AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਾਲਜ ਦੀ ਐਲੂਮਨੀ ਲਿਸਟ ‘ਚ ਗੈਂਗਸਟਰ ਲਾਰੈਂਸ, ਮੈਨੇਜਮੈਂਟ ਦੀ ਸਫ਼ਾਈ- ਅਸੀਂ ਨਹੀਂ ਕੀਤਾ ਸ਼ਾਮਲ

Gangster Lawrance Bishnoi: ਗੈਂਗਸਟਰ ਲਾਰੈਂਸ ਮੂਲ ਰੂਪ ਤੋਂ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸਨੇ 12ਵੀਂ ਜਮਾਤ ਤੱਕ ਅਬੋਹਰ ਜ਼ਿਲ੍ਹੇ ਵਿੱਚ ਪੜ੍ਹਾਈ ਕੀਤੀ। ਇਸ ਤੋਂ ਬਾਅਦ ਉਹ 2010 ਵਿੱਚ ਕਾਲਜ ਦੀ ਪੜ੍ਹਾਈ ਲਈ ਚੰਡੀਗੜ੍ਹ ਆ ਗਿਆ। ਉਸ ਨੇ ਆਪਣੀ ਅਗਲੀ ਪੜ੍ਹਾਈ ਡੀਏਵੀ ਕਾਲਜ ਚੰਡੀਗੜ੍ਹ ਤੋਂ ਕੀਤੀ ਸੀ।

ਕਾਲਜ ਦੀ ਐਲੂਮਨੀ ਲਿਸਟ 'ਚ ਗੈਂਗਸਟਰ ਲਾਰੈਂਸ, ਮੈਨੇਜਮੈਂਟ ਦੀ ਸਫ਼ਾਈ- ਅਸੀਂ ਨਹੀਂ ਕੀਤਾ ਸ਼ਾਮਲ
mohit-malhotra
| Updated On: 07 Dec 2023 19:19 PM IST
Share
ਚੰਡੀਗੜ੍ਹ ਦੇ ਸੈਕਟਰ 10 ਸਥਿਤ ਡੀਏਵੀ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਸੂਚੀ ਵਿੱਚ ਗੈਂਗਸਟਰ ਲਾਰੈਂਸ ਦਾ ਨਾਂ ਤੀਜੇ ਨੰਬਰ ਤੇ ਆ ਰਿਹਾ ਹੈ। ਇਹ ਸੂਚੀ ਗੂਗਲ ਸਰਚ ਦੌਰਾਨ ਮੁੱਖ ਪੰਨੇ ‘ਤੇ ਦਿਖਾਈ ਜਾ ਰਹੀ ਹੈ। ਜਿਸ ‘ਚ ਨੀਰਜ ਚੋਪੜਾ ਦਾ ਨਾਂ ਪਹਿਲੇ ਨੰਬਰ ‘ਤੇ, ਵਿਕਰਮ ਬੱਤਰਾ ਦੂਜੇ ਨੰਬਰ ‘ਤੇ ਅਤੇ ਲਾਰੈਂਸ ਤੀਜੇ ਨੰਬਰ ‘ਤੇ ਹੈ। ਇਸ ਸੂਚੀ ‘ਚ ਕ੍ਰਿਕਟਰ ਯੁਵਰਾਜ ਸਿੰਘ, ਕਪਿਲ ਦੇਵ, ਆਯੁਸ਼ਮਾਨ ਖੁਰਾਨਾ ਅਤੇ ਪੰਜਾਬ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਵਰਗੇ ਕਈ ਲੋਕਾਂ ਦੇ ਨਾਂ ਸ਼ਾਮਲ ਹਨ। ਕਾਲਜ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਧਿਕਾਰਤ ਵੈੱਬਸਾਈਟ ‘ਤੇ ਇਸ ਤਰ੍ਹਾਂ ਨਾਲ ਕਿਸੇ ਗੈਂਗਸਟਰ ਦਾ ਨਾਂ ਨਹੀਂ ਲਿਖਿਆ ਗਿਆ ਹੈ। ਜੇਕਰ ਗੂਗਲ ਸਰਚ ‘ਚ ਅਜਿਹਾ ਕੁਝ ਪਾਇਆ ਗਿਆ ਤਾਂ ਇਸ ਲਈ ਕਾਰਵਾਈ ਕੀਤੀ ਜਾਵੇਗੀ।

