ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸੰਪਰਕ ‘ਚ ਸੀ ਮੋਨੂੰ ਮਾਨੇਸਰ, ਦੋਵਾਂ ਵਿਚਾਲੇ ਗੱਲਬਾਤ ਦੀ ਵੀਡੀਓ ਆਈ ਸਾਹਮਣੇ

abhishek-thakur
Published: 

17 Sep 2023 09:59 AM

ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਨੂੰਹ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਮੋਨੂੰ ਮਾਨੇਸਰ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਕਾਲ 'ਚ ਇਕ ਹੋਰ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ, ਜੋ ਲਾਰੈਂਸ ਬਿਸ਼ਨੋਈ ਨਾਲ ਬੈਠਾ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸੰਪਰਕ ਚ ਸੀ ਮੋਨੂੰ ਮਾਨੇਸਰ, ਦੋਵਾਂ ਵਿਚਾਲੇ ਗੱਲਬਾਤ ਦੀ ਵੀਡੀਓ ਆਈ ਸਾਹਮਣੇ
Follow Us On

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ ਹੋਈ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਲਾਰੈਂਸ ਦੀ ਵੀਡੀਓ ਕਾਲ ਦੇ ਦੂਜੇ ਪਾਸੇ ਦਿਖਾਈ ਦੇਣ ਵਾਲਾ ਵਿਅਕਤੀ ਹਰਿਆਣਾ ਨੂੰਹ ਹਿੰਸਾ ਦਾ ਮੁੱਖ ਮੁਲਜ਼ਮ ਮੋਨੂੰ ਮਾਨੇਸਰ ਹੈ। ਇਸ ਵੀਡੀਓ ਕਾਲ ‘ਚ ਇਕ ਹੋਰ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ, ਜੋ ਲਾਰੈਂਸ ਬਿਸ਼ਨੋਈ ਨਾਲ ਬੈਠਾ ਹੈ।

ਗਊ ਰੱਖਿਆ ਦਲ ਨਾਲ ਜੁੜਿਆ ਮੋਨੂੰ ਮਾਨੇਸਰ ਦੇ ਗੈਂਗਸਟਰ ਲਾਰੈਂਸ ਦੇ ਗੈਂਗ ‘ਚ ਸ਼ਾਮਲ ਹੋਣਾ ਚਾਹੁੰਦਾ ਸੀ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਵੀਡੀਓ ਕਾਲ ਰਾਹੀਂ ਗੱਲਬਾਤ ਹੋ ਰਹੀ ਹੈ। ਮੋਨੂੰ ਮਾਨੇਸਰ ਨਾ ਸਿਰਫ ਗੈਂਗਸਟਰ ਲਾਰੈਂਸ ਨਾਲ ਬਲਕਿ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵੀ ਸਕ੍ਰਿਪਟਡ ਐਪ ਰਾਹੀਂ ਗੱਲਬਾਤ ਕਰਦਾ ਸੀ, ਜੋ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲੋੜੀਂਦਾ ਸੀ ਅਤੇ ਭਾਰਤ ਤੋਂ ਫਰਾਰ ਹੋਣ ਤੋਂ ਬਾਅਦ ਅਮਰੀਕਾ ਵਿੱਚ ਲੁਕਿਆ ਹੋਇਆ ਸੀ।

ਵੀਡੀਓ ਕਦੋਂ ਦਾ ਹੈ, ਪੁਲਿਸ ਕਰ ਰਹੀ ਜਾਂਚ

ਲਾਰੈਂਸ ਅਤੇ ਮੋਨੂੰ ਮਾਨੇਸਰ ਦੀ ਵੀਡੀਓ ਕਦੋਂ ਵਾਇਰਲ ਹੋਈ ਪੁਲਿਸ ਇਸ ਦਾ ਪੱਤਾ ਲਗਾਉਣ ਵਿੱਚ ਲੱਗੀ ਹੋਈ ਹੈ। ਦੱਸ ਦਈਏ ਕਿ ਲਾਰੈਂਸ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹੈ, ਜਦੋਂ ਕਿ ਰਾਜੂ ਬਸੌਦੀ ਨੂੰ ਪੁਲਿਸ ਨੇ 2020 ਵਿੱਚ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ ਸੀ। ਮੋਨੂੰ ਮਾਨੇਸਰ ਨਾਸਿਰ ਅਤੇ ਜੁਨੈਦ ਕਤਲ ਕੇਸ ਵਿੱਚ ਰਾਜਸਥਾਨ ਪੁਲਿਸ ਦੀ ਹਿਰਾਸਤ ਵਿੱਚ ਹੈ।

ਰਾਜਸਥਾਨ ਦੇ ਨਾਸਿਰ-ਜੁਨੈਦ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਹਰਿਆਣਾ ਦਾ ਗਊ ਰੱਖਿਅਕ ਮੋਨੂੰ ਮਾਨੇਸਰ ਗੈਂਗਸਟਰ ਬਣਨਾ ਚਾਹੁੰਦਾ ਸੀ। ਪੁਲਿਸ ਸੂਤਰਾਂ ਮੁਤਾਬਕ ਮੋਨੂੰ ਗੈਂਗਸਟਰ ਲਾਰੈਂਸ ਦੇ ਗਰੁੱਪ ‘ਚ ਸ਼ਾਮਲ ਹੋਣਾ ਚਾਹੁੰਦਾ ਸੀ, ਇਸ ਦੇ ਲਈ ਉਹ ਲਗਾਤਾਰ ਲਾਰੈਂਸ ਦੇ ਭਰਾ ਅਨਮੋਲ ਦੇ ਸੰਪਰਕ ‘ਚ ਸੀ। ਗ੍ਰਿਫਤਾਰੀ ਤੋਂ ਪਹਿਲਾਂ ਦੋਵਾਂ ਵਿਚਾਲੇ 10 ਸਤੰਬਰ ਤੱਕ ਵਿਸ਼ੇਸ਼ ਐਪ ਸਿਗਨਲ ਰਾਹੀਂ ਗੱਲਬਾਤ ਹੋਈ ਸੀ।