G20 Summit: ਸੁਰੱਖਿਆ ਦੇ ਪੁਖਤਾ ਇੰਤਜਾਮ, ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ
Security Arrangements: ਜੀ-20 ਸਮਿਟ ਨੂੰ ਲੈ ਕੇ ਪੰਜਾਬ ਪੁਲਿਸ ਨੇ ਸ਼ਹਿਰ ਵਿੱਚ 115 ਥਾਵਾਂ 'ਤੇ ਨਾਕੇ ਲਗਾ ਕੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਹਨ। ਸਮਿਟ ਵਿੱਚ ਪਹੁੰਚਣ ਵਾਲੇ ਵਿਦੇਸ਼ੀ ਮਹਿਮਾਨਾਂ ਦੀ ਸੁਰੱਖਿਆ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ।

ਪੰਜਾਬ ‘ਚ 24 ਘੰਟਿਆਂ ਲਈ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਈ ਜਿਲ੍ਹਿਆਂ ‘ਚ ਧਾਰਾ-144 ਲਗਾ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਅਮ੍ਰਿਤਸਰ ਨਿਊਜ: ਅਮ੍ਰਿਤਸਰ ਨਿਊਜ: ਗੁਰੂ ਨਗਰੀ ਅਮ੍ਰਿਤਸਰ ਵਿਚ ਹੋਣ ਵਾਲੀ ਜੀ-20 ਸਮਿਟ (G-20 Summit) ਨੂੰ ਲੈ ਕੇ ਵਿਦੇਸ਼ੀ ਡੇਲੀਗੇਟਸ ਦਾ ਅਮ੍ਰਿਤਸਰ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉੱਧਰ ਸੂਬਾ ਸਰਕਾਰ ਵੱਲੋਂ ਵਿਦੇਸ਼ੀ ਮਹਿਮਾਨਾਂ ਦੀ ਸੁਰੱਖਿਆ ਲਈ ਪੁਖਤਾ ਇੰਤਜਾਮ ਕੀਤੇ ਗਏ ਹਨ। ਪੂਰੇ ਸ਼ਹਿਰ ਵਿੱਚ ਚੱਪੇ-ਚੱਪੇ ਦੇ ਸੁਰੱਖਿਆ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ। ਪੂਰੇ ਸ਼ਹਿਰ ਵਿੱਚ 115 ਨਾਕੇ ਲਗਾਏ ਗਏ ਹਨ।