ਗੈਂਗਸਟਰ ਲਾਰੈਂਸ ਨੂੰ ਬਿਸ਼ਨੋਈ ਸਭਾ ਦਾ ਬਣਾਇਆ ਪ੍ਰਧਾਨ, ਜਾਣੋ ਕੀ ਹੈ ਮਾਮਲਾ

Updated On: 

30 Oct 2024 11:15 AM

Lawrence Bishnoi: ਇਹ ਫੈਸਲਾ 20 ਅਕਤੂਬਰ ਨੂੰ ਪੰਜਾਬ ਦੇ ਅਬੋਹਰ ਸਥਿਤ ਬਿਸ਼ਨੋਈ ਮੰਦਿਰ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਪੱਤਰ ਜਾਰੀ ਕੀਤਾ। ਲਾਰੈਂਸ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਸ ਦਾ ਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਐਨਸੀਪੀ ਆਗੂ ਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਹੈ।

ਗੈਂਗਸਟਰ ਲਾਰੈਂਸ ਨੂੰ ਬਿਸ਼ਨੋਈ ਸਭਾ ਦਾ ਬਣਾਇਆ ਪ੍ਰਧਾਨ, ਜਾਣੋ ਕੀ ਹੈ ਮਾਮਲਾ
Follow Us On

Lawrence Bishnoi: ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਦੇ ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਹੈ। ਦੇਸ਼ ਦੀ ਰਾਸ਼ਟਰੀ ਸੁਰੱਖਿਆ ਏਜੰਸੀ (NIA) ਸਮੇਤ ਕਈ ਸੂਬਿਆਂ ਦੀ ਪੁਲਿਸ ਲਾਰੈਂਸ ਖਿਲਾਫ ਜਾਂਚ ਕਰ ਰਹੀ ਹੈ। ਪਰ ਫਿਰ ਵੀ ਸੁਸਾਇਟੀ ਨੇ ਪ੍ਰਧਾਨ ਦੇ ਅਹੁਦੇ ਲਈ ਲਾਰੈਂਸ ਨੂੰ ਨਾਮਜ਼ਦ ਕੀਤਾ ਹੈ।

ਇਹ ਫੈਸਲਾ 20 ਅਕਤੂਬਰ ਨੂੰ ਪੰਜਾਬ ਦੇ ਅਬੋਹਰ ਸਥਿਤ ਬਿਸ਼ਨੋਈ ਮੰਦਿਰ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਪੱਤਰ ਜਾਰੀ ਕੀਤਾ। ਲਾਰੈਂਸ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਸ ਦਾ ਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਐਨਸੀਪੀ ਆਗੂ ਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਹੈ।

ਕੀ ਕਹਿ ਰਹੀ ਹੈ ਸਭਾ

ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਦੇ ਕੌਮੀ ਮੀਤ ਪ੍ਰਧਾਨ ਰਮੇਸ਼ ਬਿਸ਼ਨੋਈ ਨੇ ਕਿਹਾ ਕਿ ਲਾਰੈਂਸ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਸਾਡੇ ਸਮਾਜ ਵਿੱਚ ਜੰਗਲੀ ਜਾਨਵਰਾਂ ਦੀ ਆਪਣੀ ਬਹੁਤ ਮਹੱਤਤਾ ਹੈ। ਅਜਿਹੇ ‘ਚ ਲਾਰੈਂਸ ਵੀ ਲੋਕਾਂ ਨੂੰ ਜੰਗਲੀ ਜੀਵਾਂ ਦੀ ਰੱਖਿਆ ਲਈ ਪ੍ਰੇਰਿਤ ਕਰ ਰਿਹਾ ਹੈ।

ਬਿਸ਼ਨੋਈ ਸਮਾਜ ਨੇ ਤਸਦੀਕ ਕੀਤਾ ਕਿ ਲਾਰੈਂਸ ਬਿਸ਼ਨੋਈ ਪੁੱਤਰ ਰਵਿੰਦਰ ਵਾਸੀ ਪਿੰਡ ਦੁਤਰਾਂਵਾਲੀ (ਅਬੋਹਰ, ਜ਼ਿਲ੍ਹਾ ਫਾਜ਼ਿਲਕਾ, ਪੰਜਾਬ) ਨੂੰ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਦੇ ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ।

ਇਸ ਪੱਤਰ ਚ ਲਿਖਿਆ ਹੈ ਲਾਰੈਂਸ ਦੀ ਜਿੰਮੇਵਾਰੀ ਜੀਵਨ ਸੁਰੱਖਿਆ ਅਤੇ ਵਾਤਾਵਰਣ ਦੇ ਖੇਤਰ ਵਿੱਚ ਪਰਉਪਕਾਰੀ ਕਾਰਜਾਂ ਨੂੰ ਅੱਗੇ ਵਧਾਉਣਾ ਹੈ ਅਤੇ ਮਾਤਾ ਅਮ੍ਰਿਤਾ ਦੇਵੀ ਬਿਸ਼ਨੋਈ ਜਿਨ੍ਹਾਂ ਦੇ ਨਾਲ 363 ਬਿਸ਼ਨੋਈ ਮਰਦ ਅਤੇ ਔਰਤਾਂ ਨੇ 1730 ਵਿੱਚ ਖਜਰੀ ਦੇ ਰੁੱਖਾਂ ਨੂੰ ਕੱਟਣ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਇਸ ਤਰ੍ਹਾਂ ਦੀ ਘਟਨਾ ਦੁਨੀਆ ‘ਚ ਨਹੀਂ ਦੇਖਣ ਨੂੰ ਮਿਲਦੀ।

ਤੁਹਾਡੀ ਨਿਯੁਕਤੀ ਜੀਵਾਂ ਪ੍ਰਤੀ ਦਇਆ ਦੇ ਸਿਧਾਂਤ ਅਤੇ ਗੁਰੂ ਜੰਭੇਸ਼ਵਰ ਭਗਵਾਨ ਦੁਆਰਾ ਦਰਸਾਏ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਜਾ ਰਹੀ ਹੈ। ਨਾਲ ਆਸ ਕੀਤੀ ਜਾਂਦੀ ਹੈ ਕਿ ਇਸ ਕਾਰਜ ਵਿੱਚ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਓਗੇ।

Exit mobile version