ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਜੋਬਨਜੀਤ ਬਿੱਲਾ ਅਦਾਲਤ ‘ਚ ਪੇਸ਼, ਮਿਲਿਆ 8 ਦਿਨਾਂ ਦਾ ਪੁਲਿਸ ਰਿਮਾਂਡ

Published: 

27 Jul 2026 19:34 PM IST

ਪੰਜਾਬ ਪੁਲਿਸ ਵੱਲੋਂ ਇੰਡੋਨੇਸ਼ੀਆ ਤੋਂ ਡਿਪੋਰਟ ਕਰਵਾ ਕੇ ਲਿਆਂਦੇ ਗਏ ਖ਼ਤਰਨਾਕ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਨੂੰ ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ ਹਨ। ਪੁਲਿਸ ਹੁਣ ਰਿਮਾਂਡ ਦੌਰਾਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ ਅਤੇ ਉਸ ਦੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਵੇਗੀ।

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਜੋਬਨਜੀਤ ਬਿੱਲਾ ਅਦਾਲਤ ਚ ਪੇਸ਼, ਮਿਲਿਆ 8 ਦਿਨਾਂ ਦਾ ਪੁਲਿਸ ਰਿਮਾਂਡ

ਪੰਜਾਬ ਪੁਲਿਸ ਵੱਲੋਂ ਇੰਡੋਨੇਸ਼ੀਆ ਤੋਂ ਡਿਪੋਰਟ ਕਰਵਾ ਕੇ ਲਿਆਂਦੇ ਗਏ ਖ਼ਤਰਨਾਕ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਨੂੰ ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ ਹਨ। ਪੁਲਿਸ ਹੁਣ ਰਿਮਾਂਡ ਦੌਰਾਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ ਅਤੇ ਉਸ ਦੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਵੇਗੀ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਜੋਬਨਜੀਤ ਬਿੱਲਾ ਨੂੰ ਐਂਟੀ ਗੈਂਗਸਟਰ ਟਾਸਕ ਫ਼ੋਰਸ (AGTF) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਗਏ ਵਿਸ਼ੇਸ਼ ‘ਆਪ੍ਰੇਸ਼ਨ ਨੋਮੈਡ ਹੰਟ’ (Operation Nomad Hunt) ਤਹਿਤ ਭਾਰਤ ਵਾਪਸ ਲਿਆਂਦਾ ਹੈ। ਇਹ ਦੋਸ਼ੀ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਿਹਾ ਸੀ ਅਤੇ ਉਸ ਦੇ ਖ਼ਿਲਾਫ਼ ਇੰਟਰਪੋਲ ਦਾ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਲਈ 5 ਇੰਟਰਪੋਲ ਰੈਫ਼ਰੈਂਸ ਵੀ ਜਾਰੀ ਕੀਤੇ ਗਏ ਸਨ।

ਜਕਾਰਤਾ ‘ਚ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਹੋਈ ਸੀ ਗ੍ਰਿਫ਼ਤਾਰੀ

ਪ੍ਰਾਪਤ ਜਾਣਕਾਰੀ ਮੁਤਾਬਕ 20 ਜੁਲਾਈ ਨੂੰ ਇੰਡੋਨੇਸ਼ੀਆ ਦੇ ਜਕਾਰਤਾ ਇੰਟਰਨੈਸ਼ਨਲ ਏਅਰਪੋਰਟ ‘ਤੇ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਉਸ ਨੂੰ ਮੁੰਬਈ ਲਿਆਂਦਾ ਗਿਆ, ਜਿੱਥੋਂ ਪੰਜਾਬ ਪੁਲਿਸ ਟਰਾਂਜ਼ਿਟ ਰਿਮਾਂਡ ‘ਤੇ ਉਸ ਨੂੰ ਮੋਹਾਲੀ ਲੈ ਕੇ ਪਹੁੰਚੀ।

ਪੁਲਿਸ ਤਫ਼ਤੀਸ਼ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਉੱਤਰ ਪ੍ਰਦੇਸ਼ ਦੇ ਗੋਰਖਪੁਰ ਦੇ ਪਤੇ ‘ਤੇ ਜਾਅਲੀ ਦਸਤਾਵੇਜ਼ ਤਿਆਰ ਕਰਵਾ ਕੇ ਪਾਸਪੋਰਟ ਬਣਵਾਇਆ ਸੀ। ਇਸੇ ਫ਼ਰਜ਼ੀ ਪਾਸਪੋਰਟ ਦੇ ਸਹਾਰੇ ਉਹ ਜਨਵਰੀ 2025 ਵਿੱਚ ਭਾਰਤ ਤੋਂ ਫ਼ਰਾਰ ਹੋ ਗਿਆ ਸੀ। ਫ਼ਰਾਰੀ ਦੇ ਦੌਰਾਨ ਉਸ ਨੇ ਅੰਗੋਲਾ, ਜਾਰਜੀਆ, ਤੁਰਕੀਏ, ਅਜ਼ਰਬਾਈਜਾਨ ਅਤੇ ਇੰਡੋਨੇਸ਼ੀਆ ਸਮੇਤ ਕਈ ਦੇਸ਼ਾਂ ਵਿੱਚ ਆਪਣੇ ਠਿਕਾਣੇ ਬਦਲੇ।

