ਖੰਨਾ ‘ਚ ਨੈਸ਼ਨਲ ਹਾਈਵੇਅ ‘ਤੇ ਡੀਜ਼ਲ ਟੈਂਕਰ ਨੂੰ ਲੱਗੀ ਭਿਆਨਕ ਅੱਗ, ਲਪਟਾਂ ਦੂਰ ਤੱਕ ਦਿਖਾਈ ਦਿੱਤੀਆਂ
ਪੰਜਾਬ ਦੇ ਖੰਨਾ 'ਚ ਬੁੱਧਵਾਰ ਨੂੰ ਨੈਸ਼ਨਲ ਹਾਈਵੇ 'ਤੇ ਡੀਜ਼ਲ ਨਾਲ ਭਰੇ ਟੈਂਕਰ 'ਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਜਾਣਕਾਰੀ ਮੁਤਾਬਕ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਲੁਧਿਆਣਾ ਤੋਂ ਡੀਜ਼ਲ ਦਾ ਟੈਂਕਰ ਅੰਬਾਲਾ ਵੱਲ ਸਪਲਾਈ ਕਰਨ ਜਾ ਰਿਹਾ ਸੀ। ਖੰਨਾ ਦੇ ਅਮਲੋਹ ਰੋਡ ਚੌਕ ਨੇੜੇ ਪੁਲ 'ਤੇ ਪਤਾ ਨਹੀਂ ਕਿਵੇਂ ਟੈਂਕਰ ਨੂੰ ਅੱਗ ਲੱਗ ਗਈ।
ਖੰਨਾ ‘ਚ ਨੈਸ਼ਨਲ ਹਾਈਵੇਅ ‘ਤੇ ਅੱਗ ਲੱਗਣ ਦੀ ਵੱਡੀ ਘਟਨਾ ਵਾਪਰੀ ਹੈ। ਇੱਥੇ ਡੀਜ਼ਲ ਕਾਰਨ ਟੈਂਕਰ ਨੂੰ ਅਚਾਨਕ ਅੱਗ ਲੱਗ ਗਈ। ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ 100 ਮੀਟਰ ਦੂਰ ਤੱਕ ਫੈਲਦੀਆਂ ਦਿਖਾਈ ਦੇ ਰਹੀਆਂ ਸਨ। ਅੱਗ ਨੂੰ ਦੇਖ ਕੇ ਲੋਕਾਂ ਨੇ ਆਪਣੇ ਵਾਹਨ ਰੋਕ ਲਏ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹਾਦਸੇ ਦੀ ਸਥਿਤੀ ਨੂੰ ਦੇਖਦੇ ਹੋਏ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਟਰੈਫਿਕ ਨੂੰ ਸਰਵਿਸ ਲੇਨ ਤੋਂ ਲੰਘਣ ਦਿੱਤਾ ਗਿਆ।
ਟੈਂਕਰ ਲੁਧਿਆਣਾ ਤੋਂ ਅੰਬਾਲਾ ਵੱਲ ਜਾ ਰਿਹਾ ਸੀ
ਮਿਲੀ ਜਾਣਕਾਰੀ ਮੁਤਾਬਕ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਲੁਧਿਆਣਾ ਤੋਂ ਡੀਜ਼ਲ ਦਾ ਟੈਂਕਰ ਅੰਬਾਲਾ ਵੱਲ ਕਿਤੇ ਸਪਲਾਈ ਕਰਨ ਜਾ ਰਿਹਾ ਸੀ। ਖੰਨਾ ਦੇ ਅਮਲੋਹ ਰੋਡ ਚੌਕ ਨੇੜੇ ਪੁਲ ‘ਤੇ ਪਤਾ ਨਹੀਂ ਕਿਵੇਂ ਟੈਂਕਰ ਨੂੰ ਅੱਗ ਲੱਗ ਗਈ। ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਦੋਵਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਖੰਨਾ, ਮੰਡੀ ਗੋਬਿੰਦਗੜ੍ਹ ਤੋਂ ਫਾਇਰ ਬ੍ਰਿਗੇਡ ਬੁਲਾ ਕੇ ਅੱਗ ‘ਤੇ ਕਾਬੂ ਪਾਇਆ ਗਿਆ।
A fuel tanker caught fire at the highway in the Khanna, #Punjab pic.twitter.com/tQgw8GZ4eU
— Akashdeep Thind (@thind_akashdeep) January 3, 2024
ਇਹ ਵੀ ਪੜ੍ਹੋ
ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ
ਅੱਗ ਲੱਗਣ ਦੀ ਵੱਡੀ ਘਟਨਾ ਨੂੰ ਦੇਖਦੇ ਹੋਏ ਐਸਐਸਪੀ ਅਮਨੀਤ ਕੌਂਡਲ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀਐਸਪੀ ਰਾਜੇਸ਼ ਕੁਮਾਰ ਨੂੰ ਮੌਕੇ ਤੇ ਭੇਜਿਆ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਫਾਇਰ ਅਫ਼ਸਰ ਨੇ ਦੱਸਿਆ ਕਿ ਪੂਰੇ ਇਲਾਕੇ ਵਿੱਚ ਅੱਗ ਤੇ ਕਾਬੂ ਪਾ ਕੇ ਡੀਜ਼ਲ ਦਾ ਪ੍ਰਭਾਵ ਖ਼ਤਮ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਸੜਕ ਨੂੰ ਖੋਲ੍ਹਿਆ ਜਾਵੇਗਾ।