AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ਦੇ ਹਸਪਤਾਲ ਤੋਂ ਗੈਂਗਸਟਰ ਮਨੀ ਪ੍ਰਿੰਸ ਫ਼ਰਾਰ, ਐਨਕਾਊਂਟਰ ਦੌਰਾਨ ਹੋਈ ਸੀ ਗ੍ਰਿਫ਼ਤਾਰੀ, ਜ਼ਖ਼ਮੀ ਹਾਲਤ ‘ਚ ਕਰਵਾਇਆ ਗਿਆ ਸੀ ਦਾਖਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 11 ਜਨਵਰੀ, 2026 ਨੂੰ ਤਰਨਤਾਰਨ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨਾਮਕ ਨੌਜਵਾਨ ਨੂੰ ਥਾਣਾ ਕੰਬੋਹ ਅਧੀਨ ਗ੍ਰਿਫ਼ਤਾਰ ਕੀਤਾ ਸੀ। ਐਸਪੀ (ਡੀ) ਦਿਹਾਤੀ ਆਦਿਤਿਆ ਵਾਰੀਅਰ ਨੇ ਦੱਸਿਆ ਕਿ ਉਸ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ 60 ਗ੍ਰਾਮ ਹੈਰੋਈਨ ਤੇ 90 ਹਜ਼ਾਰ ਰੁਪਏ ਡਰੱਗ ਮਨੀ ਤੇ ਕਾਰ ਬਰਾਮਦ ਹੋਈ। ਲਵਜੀਤ ਸਿੰਘ ਤੋਂ ਪੁੱਛ-ਗਿੱਛ 'ਚ ਇੱਕ ਮਨੀ ਪ੍ਰਿੰਸ (ਵਾਸੀ ਤਰਨਤਾਰਨ) ਤੇ ਦੂਜਾ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ (ਵਾਸੀ ਜੰਡਿਆਲਾ ਗੁਰੂ) ਦਾ ਨਾਮ ਸਾਹਮਣੇ ਆਇਆ ਸੀ।

ਅੰਮ੍ਰਿਤਸਰ ਦੇ ਹਸਪਤਾਲ ਤੋਂ ਗੈਂਗਸਟਰ ਮਨੀ ਪ੍ਰਿੰਸ ਫ਼ਰਾਰ, ਐਨਕਾਊਂਟਰ ਦੌਰਾਨ ਹੋਈ ਸੀ ਗ੍ਰਿਫ਼ਤਾਰੀ, ਜ਼ਖ਼ਮੀ ਹਾਲਤ 'ਚ ਕਰਵਾਇਆ ਗਿਆ ਸੀ ਦਾਖਲ
ਅੰਮ੍ਰਿਤਸਰ ਦੇ ਹਸਪਤਾਲ ਤੋਂ ਗੈਂਗਸਟਰ ਮਨੀ ਪ੍ਰਿੰਸ ਫ਼ਰਾਰ
Follow Us
lalit-sharma
| Updated On: 16 Jan 2026 10:29 AM IST

ਬੀਤੇ ਦਿਨ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਤੋਂ ਇੱਕ ਗੈਂਗਸਟਰ ਫ਼ਰਾਰ ਹੋ ਗਿਆ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਲੋਪੋਕੇ ਥਾਣੇ ਦੀ ਪੁਲਿਸ ਨੇ ਗੈਂਗਸਟਰ ਮਨੀ ਪ੍ਰਿੰਸ ਦਾ ਐਨਕਾਊਂਟਰ ਕੀਤਾ ਸੀ ਤੇ ਉਹ ਇਸ ਦੌਰਾਨ ਜ਼ਖ਼ਮੀ ਹੋ ਗਿਆ ਸੀ। ਪੈਰ ‘ਚ ਗੋਲੀ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ਇਲਾਜ਼ ਲਈ ਲਿਆਂਦਾ ਗਿਆ ਸੀ, ਪਰ ਇਸ ਦੌਰਾਨ ਮੌਕਾ ਦੇਖ ਕੇ ਉਹ ਫ਼ਰਾਰ ਹੋ ਗਿਆ। ਗੈਂਗਸਟਰ ਮਨੀ ਪ੍ਰਿੰਸ ‘ਤੇ ਤਰਨਤਾਰਨ ਤੇ ਅੰਮ੍ਰਿਤਸਰ ‘ਚ ਕਈ ਮਾਮਲੇ ਦਰਜ ਹਨ।

ਕਿਵੇਂ ਹੋਈ ਸੀ ਮਨੀ ਪ੍ਰਿੰਸ ਐਨਕਾਊਂਟਰ ਦੌਰਾਨ ਗ੍ਰਿਫ਼ਤਾਰੀ?

