Gangster Lawrence Bishnoi ਦੀ ਜਾਨ ਨੂੰ ਖਤਰਾ, ਦਿੱਲੀ ਜੇਲ੍ਹ ਪ੍ਰਸ਼ਾਸਨ ਨੂੰ ਕਤਲ ਦਾ ਸ਼ੱਕ, ਅਦਾਲਤ ਤੋਂ ਬਠਿੰਡਾ ਭੇਜਣ ਦੀ ਮੰਗ
ਗੈਂਗਸਟਰ ਲਾਰੈਂਸ ਦਾ ਦਿੱਲੀ ਜੇਲ੍ਹ ਵਿੱਚ ਕਤਲ ਹੋ ਸਕਦਾ ਹੈ। ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੀ ਸਾਕੇਤ ਅਦਾਲਤ ਵਿੱਚ ਅਪੀਲ ਦਾਇਰ ਕਰਕੇ ਸਪੱਸ਼ਟ ਕੀਤਾ ਹੈ ਕਿ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਕਿਸੇ ਜੇਲ੍ਹ ਵਿੱਚ ਨਾ ਰੱਖਕੇ ਪੰਜਾਬ ਭੇਜਿਆ ਜਾਵੇ। ਦੂਜੇ ਪਾਸੇ ਦਿੱਲੀ ਦੀ ਸਾਕੇਤ ਅਦਾਲਤ ਨੇ ਗੈਂਗਸਟਰ ਲਾਰੈਂਸ ਦੀ ਪੁਲਿਸ ਹਿਰਾਸਤ 14 ਜੂਨ ਤੱਕ ਵਧਾ ਦਿੱਤੀ ਹੈ।

ਨਵੀਂ ਦਿੱਲੀ। ਗੈਂਗਸਟਰ ਲਾਰੈਂਸ਼ ਬਿਸ਼ਨੋਈ (Lawrence Bishnoi) ਦੀ ਸੁਰੱਖਿਆ ਨੂੰ ਲੈ ਕੇ ਦਿੱਲੀ ਜੇਲ ਪ੍ਰਸ਼ਾਸਨ ਗੰਭੀਰ ਹੈ। ਜਿਸ ਕਾਰਨ ਦਿੱਲੀ ਜੇਲ ਪ੍ਰਸ਼ਾਸਨ ਨੇ ਸ਼ੱਕ ਜਾਹਿਰ ਕੀਤਾ ਹੈ ਕੀ ਉਸਦਾ ਜੇਲ੍ਹ ਵਿੱਚ ਕਤਲ ਹੋ ਸਕਦਾ ਹੈ, ਕਿਉਂਕਿ ਮੰਡੋਲੀ ਜੇਲ ਵਿੱਚ ਉਸਦੇ ਦੁਸ਼ਮਣ ਗੈਂਗ ਦੇ ਅਪਰਾਧੀ ਬੰਦ ਇਸ ਕਾਰਨ ਬਿਸ਼ਨੋਈ ਨੂੰ ਬਠਿੰਡਾ ਜੇਲ ਵਿੱਚ ਭੇਜਿਆ ਜਾਵੇ।
ਇਸ ਕਾਰਨ ਸਾਕੇਤ ਅਦਾਲਤ ਨੇ ਦਿੱਲੀ ਜੇਲ੍ਹ ਪ੍ਰਸ਼ਾਸਨ (Delhi Jail Administration) ਦੀ ਅਪੀਲ ਦਾ ਨੋਟਿਸ ਲੈਂਦਿਆਂ ਇਸ ਗੈਂਗਸਟਰ ਨੂੰ ਉਸ ਦੀ ਹਿਰਾਸਤ ਪੂਰੀ ਹੋਣ ਤੋਂ ਬਾਅਦ ਬਠਿੰਡਾ ਜੇਲ੍ਹ ਦੇ ਹਵਾਲੇ ਕਰਨ ਲਈ ਵੀ ਕਿਹਾ ਹੈ। ਦਰਅਸਲ, ਲਾਰੈਂਸ ਲੰਬੇ ਸਮੇਂ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਇੱਥੋਂ ਉਸ ਨੂੰ ਗੁਜਰਾਤ ਪੁਲਿਸ ਨੇ ਇੱਕ ਅਪਰਾਧਿਕ ਮਾਮਲੇ ਦੀ ਜਾਂਚ ਲਈ ਹਿਰਾਸਤ ਵਿੱਚ ਲੈ ਲਿਆ ਅਤੇ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਲਿਆਂਦਾ ਗਿਆ।