ਗਡਕਰੀ ਦਾ ਐਲਾਨ: ਲੁਧਿਆਣਾ ਤੋਂ ਬਠਿੰਡਾ ਤੱਕ ਬਣੇਗਾ ਹਾਈਵੇਅ, ਕਰੀਬ 50 ਮਿੰਟਾਂ ਵਿੱਚ ਤੈਅ ਹੋਵੇਗਾ ਫ਼ਾਸਲਾ
ਕੇਂਦਰੀ ਟਰਾਂਸਪੋਰਟ ਮੰਤਰੀ ਪੰਜਾਬ ਦੌਰੇ ਤੇ ਆਏ ਜਿੱਥੇ ਉਹਨਾਂ ਨੇ ਵੱਖ ਵੱਖ ਵਿਕਾਸ ਪ੍ਰਯੋਜਨਾਵਾਂ ਦਾ ਉਦਘਾਟਨ ਕੀਤਾ। ਹੁਸ਼ਿਆਰਪੁਰ ਵਿੱਚ ਹੋਏ ਸਮਾਗਮ ਵਿੱਚ ਬੋਲਦਿਆਂ ਗਡਕਰੀ ਨੇ ਕਿਹਾ ਕਿ ਮੋਦੀ ਸਰਕਾਰ ਆਉਣ ਤੋਂ ਬਾਅਦ ਉਹਨਾਂ ਜ਼ਿਆਦਾਤਰ ਧਿਆਨ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਰਿਹਾ ਹੈ। ਉਹਨਾਂ ਨੇ ਹੁਸ਼ਿਆਰਪੁਰ ਤੋਂ 29 ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਦੇ ਭਾਸ਼ਣ ਵਿੱਚ, ਕਿਸਾਨ, ਕਰਤਾਰਪੁਰ ਸਾਹਿਬ ਦਾ ਲਾਂਘਾ ਅਤੇ ਬਠਿੰਡਾ ਲੁਧਿਆਣਾ ਹਾਈਵੇਅ ਪ੍ਰਮੁੱਖ ਬਿੰਦੂ ਰਹੇ।

ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਇੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਜਿਸਦੀ ਲੰਬਾਈ ਕਰੀਬ 75 ਕਿਲੋਮੀਟਰ ਹੋਵੇਗੀ।
ਇਸ ਗਰੀਨਫੀਲਡ ਹਾਈਵੇਅ ‘ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਤੋਂ 50 ਮਿੰਟਾਂ ਵਿੱਚ ਤੈਅ ਕੀਤੀ ਜਾ ਸਕੇਗੀ। ਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ।