Poonch Terror Attack ‘ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਹੋਵੇਗਾ ਸਸਕਾਰ, ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਜਵਾਨ ਸ਼ਹੀਦ

Updated On: 

22 Apr 2023 11:41 AM

ਪੁੰਛ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਪੁੰਛ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋਏ ਹਨ।

Poonch Terror Attack ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਹੋਵੇਗਾ ਸਸਕਾਰ, ਅੱਤਵਾਦੀ ਹਮਲੇ ਚ ਪੰਜਾਬ ਦੇ 4 ਜਵਾਨ ਸ਼ਹੀਦ

ਪੰਜਾਬ ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ- ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।

Follow Us On

Martyrs cremation: ਜੰਮੂ-ਕਸ਼ਮੀਰ ਦੇ ਪੁੰਛ ‘ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ ‘ਚ ਪੰਜਾਬ ਦੇ ਚਾਰ ਜਵਾਨ ਸ਼ਹੀਦ (Martyr) ਹੋ ਗਏ। ਸ਼ਹੀਦਾਂ ਦੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਸ਼ਹੀਦ ਹੋਏ ਜਵਾਨਾਂ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ ਜਾ ਰਹੀ ਹੈ।

ਦੱਸ ਦਈਏ ਕਿ ਲੁਧਿਆਣਾ ਜ਼ਿਲ੍ਹਾ ਦੇ ਪਿੰਡ ਚਣਕੋਈਆਂ ਕਾਕਾਂ ਦੇ ਹੌਲਦਾਰ ਮਨਦੀਪ ਸਿੰਘ, ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਭਰਥ ਦੇ ਕਾਂਸਟੇਬਲ ਹਰਕਿਸ਼ਨ ਸਿੰਘ, ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦੇ ਲਾਂਸ ਨਾਇਕ ਕੁਲਵੰਤ ਸਿੰਘ ਅਤੇ ਬਠਿੰਡਾ ਜ਼ਿਲ੍ਹਾ ਦੇ ਪਿੰਡ ਬਾਘਾ ਦੇ ਸਿਪਾਹੀ ਸੇਵਕ ਸਿੰਘ ਨੂੰ ਸੈਨਿਕ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ।

ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪੁੰਛ ਹਮਲੇ ਵਿੱਚ ਸ਼ਹੀਦ ਹੋਏ ਸਿਪਾਹੀ ਸੇਵਕ ਸਿੰਘ ਦੀ ਮ੍ਰਿਤਕ ਦੇਹ (Dead Body) ਉਨ੍ਹਾਂ ਦੇ ਜਦੀ ਪਿੰਡ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਾਘਾ ਪਹੁੰਚੀ ਹੈ। ਸੈਨਿਕ ਸਨਮਾਨਾਂ ਸਿਪਾਹੀ ਸੇਵਕ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ। ਸ਼ਹੀਦ ਗਸੇਵਕ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਲਾਡਲਾ ਭਰਾ ਸੀ।

ਜੰਮੂ-ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਗੁਰਦਾਸਪੁਰ ਦੇ ਪਿੰਡ ਤਲਵੰਡੀ ਭਰਥ ਦੇ ਕਾਂਸਟੇਬਲ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਦੀਆਂ ਜੋ ਵੀ ਮੰਗਾਂ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰ ਲਈ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁੰਛ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਪੁੰਛ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇੱਕ-ਇੱਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version