G-20 ਦੇਸ਼ਾਂ ਦੇ Delegates ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
G-20 Delegate in Golen Temple: ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਡੈਲੀਗੇਟਸ ਨੂੰ ਕਿਹਾ ਕਿ ਜੀ-20 ਦੇਸ਼ ਆਪਣੀਆਂ ਨੀਤੀਆਂ ਸੰਪੂਰਨ ਪਹੁੰਚ ਨਾਲ ਬਣਾਉਣ ਅਤੇ ਅਪਨਾਉਣ। ਉਨ੍ਹਾਂ ਖਾਸ ਕਰਕੇ ਵਾਤਾਵਰਨ ਅਤੇ ਜਲਵਾਯੂ ਪ੍ਰਵਰਤਨ ਦੇ ਮੁੱਦੇ ਤੇ ਸਖ਼ਤ ਫੈਸਲੇ ਅਤੇ ਅਜਿਹੀਆਂ ਨੀਤੀਆਂ ਖੜਨ ਤੇ ਜ਼ੋਰ ਦਿੱਤਾ।
ਅੰਮ੍ਰਿਤਸਰ ਨਿਊਜ: ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Shri Harmandir Sahib) ਦੇ ਦਰਸ਼ਨ ਦੀਦਾਰ ਕੀਤੇ। ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕੀਤਾ ਸਵਾਗਤ
ਇਥੇ ਪੁੱਜਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami)ਨੇ ਡੈਲੀਗੇਟਸ ਦਾ ਸਵਾਗਤ ਕੀਤਾ। ਇਸੇ ਦੌਰਾਨ ਡੈਲੀਗੇਟਸ ਨੇ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਪਲਾਜ਼ਾ ਦੇ ਹੀ ਇਕ ਵਿਸ਼ੇਸ਼ ਹਾਲ ਵਿਚ ਜੀ-20 ਡੈਲੀਗੇਟਸ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡੈਲੀਗੇਟਸ ਨੂੰ ਇਤਿਹਾਸਕ ਨਗਰੀ ਬਾਰੇ ਵੀ ਦੱਸਿਆ ਉਨ੍ਹਾਂ ਕਿਹਾ ਕਿ ਭਾਰਤ ਦੀ ਵਿਭਿੰਨਤਾ ਇਸ ਦੀ ਵਿਸ਼ੇਸ਼ਤਾ ਹੈ, ਜਿਸ ਦਾ ਅਨੁਭਵ ਡੈਲੀਗੇਟਸ ਆਪਣੇ ਦੌਰੇ ਦੌਰਾਨ ਕਰ ਰਹੇ ਹਨ।
ਗੁਰਬਾਣੀ ਅੰਦਰ ਵਾਤਾਵਰਨ ਦੀ ਸੰਭਾਲ ਦੀ ਸਿੱਖਿਆ ਬਾਰੇ ਦਿੱਤਾ ਜਾਣਕਾਰੀ
ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਵੀ ਆਪਣੀ ਗੁਰਬਾਣੀ ਅੰਦਰ ਵਾਤਾਵਰਨ ਦੀ ਸੰਭਾਲ ਦੀ ਸਿੱਖਿਆ ਦਿੱਤੀ ਹੈ। ਜੀ-20 ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਨੀਤੀਆਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ ਕਿ ਨੌਜੁਆਨ ਪੀੜ੍ਹੀ ਦਾ ਦੂਜੇ ਦੇਸ਼ਾਂ ਵਿਚ ਵੱਡੇ ਪੱਧਰ ਤੇ ਪ੍ਰਵਾਸ ਨਾ ਹੋਵੇ ਅਤੇ ਨੌਜੁਆਨਾਂ ਨੂੰ ਉਨ੍ਹਾਂ ਦੇ ਦੇਸ਼ ਵਿਚ ਹੀ ਹੁਨਰ ਅਨੁਸਾਰ ਸਨਮਾਨ ਵਾਲੇ ਮੌਕੇ ਅਤੇ ਰੁਜ਼ਗਾਰ ਦਿੱਤੇ ਜਾਣ। ਉਨ੍ਹਾਂ ਜੀ-20 ਡੈਲੀਗੇਟਸ ਨੂੰ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਨੂੰ ਘੋਖਣ ਅਤੇ ਆਉਣ ਵਾਲੇ ਜੀ-20 ਸੰਮੇਲਨਾਂ ਵਿਚ ਇਸ ਮੁੱਦੇ ਨੂੰ ਸ਼ਾਮਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਜੀ-20 ਡੈਲੀਗੇਟਸ ਦਾ ਸ੍ਰੀ ਅੰਮ੍ਰਿਤਸਰ ਦੀ ਪਾਵਨ ਧਰਤੀ ਤੇ ਪੁੱਜਣ ਤੇ ਧੰਨਵਾਦ ਕੀਤਾ।
ਇਹ ਵੀ ਪੜ੍ਹੋ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ ਸਮੇਤ ਕਈ ਹੋਰ ਪਤਵੰਤੇ ਮੌਜੂਦ ਸਨ।