭਰਾ ਸੀ। ਜੰਮੂ-ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਗੁਰਦਾਸਪੁਰ ਦੇ ਪਿੰਡ ਤਲਵੰਡੀ ਭਰਥ ਦੇ ਕਾਂਸਟੇਬਲ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਦੀਆਂ ਜੋ ਵੀ ਮੰਗਾਂ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰ ਲਈ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁੰਛ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਪੁੰਛ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇੱਕ-ਇੱਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...