AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

G-20 ਦੇਸ਼ਾਂ ਦੇ Delegates ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

G-20 Delegate in Golen Temple: ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਡੈਲੀਗੇਟਸ ਨੂੰ ਕਿਹਾ ਕਿ ਜੀ-20 ਦੇਸ਼ ਆਪਣੀਆਂ ਨੀਤੀਆਂ ਸੰਪੂਰਨ ਪਹੁੰਚ ਨਾਲ ਬਣਾਉਣ ਅਤੇ ਅਪਨਾਉਣ। ਉਨ੍ਹਾਂ ਖਾਸ ਕਰਕੇ ਵਾਤਾਵਰਨ ਅਤੇ ਜਲਵਾਯੂ ਪ੍ਰਵਰਤਨ ਦੇ ਮੁੱਦੇ ਤੇ ਸਖ਼ਤ ਫੈਸਲੇ ਅਤੇ ਅਜਿਹੀਆਂ ਨੀਤੀਆਂ ਖੜਨ ਤੇ ਜ਼ੋਰ ਦਿੱਤਾ।

G-20 ਦੇਸ਼ਾਂ ਦੇ Delegates ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ G-20 ਦੇਸ਼ਾਂ ਦੇ Delegates।
lalit-sharma
| Updated On: 17 Mar 2023 22:22 PM IST
Share
ਅੰਮ੍ਰਿਤਸਰ ਨਿਊਜ: ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Shri Harmandir Sahib) ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕੀਤਾ ਸਵਾਗਤ

ਇਥੇ ਪੁੱਜਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami)ਨੇ ਡੈਲੀਗੇਟਸ ਦਾ ਸਵਾਗਤ ਕੀਤਾ। ਇਸੇ ਦੌਰਾਨ ਡੈਲੀਗੇਟਸ ਨੇ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਪਲਾਜ਼ਾ ਦੇ ਹੀ ਇਕ ਵਿਸ਼ੇਸ਼ ਹਾਲ ਵਿਚ ਜੀ-20 ਡੈਲੀਗੇਟਸ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡੈਲੀਗੇਟਸ ਨੂੰ ਇਤਿਹਾਸਕ ਨਗਰੀ ਬਾਰੇ ਵੀ ਦੱਸਿਆ ਉਨ੍ਹਾਂ ਕਿਹਾ ਕਿ ਭਾਰਤ ਦੀ ਵਿਭਿੰਨਤਾ ਇਸ ਦੀ ਵਿਸ਼ੇਸ਼ਤਾ ਹੈ, ਜਿਸ ਦਾ ਅਨੁਭਵ ਡੈਲੀਗੇਟਸ ਆਪਣੇ ਦੌਰੇ ਦੌਰਾਨ ਕਰ ਰਹੇ ਹਨ।

ਗੁਰਬਾਣੀ ਅੰਦਰ ਵਾਤਾਵਰਨ ਦੀ ਸੰਭਾਲ ਦੀ ਸਿੱਖਿਆ ਬਾਰੇ ਦਿੱਤਾ ਜਾਣਕਾਰੀ

ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਵੀ ਆਪਣੀ ਗੁਰਬਾਣੀ ਅੰਦਰ ਵਾਤਾਵਰਨ ਦੀ ਸੰਭਾਲ ਦੀ ਸਿੱਖਿਆ ਦਿੱਤੀ ਹੈ। ਜੀ-20 ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਨੀਤੀਆਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ ਕਿ ਨੌਜੁਆਨ ਪੀੜ੍ਹੀ ਦਾ ਦੂਜੇ ਦੇਸ਼ਾਂ ਵਿਚ ਵੱਡੇ ਪੱਧਰ ਤੇ ਪ੍ਰਵਾਸ ਨਾ ਹੋਵੇ ਅਤੇ ਨੌਜੁਆਨਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਹੀ ਹੁਨਰ ਅਨੁਸਾਰ ਸਨਮਾਨ ਵਾਲੇ ਮੌਕੇ ਅਤੇ ਰੁਜ਼ਗਾਰ ਦਿੱਤੇ ਜਾਣ। ਉਨ੍ਹਾਂ ਜੀ-20 ਡੈਲੀਗੇਟਸ ਨੂੰ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਨੂੰ ਘੋਖਣ ਅਤੇ ਆਉਣ ਵਾਲੇ ਜੀ-20 ਸੰਮੇਲਨਾਂ ਵਿਚ ਇਸ ਮੁੱਦੇ ਨੂੰ ਸ਼ਾਮਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਜੀ-20 ਡੈਲੀਗੇਟਸ ਦਾ ਸ੍ਰੀ ਅੰਮ੍ਰਿਤਸਰ ਦੀ ਪਾਵਨ ਧਰਤੀ ਤੇ ਪੁੱਜਣ ਤੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ ਸਮੇਤ ਕਈ ਹੋਰ ਪਤਵੰਤੇ ਮੌਜੂਦ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...