ਜੱਗੂ ਭਗਵਾਨਪੁਰੀਆ ਦੀ ਭਾਬੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਡਿਟੇਨ, ਲਵਜੀਤ ਕੌਰ ਜਾ ਰਹੀ ਸੀ ਆਸਟ੍ਰੇਲੀਆ
Jaggu Bhagwanpuria Sister In Law arrested: ਮੁੱਢਲੀ ਜਾਣਕਾਰੀ ਮੁਤਾਬਕ ਲਵਜੀਤ ਕੌਰ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਉਹ ਲੋੜੀਂਦੀ ਸੀ। ਵਿਦੇਸ਼ ਵਿੱਚ ਰਹਿਣ ਕਾਰਨ ਉਸ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਲਵਜੀਤ ਕੌਰ ਆਸਟ੍ਰੇਲੀਆ ਜਾਣ ਲਈ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੀ ਸੀ।

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੋਮਵਾਰ ਦੇਰ ਰਾਤ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਹਿਰਾਸਤ ਕਰ ਲਿਆ ਗਿਆ। ਲਵਜੀਤ ਕੌਰ ਆਸਟ੍ਰੇਲੀਆ ਜਾਣ ਲਈ ਹਵਾਈ ਅੱਡੇ ‘ਤੇ ਪਹੁੰਚੀ ਸੀ। ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ (LOC) ਕਾਰਨ ਉਸ ਨੂੰ ਹਵਾਈ ਅੱਡੇ ‘ਤੇ ਹਿਰਾਸਤ ਵਿੱਚ ਲੈ ਲਿਆ ਗਿਆ।
ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਬਾਅਦ ਆਈ ਸੀ ਭਾਰਤ
ਮੁੱਢਲੀ ਜਾਣਕਾਰੀ ਮੁਤਾਬਕ ਲਵਜੀਤ ਕੌਰ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਉਹ ਲੋੜੀਂਦੀ ਸੀ। ਵਿਦੇਸ਼ ਵਿੱਚ ਰਹਿਣ ਕਾਰਨ ਉਸ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਉਹ ਹਾਲ ਹੀ ਵਿੱਚ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਬਾਅਦ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਸੀ।
ਪੁਲਿਸ ਨੇ ਰਾਤ ਭਾਰ ਲਵਜੀਤ ਕੌਰ ਤੋਂ ਕੀਤੀ ਪੁੱਛਗਿੱਛ
ਪੁਲਿਸ ਨੇ ਰਾਤ ਭਰ ਲਵਜੀਤ ਕੌਰ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਸ ਨੂੰ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ। ਬਟਾਲਾ ਪੁਲਿਸ ਹੁਣ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।
ਬੰਬੀਹਾ ਗੈਂਗ ਨੇ ਜੱਗੂ ਭਗਵਾਨਪੁਰੀਆ ਦਾ ਕੀਤਾ ਕਤਲ
ਬੰਬੀਹਾ ਗੈਂਗ ਨੇ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਉਸਦੇ ਦੂਜੇ ਸਾਥੀ ਕਰਨਵੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਦੱਸ ਦਈਏ ਕਿ ਗੈਂਗਸਟਰ ਜੁਗਰਾਜ ਦੇ ਕਤਲ ਵਿੱਚ ਉਸ ਦਾ ਕਰੀਬੀ ਗੁਰਵਿੰਦਰ ਸਿੰਘ ਉਰਫ਼ ਭੋਲਾ ਸ਼ਾਮਲ ਹੈ, ਜੋ ਵਿਦੇਸ਼ ਵਿੱਚ ਬੈਠੇ ਗੈਂਗਸਟਰ ਪਵਿੱਤਰ ਚੌੜਾ ਲਈ ਕੰਮ ਕਰਦਾ ਹੈ।
ਗੋਰਾ ਬਰਿਆਰ ਲਈ ਜੱਗੂ ਦੀ ਮਾਂ ਦਾ ਕਤਲ
ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਪਰਮਜੀਤ ਕੌਰ ਦੀ 27 ਜੂਨ 2025 ਨੂੰ ਬਟਾਲਾ ਵਿੱਚ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਦੋਂ ਇਹ ਘਟਨਾ ਵਾਪਰੀ ਤਾਂ ਜੱਗੂ ਦਾ ਸਾਥੀ ਕਰਨਵੀਰ ਵੀ ਕਾਰ ਵਿੱਚ ਮੌਜੂਦ ਸੀ। ਰਾਤ 9.15 ਵਜੇ ਹਮਲਾਵਰ ਬਾਈਕ ‘ਤੇ ਆਏ ਅਤੇ ਗੋਲੀਬਾਰੀ ਕਰਕੇ ਭੱਜ ਗਏ। ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੂੰ ਗੈਂਗ ਵਾਰ ਦਾ ਸ਼ੱਕ ਹੋਇਆ। ਜਾਂਚ ਵਿੱਚ ਪਤਾ ਲੱਗਾ ਕਿ ਕਤਲ ਪਿੱਛੇ ਬੰਬੀਹਾ ਗੈਂਗ ਦਾ ਹੱਥ ਸੀ, ਜਿਸ ਨੇ ਗੋਰਾ ਨੂੰ ਮਾਰਨ ਲਈ ਇਹ ਗੋਲੀਬਾਰੀ ਕੀਤੀ ਸੀ। ਪਰ ਬੰਬੀਹਾ ਗੈਂਗ ਨੇ ਕਰਨਵੀਰ ਲਈ ਇਹ ਗੋਲੀਬਾਰੀ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਜੱਗੂ ਦੀ ਮਾਂ ਵੀ ਕਾਰ ਵਿੱਚ ਮੌਜੂਦ ਸੀ।