ਗਗਨਦੀਪ ਸਿੰਘ ਨੂੰ ਮਿਲੀ ਮਾਰਕੀਟ ਕਮੇਟੀ ਗੁਰਦਾਸਪੁਰ ਦੀ ਕਮਾਨ, ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾ ਨੇ ਕੀਤਾ ਸਨਮਾਨਤ

Updated On: 

24 Aug 2026 21:58 PM IST

ਗਗਨਦੀਪ ਸਿੰਘ ਨੇ ਕਿਹਾ ਕਿ ਮਾਰਕੀਟ ਕਮੇਟੀ ਨਾਲ ਸਬੰਧਤ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਬੇਲੋੜੀ ਦਫ਼ਤਰੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਸੁਣ ਕੇ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਅਤੇ ਪਾਰਟੀ ਦੇ ਨੁਮਾਇੰਦੇ ਖੁਦ ਪਿੰਡਾਂ ਅਤੇ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਯਤਨ ਕਰਨਗੇ।

ਗਗਨਦੀਪ ਸਿੰਘ ਨੂੰ ਮਿਲੀ ਮਾਰਕੀਟ ਕਮੇਟੀ ਗੁਰਦਾਸਪੁਰ ਦੀ ਕਮਾਨ, ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾ ਨੇ ਕੀਤਾ ਸਨਮਾਨਤ

ਗੁਰਦਾਸਪੁਰ: ਯੁਵਾ ਨੇਤਾ ਗਗਨਦੀਪ ਸਿੰਘ ਨੂੰ ਮਾਰਕੀਟ ਕਮੇਟੀ ਗੁਰਦਾਸਪੁਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੋਕੇ ਨਿਯੁਕਤ ਚੈਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਦੇ ਮਾਰਗਦਰਸ਼ਨ ਹੇਠ ਪੂਰੀ ਇਜੁੱਟਤਾ, ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਨਵ-ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਨੇ ਇਹ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਕੈਬਨਿਟ ਮੰਤਰੀ ਅਮਨ ਅਰੋੜਾ, ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ, ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾ ਸਣੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਕਿਸਾਨਾਂ ਨੂੰ ਨਹੀਂ ਹੋਵੇਗੀ ਪ੍ਰੇਸ਼ਾਨੀ

ਗਗਨਦੀਪ ਸਿੰਘ ਨੇ ਕਿਹਾ ਕਿ ਮਾਰਕੀਟ ਕਮੇਟੀ ਨਾਲ ਸਬੰਧਤ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਬੇਲੋੜੀ ਦਫ਼ਤਰੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਸੁਣ ਕੇ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਅਤੇ ਪਾਰਟੀ ਦੇ ਨੁਮਾਇੰਦੇ ਖੁਦ ਪਿੰਡਾਂ ਅਤੇ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ-ਹਿੱਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ।

ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਿਹਨਤੀ ਅਤੇ ਯੋਗ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਗਨਦੀਪ ਸਿੰਘ ਨੂੰ ਸੌਂਪੀ ਗਈ ਜ਼ਿੰਮੇਵਾਰੀ ਨਾਲ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਵਿੱਚ ਵੀ ਉਤਸ਼ਾਹ ਪੈਦਾ ਹੋਇਆ ਹੈ।

ਰਾਜੀਵ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਆਗੂਆਂ ਵੱਲੋਂ ਗੁਰਦਾਸਪੁਰ ਹਲਕੇ ਦੇ ਪਿੰਡਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਆਪ ਦੀ ਸਰਕਾਰ, ਆਪ ਦੇ ਦੁਆਰ ਦੀ ਭਾਵਨਾ ਤਹਿਤ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸਰਕਾਰੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਪਾਰਟੀ ਆਗੂ, ਵਰਕਰ ਅਤੇ ਪ੍ਰਸ਼ਾਸਨ ਮਿਲ ਕੇ ਕੰਮ ਕਰਨਗੇ। ਨਵ-ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਨੇ ਦੁਹਰਾਇਆ ਕਿ ਮਾਰਕੀਟ ਕਮੇਟੀ ਗੁਰਦਾਸਪੁਰ ਕਿਸਾਨਾਂ ਅਤੇ ਆਮ ਲੋਕਾਂ ਦੀ ਸੇਵਾ ਲਈ ਹਰ ਸਮੇਂ ਉਪਲਬਧ ਰਹੇਗੀ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ।

Loading...
Unable to load recommendations.
Follow Us