ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਕੁਝ ਹੱਦ ਤੱਕ ਬਣੀ ਸਹਿਮਤੀ, ਕਿਸਾਨ ਜੱਥੇਬੰਦੀਆਂ ਗੱਲਬਾਤ ਤੋਂ ਬਾਅਦ ਫੈਸਲਾ ਲੈਣਗੀਆਂ

Updated On: 

19 Feb 2024 01:57 AM

ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਅੱਜ ਚੌਥੇ ਦੌਰ ਦੀ ਬੈਠਕ ਹੋਈ ਹੈ। ਇਸ ਬੈਠਕ ਵਿੱਚ ਕੇਂਦਰ ਅਤੇ ਕਿਸਾਨਾਂ ਵਿਚਾਲੇ ਕੁਝ ਗੱਲ੍ਹ 'ਤੇ ਸਹਿਮਤੀ ਬਣੀ ਹੈ। ਇਹ ਬੈਠਕ ਕਰੀਬ 5 ਘੰਟੇ ਤੱਕ ਚੱਲੀ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਚੰਗੇ ਮਾਹੌਲ ਵਿੱਚ ਸਾਰਥਕ ਚਰਚਾ ਹੋਈ ਹੈ। ਦੱਸ ਦਈਏ ਕਿ ਇਹ ਬੈਠਕ ਚੰਡੀਗੜ੍ਹ ਦੇ ਸੈਕਟਰ 26 ਵਿੱਚ ਹੋਈ ਹੈ।

ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਕੁਝ ਹੱਦ ਤੱਕ ਬਣੀ ਸਹਿਮਤੀ, ਕਿਸਾਨ ਜੱਥੇਬੰਦੀਆਂ ਗੱਲਬਾਤ ਤੋਂ ਬਾਅਦ ਫੈਸਲਾ ਲੈਣਗੀਆਂ

ਕੇਂਦਰ ਅਤੇ ਕਿਸਾਨਾਂ ਵਿਚਾਲੇ ਬੈਠਕ

Follow Us On

ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਅੱਜ ਚੌਥੇ ਦੌਰ ਦੀ ਬੈਠਕ ਹੋਈ ਹੈ। ਇਸ ਬੈਠਕ ਵਿੱਚ ਕੇਂਦਰ ਅਤੇ ਕਿਸਾਨਾਂ ਵਿਚਾਲੇ ਕੁਝ ਗੱਲ੍ਹ ‘ਤੇ ਸਹਿਮਤੀ ਬਣੀ ਹੈ।ਇਹ ਬੈਠਕ ਚੰਡੀਗੜ੍ਹ ਦੇ ਸੈਕਟਰ 26 ਵਿੱਚ ਹੋਈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਚੰਗੇ ਮਾਹੌਲ ਵਿੱਚ ਸਾਰਥਕ ਚਰਚਾ ਹੋਈ ਹੈ। ਕੇਂਦਰ ਸਰਕਾਰ ਵੱਲੋ ਕਿਸਾਨਾਂ ਅੱਗੇ ਕੁੱਝ ਸੁਝਾਅ ਰੱਖੇ ਗਏ ਹਨ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਿਸਾਨ ਜੱਥੇਬੰਦੀਆਂ ਆਪਣੇ ਸਾਥਿਆਂ ਨਾਲ ਮਿਲੇ ਕੇ ਅਗਲੇਰਾ ਫੈਸਲਾ ਲੈਣਗੀਆਂ। ਜਿਸ ਦਾ ਕੇਂਦਰ ਨੂੰ ਇੰਤਜ਼ਰ ਰਹੇਗਾ।

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਨਾਲ ਕਿਸਾਨਾਂ ਦਾ 5 ਸਾਲ ਦਾ ਸਮਝੌਤਾ ਕਰਵਾਇਆ ਜਾਵੇਗਾ। ਇਸ ਗੱਲ੍ਹ ਦੀ ਗਰੰਟੀ ਦਿੰਦੇ ਹਾਂ। ਪਿਊਸ਼ ਗੋਇਲ ਨੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਉਨ੍ਹਾਂ ਫਸਲਾਂ ਨੂੰ ਐਮਐਸਪੀ ‘ਤੇ ਖਰੀਦਣਗੀਆਂ। ਮੁੱਕੀ ਤੇ ਦਾਲਾਂ ਐਮਐਸਪੀ ਤੇ ਖਰੀਦੇ ਜਾਣ ਦਾ ਸੁਝਾਅ ਵੀ ਰੱਖਿਆ। ਕਾਟਨ ਕਾਰਪੋਰੇਸ਼ਨ ਨਰਮੇ ਦੀ ਖੇਤੀ ਲਈ ਕਰਾਰ ਕਰੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਇੱਕ ਪੁਲ ਵੱਜੋ ਕੇਂਦਰ ਅਤੇ ਕਿਸਾਨਾਂ ਵਿਚਾਲ ਆਪਣੀ ਭੂਮਿਕ ਨਿਭਾ ਰਿਹਾ ਹਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਇਤਰਾਜ਼ ਜਤਾਇਆ ਹੈ ਕਿ ਸੂਬੇ ਦੇ ਕੁਝ ਜ਼ਿਲ੍ਹਿਆਂ ਦਾ ਇੰਟਰਨੈੱਟ ਬੰਦ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ।

ਸਾਡਾ ਦਿੱਲੀ ਕੂਚ ਦਾ ਫੈਸਾਲ ਬਰਕਰਾਰ- ਕਿਸਾਨ ਆਗੂ

ਕਿਸਾਨਾ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਨੇ ਸਾਨੂੰ ਕੁਝ ਫਸਲਾਂ ‘ਤੇ ਸੁਝਾਅ ਦਿੱਤੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਦਾਲਾਂ, ਮੱਕੀ ਅਤੇ ਨਰਮੇ ਤੇ ਸਾਨੂੰ ਐਮਐਸਪੀ ਦਿੱਤੀ ਜਾਵੇਗੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਮੁੱਦੇ ‘ਤੇ ਚਰਚਾ ਕਰਾਂਗੇ। ਕਿਸਾਨ ਆਗੂਆਂ ਨੇ ਕਿਹਾ ਕਿ 19 ਅਤੇ 20 ਫਰਵਰੀ ਨੂੰ ਅਸੀਂ ਇਸ ‘ਤੇ ਵਿਚਾਰ ਚਰਚਾ ਕਰਾਂਗੇ ਅਤੇ 21 ਤਰੀਕ ਨੂੰ ਦਿੱਲ ਵੱਲ ਕੂਚ ਕਰਨ ਦਾ ਫੈਸਲਾਂ ਕੀਤਾ ਜਾਵੇਗਾ। ਕਿਸਾਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਜੋ ਪ੍ਰਸਤਾਵ ਆਇਆ ਹੈ। ਉਹ ਮੁਲਕ ਭਰ ਲਈ ਹੈ ਇਕਲੀਆਂ ਪੰਜਾਬ ਅਤੇ ਹਰਿਆਣਾ ਦੇ ਲਈ ਨਹੀਂ ਹੈ।

ਹਰਿਆਣਾ ਅਤੇ ਪੰਜਾਬ ਦੇ ਕੁਝ ਜਿਲ੍ਹਿਆਂ ‘ਚ ਇੰਟਰਨੈੱਟ ਬੰਦ

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਸਰਕਾਰ ਨੇ ਹਰਿਆਣਾ ਦੇ 7 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ 19 ਫਰਵਰੀ ਦੀ ਅੱਧੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਮੋਹਾਲੀ ਅਤੇ ਮੁਕਤਸਰ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਵੀ ਬੰਦ ਕਰ ਦਿੱਤਾ ਹੈ।

ਸੰਯੁਕਤ ਕਿਸਾਨ ਮੋਰਚਾ (SKM) 22 ਫਰਵਰੀ ਤੱਕ ਪੰਜਾਬ ਦੇ ਸਾਰੇ ਟੋਲ ਫ੍ਰੀ ਕਰੇਗੀ। ਇਸ ਤੋਂ ਇਲਾਵਾ 20, 21 ਅਤੇ 22 ਫਰਵਰੀ ਨੂੰ ਸੂਬੇ ਦੇ ਸਾਰੇ ਵੱਡੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ।

Exit mobile version