ਦੱਸ ਦੇਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 11 ਜਨਵਰੀ, 2026 ਨੂੰ ਤਰਨਤਾਰਨ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨਾਮਕ ਨੌਜਵਾਨ ਨੂੰ ਥਾਣਾ ਕੰਬੋਹ ਅਧੀਨ ਗ੍ਰਿਫ਼ਤਾਰ ਕੀਤਾ ਸੀ। ਐਸਪੀ (ਡੀ) ਦਿਹਾਤੀ ਆਦਿਤਿਆ ਵਾਰੀਅਰ ਨੇ ਦੱਸਿਆ ਕਿ ਉਸ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ 60 ਗ੍ਰਾਮ ਹੈਰੋਈਨ ਤੇ 90 ਹਜ਼ਾਰ ਰੁਪਏ ਡਰੱਗ ਮਨੀ ਤੇ ਕਾਰ ਬਰਾਮਦ ਹੋਈ। ਲਵਜੀਤ ਸਿੰਘ ਤੋਂ ਪੁੱਛ-ਗਿੱਛ ‘ਚ ਇੱਕ ਮਨੀ ਪ੍ਰਿੰਸ (ਵਾਸੀ ਤਰਨਤਾਰਨ) ਤੇ ਦੂਜਾ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ (ਵਾਸੀ ਜੰਡਿਆਲਾ ਗੁਰੂ) ਦਾ ਨਾਮ ਸਾਹਮਣੇ ਆਇਆ ਸੀ।

ਪੁਲਿਸ ਮੁਤਾਬਕ ਗੁਰਪ੍ਰੀਤ ਵਿਦੇਸ਼ ‘ਚ ਰਹਿੰਦਾ ਹੈ ਤੇ ਮਨੀ ਪ੍ਰਿੰਸ ਦੇ ਜਰੀਏ ਤਸਕਰੀ ਤੇ ਫਿਰੌਤੀ ਵਰਗੀਆਂ ਵਾਰਦਾਤਾਂ ਕਰਵਾਉਂਦਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਜਾਣਕਾਰੀ ਮਿਲੀ ਕਿ ਮਨੀ ਪ੍ਰਿੰਸ ਰੋਪੜ ਇਲਾਕੇ ‘ਚ ਘੁੰਮ ਰਿਹਾ ਹੈ ਤੇ ਕਿਸੇ ਵੱਡੀ ਘਟਨਾ ਨੂੰ ਵਾਰਦਾਤ ਦੇਣ ਦੀ ਤਿਆਰੀ ਕਰ ਰਿਹਾ ਹੈ। ਡੀਐਸਪੀ ਡੀ ਨਾਗਰਾ ਦੀ ਅਗਵਾਈ ‘ਚ ਨਾਕਾਬੰਦੀ ਦੌਰਾਨ ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਂ ਉਸਨੇ ਪੁਲਿਸ ‘ਤੇ ਤਿੰਨ ਗੋਲੀਆਂ ਚਲਾਈਆਂ ਸਨ। ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋ ਗੋਲੀਆਂ ਚਲਾਈਆਂ, ਪੈਰ ‘ਚ ਗੋਲੀ ਲੱਗਣ ਕਾਰਨ ਮਨੀ ਪ੍ਰਿੰਸ ਜ਼ਖ਼ਮੀ ਹੋ ਗਿਆ।

ਐਨਕਾਊਂਟਰ ਵਾਲੀ ਜਗ੍ਹਾ ਤੋਂ ਇੱਕ ਪਿਸਟਲ ਤੇ ਕਾਰ ਬਰਾਮਦ ਹੋਈ। ਪੁਲਿਸ ਨੇ ਜ਼ਖ਼ਮੀ ਮਨੀ ਪ੍ਰਿੰਸ ਨੂੰ ਅੰਮ੍ਰਿਤਸਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਸੀ। ਪਰ ਬੀਤੇ ਦਿਨ ਉਹ ਫ਼ਰਾਰ ਹੋਣ ‘ਚ ਕਾਮਯਾਬ ਰਿਹਾ।

ਪੁਲਿਸ ਨੂੰ ਜਾਂਚ ਦੌਰਾਨ ਇਹ ਵੀ ਪਤਾ ਚੱਲਿਆ ਸੀ ਕਿ ਮਨੀ ਪ੍ਰਿੰਸ ਦੋ ਵੱਡੀਆਂ ਘਟਨਾਵਾਂ ‘ਚ ਸ਼ਾਮਲ ਰਿਹਾ ਹੈ। 30, ਦਸੰਬਰ 2025 ਨੂੰ ਅੰਮ੍ਰਿਤਸਰ ਸ਼ਹਿਰ ਦੇ ਸੁਲਤਾਨਵਿੰਡ ਥਾਣੇ ‘ਚ ਐਫਆਈਆਰ ਨੰਬਰ 26 ਤਹਿਤ ਕਾਰ ਖੋਹਣ ਦੀ ਘਟਨਾ ਦਰਜ ਕੀਤੀ ਗਈ ਸੀ। ਜਦਕਿ, ਦੂਸਰੀ ਘਟਨਾ ਤਰਨਤਾਰਨ ਸ਼ਹਿਰ ‘ਚ ਐਫਆਈਆਰ ਨੰਬਰ 304 ਤਹਿਤ ਪਿਸਟਲ ਦੇ ਨਾਲ ਕਾਰ ਖੋਹਣ ਨਾਲ ਜੁੜੀ ਹੋਈ ਹੈ।

ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ...
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE...
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ......
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ...
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ...
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...