ਗਡਕਰੀ ਦਾ ਐਲਾਨ: ਲੁਧਿਆਣਾ ਤੋਂ ਬਠਿੰਡਾ ਤੱਕ ਬਣੇਗਾ ਹਾਈਵੇਅ, ਕਰੀਬ 50 ਮਿੰਟਾਂ ਵਿੱਚ ਤੈਅ ਹੋਵੇਗਾ ਫ਼ਾਸਲਾ

Published: 

10 Jan 2024 18:12 PM

ਕੇਂਦਰੀ ਟਰਾਂਸਪੋਰਟ ਮੰਤਰੀ ਪੰਜਾਬ ਦੌਰੇ ਤੇ ਆਏ ਜਿੱਥੇ ਉਹਨਾਂ ਨੇ ਵੱਖ ਵੱਖ ਵਿਕਾਸ ਪ੍ਰਯੋਜਨਾਵਾਂ ਦਾ ਉਦਘਾਟਨ ਕੀਤਾ। ਹੁਸ਼ਿਆਰਪੁਰ ਵਿੱਚ ਹੋਏ ਸਮਾਗਮ ਵਿੱਚ ਬੋਲਦਿਆਂ ਗਡਕਰੀ ਨੇ ਕਿਹਾ ਕਿ ਮੋਦੀ ਸਰਕਾਰ ਆਉਣ ਤੋਂ ਬਾਅਦ ਉਹਨਾਂ ਜ਼ਿਆਦਾਤਰ ਧਿਆਨ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਰਿਹਾ ਹੈ। ਉਹਨਾਂ ਨੇ ਹੁਸ਼ਿਆਰਪੁਰ ਤੋਂ 29 ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਦੇ ਭਾਸ਼ਣ ਵਿੱਚ, ਕਿਸਾਨ, ਕਰਤਾਰਪੁਰ ਸਾਹਿਬ ਦਾ ਲਾਂਘਾ ਅਤੇ ਬਠਿੰਡਾ ਲੁਧਿਆਣਾ ਹਾਈਵੇਅ ਪ੍ਰਮੁੱਖ ਬਿੰਦੂ ਰਹੇ।

ਗਡਕਰੀ ਦਾ ਐਲਾਨ: ਲੁਧਿਆਣਾ ਤੋਂ ਬਠਿੰਡਾ ਤੱਕ ਬਣੇਗਾ ਹਾਈਵੇਅ, ਕਰੀਬ 50 ਮਿੰਟਾਂ ਵਿੱਚ ਤੈਅ ਹੋਵੇਗਾ ਫ਼ਾਸਲਾ
Follow Us On

ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਇੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਜਿਸਦੀ ਲੰਬਾਈ ਕਰੀਬ 75 ਕਿਲੋਮੀਟਰ ਹੋਵੇਗੀ।

ਇਸ ਗਰੀਨਫੀਲਡ ਹਾਈਵੇਅ ‘ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਤੋਂ 50 ਮਿੰਟਾਂ ਵਿੱਚ ਤੈਅ ਕੀਤੀ ਜਾ ਸਕੇਗੀ। ਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ।

ਕਿਸਾਨਾਂ ਨੂੰ ਗਡਕਰੀ ਅਪੀਲ

ਇਸ ਮੌਕੇ ਸੰਬੋਧਨ ਕਰਦਿਆਂ ਗਡਕਰੀ ਨੇ ਕਿਹਾ ਕਿ ਕਿਸਾਨ ਸਿਰਫ਼ ਅੰਨਦਾਤਾ ਨਹੀਂ , ਸਗੋਂ ਉਹ ਹੁਣ ਊਰਜਾ ਪ੍ਰਦਾਨ ਕਰਨ ਵਾਲੇ ਬਣ ਰਹੇ ਹਨ। ਗਡਕਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਣ ਕਿਉਂਕਿ ਉਸੇ ਪਰਾਲੀ ਤੋਂ ਬਾਇਓ ਫਿਊਲ ਤਿਆਰ ਕੀਤਾ ਜਾਵੇਗਾ।

ਬੁਨਿਆਦੀ ਢਾਂਚੇ ਤੇ ਧਿਆਨ

ਨਿਤਿਨ ਗਡਕਰੀ ਨੇ ਕਿਹਾ ਕਿ ਅੰਮ੍ਰਿਤਸਰ ਏਅਰਪੋਰਟ ਤੋਂ ਰਮਦਾਸ ਤੱਕ 4 ਲੇਨ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ ਅਤੇ ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਹੋਰ ਵੀ ਆਸਾਨ ਹੋ ਜਾਵੇਗਾ। ਗਡਕਰੀ ਨੇ ਕਿਹਾ ਕਿ ਸਮਰਾਲਾ ਚੌਕ ਤੱਕ 13 ਕਿਲੋਮੀਟਰ ਸੜਕ ਦਾ ਕਾਰਜ ਵੀ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਲਾਡੋਵਾਲ ਬਾਈਪਾਸ ਦਾ ਉਦਘਾਟਨ

ਨਿਤਿਨ ਗਡਕਰੀ ਨੇ ਲੁਧਿਆਣਾ ਵਿੱਚ ਜੀਟੀ ਰੋਡ ਅਤੇ ਨੈਸ਼ਨਲ ਹਾਈਵੇਅ 5 ਨੂੰ ਜੋੜਨ ਵਾਲੇ ਚਾਰ ਮਾਰਗੀ ਲਾਡੋਵਾਲ ਬਾਈਪਾਸ ਦਾ ਵੀ ਉਦਘਾਟਨ ਕੀਤਾ। ਲਾਡੋਵਾਲ ਬਾਈਪਾਸ ਦਾ ਨਿਰਮਾਣ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ਨੂੰ ਦਿੱਲੀ-ਜਲੰਧਰ ਹਾਈਵੇ (NH 44) ਨਾਲ ਜੋੜੇਗਾ। ਇਸ ਦੌਰਾਨ ਫਗਵਾੜਾ ਅਤੇ ਹੁਸ਼ਿਆਰਪੁਰ ਬਾਈਪਾਸ ਦੇ ਨਾਲ-ਨਾਲ ਫਗਵਾੜਾ ਹੁਸ਼ਿਆਰਪੁਰ ਨੂੰ ਚਹੁੰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ।