ਕਿਹੜੇ ਗੈਂਗਸਟਰ ਦੇ ਪਿਤਾ ਨੇ 50 ਦੇ ਕਰੀਬ ਪੰਚਾਇਤਾਂ ਨੂੰ ਕੀਤਾ ਸਨਮਾਨਿਤ, ਜਾਣੋ ਕਿਉਂ?
ਅੰਮ੍ਰਿਤਪਾਲ ਬਾਠ ਦੇ ਪਿਤਾ ਸਤਨਾਮ ਸਿੰਘ ਬਾਠ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਪੁਲਿਸ ਨੇ ਗੈਂਗਸਟਰ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਪੁੱਤਰ ਦਾ ਕਿਸੇ ਵੀ ਤਰ੍ਹਾਂ ਦੀਆਂ ਕਿਸੇ ਵੀ ਅਪਰਾਧਿਕ ਵਾਰਦਾਤਾਂ ਨਾਲ ਕੋਈ ਸਬੰਧ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੇ ਪੁੱਤਰ 'ਤੇ ਕਈ ਅਪਰਾਧਿਕ ਮਾਮਲੇ ਦਰਜ ਕੀਤੇ ਹਨ।
ਤਰਨਤਾਰਨ ਦੇ ਝਬਾਲ ਤੋਂ ਤਾਜਾ ਹੀ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਿੰਡ ਮੀਆਂਪੁਰ ਦੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਪਿਤਾ ਸਤਨਾਮ ਸਿੰਘ ਵੱਲੋਂ ਹਲਕੇ ਦੀਆਂ ਨਵੀਆਂ ਚੁਣੀਆਂ ਗਈਆਂ 50 ਦੇ ਕਰੀਬ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਅਰਦਾਸ ਬੇਨਤੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਵਿਦੇਸ਼ ਬੈਠੇ ਅੰਮ੍ਰਿਤਪਾਲ ਸਿੰਘ ਬਾਠ ਤੇ 14 ਜਨਵਰੀ ਨੂੰ ਅੱਡਾ ਝਬਾਲ ਦੇ ਸਰਪੰਚ ਦਾ ਕੱਤਲ ਕਰਨ ਸਮੇਤ ਵੱਖ ਵੱਖ ਥਾਣਿਆਂ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ।
ਇਸ ਮੌਕੇ ਅੰਮ੍ਰਿਤਪਾਲ ਬਾਠ ਦੇ ਪਿਤਾ ਸਤਨਾਮ ਸਿੰਘ ਬਾਠ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਪੁਲਿਸ ਨੇ ਗੈਂਗਸਟਰ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਪੁੱਤਰ ਦਾ ਕਿਸੇ ਵੀ ਤਰ੍ਹਾਂ ਦੀਆਂ ਕਿਸੇ ਵੀ ਅਪਰਾਧਿਕ ਵਾਰਦਾਤਾਂ ਨਾਲ ਕੋਈ ਸਬੰਧ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੇ ਪੁੱਤਰ ‘ਤੇ ਕਈ ਅਪਰਾਧਿਕ ਮਾਮਲੇ ਦਰਜ ਕੀਤੇ ਹਨ।
ਇਹ ਵੀ ਪੜ੍ਹੋ
ਇਸ ਮੌਕੇ ਨਵੇਂ ਬਣੇ ਸਰਪੰਚ ਅਤੇ ਪੰਚਾਂ ਨੇ ਅੰਮ੍ਰਿਤਪਾਲ ਬਾਠ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਪੁਲਿਸ ਵੱਲੋਂ ਉਸ ਉਪਰ ਨਜਾਇਜ਼ ਪਰਚੇ ਦਰਜ ਕਰਕੇ ਉਸ ਨੂੰ ਲੋਕਾਂ ਦੀਆਂ ਨਜ਼ਰਾਂ ਵਿੱਚ ਗੈਂਗਸਟਰ ਬਣਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਈ ਲੰਬੇ ਸਮੇਂ ਤੋਂ ਇਸ ਬਾਠ ਪਰਿਵਾਰ ਦੇ ਨਾਲ ਅਸੀਂ ਸਾਰੇ ਹੀ ਪਰਿਵਾਰ ਜੁੜੇ ਹੋਏ ਹਾਂ ਇਸ ਤਰੀਕੇ ਦੀ ਕੋਈ ਗੱਲ ਨਹੀਂ ਹੈ। ਕਈ ਭਲਾਈ ਦੇ ਕੰਮਾਂ ਦੇ ਵਿੱਚ ਵੀ ਇਸ ਬਾਠ ਪਰਿਵਾਰ ਨੇ ਯੋਗਦਾਨ ਪਾਇਆ ਹੈ। ਅੱਜ ਵੀ ਪਿੰਡ ਮੀਆਂਪੁਰ ਵਿਖੇ ਸਮਾਗਮ ਦੌਰਾਨ ਸਾਰੇ ਹੀ ਨਵੇਂ ਚੁਣੇ ਸਰਪੰਚਾਂ ਨੂੰ ਸਮਾਨਿਤ ਕੀਤਾ ਗਿਆ ਅਤੇ ਮਾਨ ਬਖਸ਼ਿਆ ਗਿਆ ਹੈ। ਨਵੇਂ ਚੁਣੇ ਗਏ ਸਰਪੰਚਾਂ ਨੇ ਕਿਹਾ ਅਸੀਂ ਡੱਟ ਕੇ ਅੰਮ੍ਰਿਤਪਾਲ ਸਿੰਘ ਬਾਠ ਅਤੇ ਇਨ੍ਹਾਂ ਦੇ ਪਰਿਵਾਰ ਦੇ ਨਾਲ ਖੜੇ ਹਾਂ।