ਕਾਂਗਰਸੀ ਵਿਦਿਆਰਥੀ ਆਗੂ ਨੇ ਕੀਤੀ ਨਿਖੇਧੀ

ਕਾਂਗਰਸ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਐਨਐਸਯੂਆਈ ਦੇ ਪੰਜਾਬ ਪ੍ਰਧਾਨ ਇਸਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਤੇ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਇਸ ਤਰ੍ਹਾਂ ਗੈਂਗਸਟਰ ਲਾਰੈਂਸ ਨੂੰ ਨੋਟੇਬਲ ਸਾਬਕਾ ਵਿਦਿਆਰਥੀ ਦੱਸਣਾ ਕਾਲਜ ਦੀ ਗਲਤੀ ਹੈ। ਇਸ ਨਾਲ ਸਮਾਜ ਦੇ ਨੌਜਵਾਨਾਂ ‘ਤੇ ਮਾੜਾ ਪ੍ਰਭਾਵ ਪਵੇਗਾ। ਇਸ ਕਾਲਜ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਚੰਡੀਗੜ੍ਹ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਸਹੀ ਰਸਤੇ ਤੇ ਲਿਆਂਦਾ ਜਾ ਸਕੇ।

ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਵੀ ਰਹਿ ਚੁੱਕਾ ਹੈ ਲਾਰੈਂਸ

ਲਾਰੈਂਸ ਬਿਸ਼ਨੋਈ 2011-2012 ਵਿੱਚ ਚੰਡੀਗੜ੍ਹ ਵਿੱਚ ਆਪਣੀ ਪੜ੍ਹਾਈ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ SOPU ਦੇ ਪ੍ਰਧਾਨ ਰਹਿ ਚੁੱਕਾ ਹੈ। ਲਾਰੈਂਸ ਬਿਸ਼ਨੋਈ ਵਿਰੁੱਧ ਪਹਿਲੀ ਐਫਆਈਆਰ ਹੱਤਿਆ ਦੀ ਕੋਸ਼ਿਸ਼ ਦੀ ਸੀ। ਇਸ ਤੋਂ ਬਾਅਦ ਅਪਰੈਲ 2010 ਵਿੱਚ ਨਾਜਾਇਜ਼ ਕਬਜ਼ੇ ਦਾ ਕੇਸ ਅਤੇ ਫਰਵਰੀ 2011 ਵਿੱਚ ਕੁੱਟਮਾਰ ਅਤੇ ਮੋਬਾਈਲ ਫੋਨ ਖੋਹਣ ਦਾ ਕੇਸ ਦਰਜ ਹੋਇਆ ਸੀ।

ਗੋਗਾਮੇੜੀ ਦੇ ਕਤਲ ਵਿੱਚ ਲਾਰੈਂਸ ਦਾ ਨਾਂ ਸ਼ਾਮਲ

ਹਾਲ ਹੀ ਵਿੱਚ ਰਾਜਸਥਾਨ ਦੇ ਜੈਪੁਰ ਵਿੱਚ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਕੇਸ ਵਿੱਚ ਵੀ ਲਾਰੈਂਸ ਗੈਂਗ ਦਾ ਨਾਂ ਸਾਹਮਣੇ ਆ ਰਿਹਾ ਹੈ। ਮੰਗਲਵਾਰ ਨੂੰ ਦਿਨ ਦਿਹਾੜੇ ਤਿੰਨ ਬਦਮਾਸ਼ ਗੋਗਾਮੇੜੀ ਦੇ ਘਰ ‘ਚ ਦਾਖਲ ਹੋਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਬਿਸ਼ਨੋਈ ਦੇ ਗੁਰਗੇ ਰੋਹਿਤ ਗੋਦਾਰਾ ਨੇ ਫੇਸਬੁੱਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਦਾ ਨਾਂ ਕਤਲ ਅਤੇ ਫਿਰੌਤੀ ਦੇ ਮਾਮਲਿਆਂ ਵਿੱਚ ਵਾਰ-ਵਾਰ ਸਾਹਮਣੇ ਆਉਂਦਾ ਰਹਿੰਦਾ ਹੈ। ਉਹ 2014 ਤੋਂ ਜੇਲ੍ਹ ਅੰਦਰੋਂ ਆਪਣਾ ਗੈਂਗ ਚਲਾ ਰਿਹਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...