4 ਕਤਲਾਂ ਸਮੇਤ ਰੰਗਦਾਰੀ ਅਤੇ ਗੈਂਗਸਟਰ ਨਾਲ ਜੁੜੇ 25 ਤੋਂ ਵੱਧ ਮਾਮਲੇ

ਪੁਲਿਸ ਅਨੁਸਾਰ, ਜੋਬਨਜੀਤ ਬਿੱਲਾ ਵਿਰੁੱਧ 4 ਕਤਲ ਦੇ ਮਾਮਲਿਆਂ ਤੋਂ ਇਲਾਵਾ ਇਰਾਦਾ-ਏ-ਕਤਲ, ਫ਼ਿਰੌਤੀ, ਅਸਲਾ ਐਕਟ ਅਤੇ ਸੰਗਠਿਤ ਅਪਰਾਧਾਂ ਨਾਲ ਸਬੰਧਤ 25 ਤੋਂ ਵੀ ਵੱਧ ਸੰਗੀਨ ਮਾਮਲੇ ਦਰਜ ਹਨ। ਉਹ ਅੰਮ੍ਰਿਤਸਰ ਦੀ ਹੋਮਲੈਂਡ ਹਾਈਟਸ ਸੁਸਾਇਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਵੀ ਮੁੱਖ ਦੋਸ਼ੀ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਰਕਾਰ ਵੱਲੋਂ ₹5 ਲੱਖ ਦਾ ਇਨਾਮ ਵੀ ਘੋਸ਼ਿਤ ਕੀਤਾ ਗਿਆ ਸੀ।

ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਦੋਸ਼ੀ ਤੋਂ ਉਸ ਦੇ ਗੈਂਗ, ਵਿਦੇਸ਼ ਭੱਜਣ ‘ਚ ਮਦਦ ਕਰਨ ਵਾਲੇ ਮਦਦਗਾਰਾਂ, ਜਾਅਲੀ ਦਸਤਾਵੇਜ਼ ਤਿਆਰ ਕਰਨ ਵਾਲੇ ਗਿਰੋਹ ਅਤੇ ਪੰਜਾਬ ‘ਚ ਵਾਪਰੀਆਂ ਵੱਖ-ਵੱਖ ਅਪਰਾਧਿਕ ਵਾਰਦਾਤਾਂ ਬਾਰੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਉਮੀਦ ਹੈ ਕਿ ਇਸ ਪੁੱਛਗਿੱਛ ਦੌਰਾਨ ਗੈਂਗ ਦੇ ਹੋਰ ਮੈਂਬਰਾਂ ਅਤੇ ਅੰਤਰਰਾਸ਼ਟਰੀ ਨੈੱਟਵਰਕ ਨਾਲ ਜੁੜੇ ਕਈ ਅਹਿਮ ਖ਼ੁਲਾਸੇ ਹੋ ਸਕਦੇ ਹਨ।

Loading...
Unable to load recommendations.
Follow Us
Related Stories
ਜਲੰਧਰ ‘ਚ ਬਲੈਕਮੇਲਿੰਗ ਤੋਂ ਤੰਗ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਬਣਾਈ ਵੀਡੀਓ; ਪਰਿਵਾਰ ਨੇ ਲਾਏ ਗੰਭੀਰ ਇੰਲਜ਼ਾਮ
ਪੰਜਾਬ ‘ਚ ਪਿਆਜ਼ ਦੇ ਭਾਅ ਵਧਣ ਨਾਲ ਵਿਗੜਿਆ ਰਸੋਈ ਦਾ ਬਜਟ, ਜਾਣੋ ਕਿਉਂ ਅਸਮਾਨੀ ਚੜ੍ਹੇ ਸਬਜ਼ੀਆਂ ਦੇ ਰੇਟ
ਖੰਡ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਗਵਰਨਰ ਹਾਊਸ ਵੱਲ ਜਾ ਰਹੇ ‘ਤੇ ਪੁਲਿਸ ਨੇ ਚਲਾਈ ਵਾਟਰ ਕੈਨਨ
ਹਲਕਾ ਮਜੀਠਾ ‘ਚ CM ਮਾਨ ਦੀ ਲੋਕ ਮਿਲਣੀ, ਬਾਦਲ-ਮਜੀਠੀਆ ‘ਤੇ ਤਿੱਖੇ ਹਮਲੇ; ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ
GMADA ਖ਼ਿਲਾਫ਼ ਸਾਂਸਦ ਮਾਲਵਿੰਦਰ ਕੰਗ ਨੇ ਖੋਲਿਆ ਮੋਰਚਾ, ਬੋਲੇ- ‘ਇਹ ਲੁੱਟ ਦਾ ਅੱਡਾ, ਹੁਣ ਕਰਾਂਗੇ ਘਿਰਾਓ’
ਰੱਖੜੀ ‘ਤੇ ਔਰਤਾਂ ਨੂੰ CM ਮਾਨ ਵੱਲੋ ਵੱਡਾ ਤੋਹਫ਼ਾ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਤੀਜੀ ਕਿਸ਼ਤ 28 ਨੂੰ ਹੋਵੇਗੀ ਜਾਰੀ