ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritsar Blast: ਪੰਜਾਬ ਦੇ ਮਾਹੌਲ ਨੂੰ ਕੀਤਾ ਜਾ ਰਿਹਾ ਖਰਾਬ, ਕੇਂਦਰੀ ਏਜੰਸੀਆਂ ਕਰਨ ਜਾਂਚ- ਜਥੇਦਾਰ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਬ ਧਮਾਕਿਆਂ ਨੂੰ ਮੰਦਭਾਗਾ ਕਰਾਰ ਦੱਸਿਆ ਹੈ। ਜਥੇਦਾਰ ਨੇ ਕਿਹਾ ਕਿ ਘਟਨਾ ਦੀ ਡੁੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

Follow Us
lalit-sharma
| Updated On: 11 May 2023 13:10 PM

ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਵਿੱਚ ਬੀਤੀ ਰਾਤ ਦਰਬਾਰ ਸਾਹਿਬ ਨੇੜੇ ਤੀਸਰਾ ਧਮਾਕਾ ਹੋਇਆ ਹੈ। ਜਿਸ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਬਿਆਨ ਦਿੰਦਾ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਮਾਮਲੇ ਵਿੱਚ ਕੁਝ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਵੱਲੋਂ ਸੀਸੀਟੀਵੀ ਖੰਗਾਲ ਕੇ ਮੁਲਜ਼ਮਾਂ ਨੂੰ ਫੜਿਆ ਗਿਆ।

ਡੂੰਘਾਈ ਨਾਲ ਕੀਤੀ ਜਾਵੇ ਮਾਮਲੇ ਦੀ ਜਾਂਚ- ਜਥੇਦਾਰ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਇਨ੍ਹਾਂ ਧਮਾਕਿਆਂ ਦੀ ਗਹਰਾਈ ਨਾਲ ਜਾਂਚ ਕਰਨੀ ਚਾਹਿੰਦੀ ਹੈ ਅਤੇ ਪਤਾ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਪਿੱਛੇ ਕਿਹੜੀਆਂ ਤਾਕਤਾਂ ਹਨ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਕਰਵਾ ਹਹੀਆਂ ਹਨ। ਉਨ੍ਹਾਂ ਕਿਹਾ ਕਿ ਤਾਂ ਜੋ ਸਾਜਿਸ਼ ਕਰਤਾ ਬੇਨਕਾਬ ਹੋ ਸਕਣ। ਜਥੇਦਾਰ ਨੇ ਕਿਹਾ ਹੈ ਕਿ ਕੇਂਦਰ ਦੀਆਂ ਏਜੰਸੀਆਂ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ।

ਪੰਜਾਬ ਸਰਕਾਰ (Punjab Government) ਨੂੰ ਬੰਬ ਧਮਾਕਿਆਂ ਵਾਲਿਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਹਰਪ੍ਰੀਤ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਜਿਹੜੇ ਸ਼ਰਧਾਲੂ ਨਤਮਸਤਕ ਹੋਣ ਆਉਂਦੇ ਹਨ ਇਨ੍ਹਾਂ ਘਟਨਾਵਾਂ ਨਾਲ ਉਨ੍ਹਾਂ ਦੇ ਦਿਲਾਂ ਵਿੱਚ ਥੋੜ੍ਹਾ ਡਰ ਬਣਿਆ ਰਹਿੰਦਾ ਹੈ ਪਰ ਸਿੱਖਾਂ ਦੇ ਦਿਲਾਂ ਵਿੱਚ ਸਚਖੰਡ ਸ੍ਰੀ ਹਰਮੰਦਿਰ ਸਾਹਿਬ ਆਉਣਾ ਤੋਂ ਕਦੇ ਵੀ ਕੋਈ ਡਰ ਨਹੀਂ ਹੁੰਦਾ।

ਅਮਨ ਭਾਈਚਾਰੇ ਤੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਅਮਨ ਭਾਈਚਾਰੇ ਅਤੇ ਮਾਹੌਲ ਨੂੰ ਖਰਾਬ ਕਰਨ ਲਈ ਇਸ ਤਰ੍ਹਾਂ ਦੀਆਂ ਘਟਨਾਵਾਂ ਕਰਵਾਇਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਘੱਟ ਗਿਣਤੀ ਦੇ ਪ੍ਰਤੀ ਰਾਜਨੀਤੀ ਦਾ ਸਿੱਟਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹੋ ਜਿਹੀਆਂ ਘਟਨਾਵਾਂ ਸਖਤੀ ਨਾਲ ਹਲ ਕਰਨੀਆਂ ਚਾਹਿਦਿਆਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