J&K Terror Attack: ਗੁਰਦਾਸਪੁਰ ਦੇ ਗੁਰਮੀਤ ਸਿੰਘ ਸਣੇ 7 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ, ਗਾਂਦਰਬਲ ‘ਚ ਅੱਤਵਾਦੀ ਹਮਲਾ

Updated On: 

21 Oct 2024 14:12 PM

Ganderbal Terrorist Attack: ਜੰਮੂ-ਕਸ਼ਮੀਰ ਦੇ ਗੰਦਰਬਲ ਵਿੱਚ ਅੱਤਵਾਦੀ ਹਮਲੇ ਵਿੱਚ ਪੰਜਾਬ ਦੇ ਗੁਰਦਾਸਪੁਰ ਦੇ 30 ਸਾਲਾ ਗੁਰਮੀਤ ਸਿੰਘ ਦੀ ਵੀ ਮੌਤ ਹੋਈ ਹੈ। ਦੱਸ ਦਈਏ ਕਿ ਗੰਦਰਬਲ ਜ਼ਿਲ੍ਹੇ ਦੇ ਗਗਨਗੀਰ ਇਲਾਕੇ 'ਚ ਐਤਵਾਰ ਰਾਤ ਨੂੰ ਅੱਤਵਾਦੀਆਂ ਨੇ ਗੈਰ-ਸਥਾਨਕ ਲੋਕਾਂ 'ਤੇ ਹਮਲਾ ਕੀਤਾ। ਇਸ ਹਮਲੇ 'ਚ ਡਾਕਟਰ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ।

J&K Terror Attack: ਗੁਰਦਾਸਪੁਰ ਦੇ ਗੁਰਮੀਤ ਸਿੰਘ ਸਣੇ 7 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ, ਗਾਂਦਰਬਲ ਚ ਅੱਤਵਾਦੀ ਹਮਲਾ
Follow Us On

ਜੰਮੂ-ਕਸ਼ਮੀਰ ਦੇ ਗੰਦਰਬਲ ਵਿੱਚ ਅੱਤਵਾਦੀ ਹਮਲਾ ਹੋਇਆ ਹੈ। ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ TRF (ਦ ਰੇਸਿਸਟੈਂਸ ਫਰੰਟ) ਸੰਗਠਨ ਨੇ ਲਈ ਹੈ। ਗੰਦਰਬਲ ਜ਼ਿਲ੍ਹੇ ਦੇ ਗਗਨਗੀਰ ਇਲਾਕੇ ‘ਚ ਐਤਵਾਰ ਰਾਤ ਨੂੰ ਅੱਤਵਾਦੀਆਂ ਨੇ ਗੈਰ-ਸਥਾਨਕ ਲੋਕਾਂ ‘ਤੇ ਹਮਲਾ ਕੀਤਾ। ਇਸ ਹਮਲੇ ‘ਚ ਡਾਕਟਰ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। ਡਾਕਟਰ ਦੀ ਪਛਾਣ ਸ਼ਾਹਨਵਾਜ਼ ਅਹਿਮਦ ਵਜੋਂ ਹੋਈ ਹੈ। 5 ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਉਸ ਨੂੰ ਸ਼੍ਰੀਨਗਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਸਾਰੇ ਮਜ਼ਦੂਰ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਸੁਰੰਗ ਪ੍ਰਾਜੈਕਟ ਵਿੱਚ ਕੰਮ ਕਰ ਰਹੇ ਸਨ।

ਇਸ ਅੱਤਵਾਦੀਆਂ ਹਮਲੇ ਵਿੱਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦੇ ਗੁਰਮੀਤ ਸਿੰਘ ਵੀ ਦੀ ਮੌਤ ਹੋ ਗਈ। ਉਸ ਦੇ ਪਿਤਾ ਧਰਮ ਸਿੰਘ ਵੀ ਫੌਜ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਮ੍ਰਿਤਕ ਗੁਰਮੀਤ ਸਿੰਘ ਆਪਣੇ ਪਿੱਛੇ ਬੁੱਢੇ ਮਾਂ ਬਾਪ ਤੋਂ ਇਲਾਵਾ ਪਤਨੀ, ਇੱਕ ਧੀ ਤੇ ਪੁੱਤਰ ਨੂੰ ਛੱਡ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਗੁਰਮੀਤ ਸਿੰਘ ਜੋ ਕਈ ਸਾਲਾਂ ਤੋਂ ਫ਼ੌਜ ਦੇ ਸਾਜ਼ੋ ਸਾਮਾਨ ਨੂੰ ਇਧਰੋਂ ਉਧਰੋਂ ਕਰਨ ਅਤੇ ਇੱਕ ਮਜ਼ਦੂਰ ਵੱਜੋਂ ਕੰਮ ਕਰ ਰਿਹਾ ਸੀ।

ਦੱਸ ਦਈਏ ਕਿ 7 ਫਰਵਰੀ 2024 ਫਰਵਰੀ ਵਿੱਚ ਪੰਜਾਬ ਦੇ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਅੰਮ੍ਰਿਤ ਪਾਲ (31) ਅਤੇ ਰੋਹਿਤ ਮਸੀਹ (25) ਨੂੰ ਏ.ਕੇ.-47 ਰਾਈਫਲਾਂ ਨਾਲ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਇਹ ਘਟਨਾ ਹੱਬਾ ਕਦਲ ਇਲਾਕੇ ਦੀ ਹੈ।

ਦਹਿਸ਼ਤ ਫੈਲਾਉਣ ਵਾਲੀ TRF ਸੰਸਥਾ ਕੌਣ ਹੈ?

TRF (ਦ ਰੇਸਿਸਟੈਂਸ ਫਰੰਟ) ਸੰਗਠਨ ਨੇ ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਜੰਮੂ-ਕਸ਼ਮੀਰ ਵਿੱਚ ਦਹਿਸ਼ਤ ਦਾ ਨਵਾਂ ਨਾਂ ਹੈ। ਇਹ ਲਸ਼ਕਰ-ਏ-ਤੋਇਬਾ ਦਾ ਮੁਖੌਟਾ ਹੈ। ਇਸ ਨੇ ਜਾਂਚ ਏਜੰਸੀਆਂ ਨੂੰ ਗੁੰਮਰਾਹ ਕਰਨ ਲਈ ਨਵਾਂ ਨਾਂ ਵਰਤਿਆ ਹੈ। ਧਾਰਾ 370 ਹਟਾਏ ਜਾਣ ਤੋਂ ਬਾਅਦ ਘਾਟੀ ਵਿੱਚ ਟੀਆਰਐਫ ਸਰਗਰਮ ਹੈ। ਇਹ ਅੱਤਵਾਦੀ ਦਹਿਸ਼ਤ ਫੈਲਾਉਣ ਲਈ ਪਾਕਿਸਤਾਨ ਤੋਂ ਸਿਖਲਾਈ ਲੈਂਦੇ ਹਨ। ਇਸ ਦੇ ਨਾਲ ਹੀ ਫੰਡ ਵੀ ਦਿੱਤੇ ਜਾਂਦੇ ਹਨ।

ਜੰਮੂ-ਕਸ਼ਮੀਰ ‘ਚ ਫੌਜ ਦੇ ਜਵਾਨ ਲਗਾਤਾਰ ਅੱਤਵਾਦੀਆਂ ਦੀ ਕਮਰ ਤੋੜਨ ‘ਚ ਲੱਗੇ ਹੋਏ ਹਨ। ਪਿਛਲੇ ਸਾਲ ਉਨ੍ਹਾਂ ਨੇ ਚੁਣੇ ਹੋਏ ਅੱਤਵਾਦੀਆਂ ਨੂੰ ਨਸ਼ਟ ਕਰ ਦਿੱਤਾ ਸੀ। ਕੁੱਲ ਮਿਲਾ ਕੇ TRF ਦੇ 108 ਅੱਤਵਾਦੀ ਮਾਰੇ ਗਏ ਹਨ। ਇਹ ਉਹੀ ਸੰਗਠਨ ਹੈ ਜਿਸ ਨੇ ਰਿਆਸੀ ‘ਚ ਅੱਤਵਾਦੀ ਹਮਲਾ ਕੀਤਾ ਸੀ।

ਜੰਮੂ-ਕਸ਼ਮੀਰ ਵਿੱਚ ਟਾਰਗੇਟ ਕਿਲਿੰਗ?

ਜੰਮੂ-ਕਸ਼ਮੀਰ ‘ਚ ਪਿਛਲੇ ਕੁਝ ਸਾਲਾਂ ਤੋਂ ਟਾਰਗੇਟ ਕਿਲਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਸਾਲ ਹੁਣ ਤੱਕ ਅੱਤਵਾਦੀ ਸੱਤ ਵਾਰ ਨਿਸ਼ਾਨਾ ਬਣਾ ਕੇ ਕਤਲ ਕਰ ਚੁੱਕੇ ਹਨ। ਦੱਸ ਦਈਏ ਕਿ 17 ਅਪ੍ਰੈਲ 2024 ਨੂੰ ਅਨੰਤਨਾਗ ਵਿੱਚ ਬਿਹਾਰ ਦੇ ਇੱਕ ਮਜ਼ਦੂਰ ਦੀ ਹੱਤਿਆ ਕਰ ਦਿੱਤੀ ਗਈ ਸੀ। 18 ਮਈ ਨੂੰ ਪਹਿਲਗਾਮ ‘ਚ ਜੈਪੁਰ ਤੋਂ ਆ ਰਹੇ ਜੋੜੇ ‘ਤੇ ਗੋਲੀਬਾਰੀ ਕੀਤੀ ਗਈ ਸੀ। 18 ਮਈ ਨੂੰ ਸ਼ੋਪੀਆਂ ਵਿੱਚ ਇੱਕ ਭਾਜਪਾ ਨੇਤਾ ਦੀ ਹੱਤਿਆ ਕਰ ਦਿੱਤੀ ਗਈ ਸੀ। 16 ਅਕਤੂਬਰ ਨੂੰ ਸ਼ੋਪੀਆਂ ਵਿੱਚ ਇੱਕ ਗੈਰ-ਸਥਾਨਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ 20 ਅਕਤੂਬਰ ਨੂੰ ਗੰਦਰਬਲ ਵਿੱਚ ਸੱਤ ਲੋਕ ਮਾਰੇ ਗਏ ਸਨ। ਇਸ ਦੇ ਨਾਲ ਹੀ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ।

Exit mobile version