AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫਰੀਦਕੋਟ ਦੇ ਸਰਹਿੰਦ ਨਹਿਰ ‘ਚ ਨਹਾਉਂਦੇ ਸਮੇਂ ਰੁੜ੍ਹਿਆ 14 ਸਾਲਾ ਮਾਸੂਮ, ਪੁਲਿਸ ਅਤੇ ਗੋਤਾਖੋਰਾਂ ਵੱਲੋ ਭਾਲ ਜਾਰੀ

ਫਰੀਦਕੋਟ ਦੇ ਮਚਾਕੀ ਮੱਲ ਸਿੰਘ ਵਾਲੇ ਪੁਲ ਨੇੜੇ ਵੀਰਵਾਰ ਦੁਪਹਿਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ, ਜਿੱਥੇ ਸਰਹਿੰਦ ਨਹਿਰ ਵਿੱਚ ਨਹਾਉਂਦੇ ਸਮੇਂ 14 ਸਾਲਾ ਇੱਕ ਸਕੂਲੀ ਵਿਦਿਆਰਥੀ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ, ਪਰਿਵਾਰਕ ਮੈਂਬਰ ਅਤੇ ਗੋਤਾਖੋਰਾਂ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬੱਚੇ ਦੀ ਭਾਲ ਲਈ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਫਰੀਦਕੋਟ ਦੇ ਸਰਹਿੰਦ ਨਹਿਰ 'ਚ ਨਹਾਉਂਦੇ ਸਮੇਂ ਰੁੜ੍ਹਿਆ 14 ਸਾਲਾ ਮਾਸੂਮ, ਪੁਲਿਸ ਅਤੇ ਗੋਤਾਖੋਰਾਂ ਵੱਲੋ ਭਾਲ ਜਾਰੀ
sukhjinder-sahota-faridkot
| Updated On: 04 Jun 2026 22:18 PM IST
Share

ਫਰੀਦਕੋਟ ਦੇ ਮਚਾਕੀ ਮੱਲ ਸਿੰਘ ਵਾਲੇ ਪੁਲ ਨੇੜੇ ਵੀਰਵਾਰ ਦੁਪਹਿਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ, ਜਿੱਥੇ ਸਰਹਿੰਦ ਨਹਿਰ ਵਿੱਚ ਨਹਾਉਂਦੇ ਸਮੇਂ 14 ਸਾਲਾ ਇੱਕ ਸਕੂਲੀ ਵਿਦਿਆਰਥੀ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ, ਪਰਿਵਾਰਕ ਮੈਂਬਰ ਅਤੇ ਗੋਤਾਖੋਰਾਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬੱਚੇ ਦੀ ਭਾਲ ਲਈ ਵੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਨਹਿਰ ਵਿੱਚ ਰੁੜ੍ਹੇ ਵਿਦਿਆਰਥੀ ਦੀ ਪਛਾਣ ਫਰੀਦਕੋਟ ਦੇ ਗੁਰੂ ਤੇਗ ਬਹਾਦਰ ਨਗਰ ਦੇ ਰਹਿਣ ਵਾਲੇ ਨੀਰਜ ਬਜਾਜ ਉਰਫ਼ ਸਹਿਜ ਵਜੋਂ ਹੋਈ ਹੈ। ਅੱਠਵੀਂ ਜਮਾਤ ਦਾ ਵਿਦਿਆਰਥੀ ਨੀਰਜ ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ ਆਪਣੇ ਕੁਝ ਦੋਸਤਾਂ ਨਾਲ ਮਚਾਕੀ ਮੱਲ ਸਿੰਘ ਵਾਲੇ ਪੁਲ ਨੇੜੇ ਖੇਡਣ ਅਤੇ ਭਿਆਨਕ ਗਰਮੀ ਤੋਂ ਰਾਹਤ ਪਾਉਣ ਲਈ ਨਹਿਰ ਵਿੱਚ ਨਹਾਉਣ ਲਈ ਗਿਆ ਸੀ।

ਲੋਕਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ

ਚਸ਼ਮਦੀਦਾਂ ਅਨੁਸਾਰ, ਜਦੋਂ ਨੀਰਜ ਨਹਿਰ ਵਿੱਚ ਨਹਾ ਰਿਹਾ ਸੀ ਤਾਂ ਅਚਾਨਕ ਉਸਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਾਣੀ ਦੀ ਲਪੇਟ ਵਿੱਚ ਆ ਗਿਆ। ਉਸ ਦੇ ਦੋਸਤਾਂ ਵੱਲੋਂ ਰੌਲਾ ਪਾਉਣ ‘ਤੇ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਉਸ ਨੂੰ ਬਚਾਉਣ ਦੀ ਜੱਦੋ-ਜਹਿਦ ਕੀਤੀ। ਹਾਲਾਂਕਿ, ਨਹਿਰ ਵਿੱਚ ਪਾਣੀ ਦਾ ਵਹਾਅ ਇੰਨਾ ਤੇਜ਼ ਸੀ ਕਿ ਨੀਰਜ ਦੇਖਦੇ ਹੀ ਦੇਖਦੇ ਅੱਖਾਂ ਤੋਂ ਓਹਲੇ ਹੋ ਗਿਆ ਅਤੇ ਲੋਕਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ।

ਪੁਲਿਸ ਅਤੇ ਗੋਤਾਖੋਰਾਂ ਵੱਲੋਂ ਭਾਲ ਜਾਰੀ

ਹਾਦਸੇ ਦੀ ਖ਼ਬਰ ਮਿਲਦਿਆਂ ਹੀ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਅਤੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ। ਵਿਦਿਆਰਥੀ ਨੂੰ ਲੱਭਣ ਲਈ ਪੇਸ਼ੇਵਰ ਗੋਤਾਖੋਰਾਂ ਦੀ ਮਦਦ ਲਈ ਜਾ ਰਹੀ ਹੈ। ਨਹਿਰ ਦੇ ਕਿਨਾਰਿਆਂ ਅਤੇ ਅਗਲੇ ਇਲਾਕਿਆਂ ਵਿੱਚ ਲਗਾਤਾਰ ਸਰਚ ਮੁਹਿੰਮ ਚਲਾਈ ਜਾ ਰਹੀ ਹੈ, ਪਰ ਅਜੇ ਤੱਕ ਨੀਰਜ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

ਪੁਲਿਸ ਦਾ ਬਿਆਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਰੀਦਕੋਟ ਦੇ ਐੱਸ.ਐੱਚ.ਓ. ਰਾਜਵੰਤ ਨੇ ਦੱਸਿਆ ਕਿ ਪੁਲਿਸ ਟੀਮ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਵਿੱਚ ਜੁਟ ਗਈ ਸੀ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਅਤੇ ਗੋਤਾਖੋਰਾਂ ਦੀ ਮਦਦ ਨਾਲ ਨਹਿਰ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਿਹਾ ਹੈ ਅਤੇ ਬੱਚੇ ਨੂੰ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......