ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jail Gangwar: ਗੈਂਗਸਟਰ ਮੋਹਣਾ ਦਾ ਜੱਦੀ ਪਿੰਡ ‘ਚ ਅੰਤਿਮ ਸਸਕਾਰ

Gangster Cremation: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਬੰਦ ਮਨਮੋਹਨ ਸਿੰਘ ਉਰਫ ਮੋਹਣਾ ਦੀ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਬੀਤੇ ਐਤਵਾਰ ਨੂੰ ਹੋਈ ਆਪਸੀ ਲੜਾਈ ਵਿੱਚ ਮੌਤ ਹੋ ਗਈ ਸੀ।

Jail Gangwar: ਗੈਂਗਸਟਰ ਮੋਹਣਾ ਦਾ ਜੱਦੀ ਪਿੰਡ ‘ਚ ਅੰਤਿਮ ਸਸਕਾਰ
ਜੇਲ੍ਹ ਗੈਂਗਵਾਰ ਚ ਮਾਰੇ ਗਏ ਗੈਂਗਸਟਰ ਮੋਹਣਾ ਦਾ ਸਖਤ ਸੁਰੱਖਿਆ ਵਿਚਕਾਰ ਅੰਤਿਮ ਸਸਕਾਰ। Gangster Mohna cremated in native village
Follow Us
bhupinder-singh-mansa
| Updated On: 28 Feb 2023 19:22 PM
ਮਾਨਸਾ ਨਿਊਜ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਮਾਮਲੇ ਵਿੱਚ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਹੋਈ ਆਪਸੀ ਲੜਾਈ ਵਿੱਚ ਬੰਦ ਮਨਮੋਹਨ ਸਿੰਘ ਉਰਫ ਮੋਹਣਾ ਦੀ ਜੇਲ ਵਿੱਚ ਮੌਤ ਹੋ ਗਈ ਸੀ। ਮੋਹਣਾ ਦਾ ਉਸਦੇ ਜੱਦੀ ਪਿੰਡ ਰੱਲੀ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।ਮੋਹਣਾ ਦਾ ਮੰਗਲਵਾਰ ਨੂੰ ਉਸਦੇ ਜੱਦੀ ਪਿੰਡ ਰੱਲੀ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਮੌਜੂਦਗੀ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ। ਉੱਥੇ ਹਰੇਕ ਪਿੰਡ ਵਾਸੀ ਦੀ ਅੱਖਾਂ ਵੀ ਨਮ ਸਨ। ਮਨਮੋਹਨ ਸਿੰਘ ਉਰਫ ਮੋਹਣਾ ਆਪਣੇ ਪਿੱਛੇ ਮਾਤਾ ਪਿਤਾ, ਪਤਨੀ ਤੇ ਦੋ ਛੋਟੋ ਛੋਟੇ ਬੱਚੇ ਛੱਡ ਗਿਆ ਹੈ। ਮਨਮੋਹਨ ਦੇ ਭਰਾ ਕੁਲਦੀਪ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਭਰਾ ਨੂੰ ਕਤਲ ਕਰਵਾਇਆ ਹੈ। ਉਸ ਨੇ ਕਿਹਾ ਉਹ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਸ ਨੇ ਕਿਹਾ ਕਿ ਪਹਿਲਾ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਮਨਮੋਹਨ ਨੂੰ ਜਾਣ ਬੁਝਕੇ ਝੂਠਾ ਫਸਾਇਆ ਜਦੋ ਕਿ ਸਿੱਧੂ ਮੂਸੂਵਾਲਾ ਨੇ ਤਾਂ ਉਸਦੀ ਮਦਦ ਕੀਤੀ ਸੀ।

ਖੂਨੀ ਝੜਪ ਹੋਈ ਸੀ ਦੋ ਗੈਂਗਸਟਰਾਂ ਦੀ ਮੌਤ

ਗੋਇੰਦਵਾਲ ਜੇਲ੍ਹ ਅੰਦਰ ਐਤਵਾਰ ਨੂੰ ਹੋਈ ਖੂਨੀ ਝੜਪ ਜਿਸ ਵਿਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਅਤੇ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ ਸੀ, ਵਿਚ ਸੱਤ ਗੈਂਗਸਟਰਾਂ ਨੂੰ ਨਾਮਜਦ ਕੀਤਾ ਹੈ। ਇਨ੍ਹਾਂ ਵਿਚ ਮਨਪ੍ਰੀਤ ਭਾਊ, ਸਚਿਨ ਭਿਵਾਨੀ, ਕਸ਼ਿਸ਼, ਅਰਸ਼ਦ ਖਾਨ, ਅੰਕਿਤ ਲਾਟੀ, ਰਜਿੰਦਰ ਜੋਕਰ ਅਤੇ ਮਲਕੀਤ ਸਿੰਘ ਕੀਤਾ ਦੇ ਨਾਮ ਸ਼ਾਮਲ ਹਨ। ਦੱਸਣਯੋਗ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿਚ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਹੁਣ ਇਹ ਗੋਇੰਦਵਾਲ ਜੇਲ੍ਹ ਵਿਚ ਬੰਦ ਸਨ। ਇਸ ਝੜਪ ਵਿੱਚ ਗੈਂਗਸਟਰ ਮਨਦੀਪ ਤੂਫਾਨ ਅਤੇ ਗੈਂਗਸਟਰ ਮਨਮੋਹਨ ਸਿੰਘ ਦੀ ਮੌਤ ਹੋ ਗਈ, ਜਦਕਿ ਗੈਂਗਸਟਰ ਕੇਸ਼ਵ ਗੰਭੀਰ ਜ਼ਖਮੀ ਹੋ ਗਿਆ ਸੀ। ਇਹ ਤਿੰਨੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਹਨ। ਇਹ ਵੀ ਪੜ੍ਹੋ – ਬਠਿੰਡਾ ਜੇਲ੍ਹ ਚ ਗੈਂਗਸਟਰ ਰਾਜਵੀਰ ਤੇ ਹਮਲਾ, ਜ਼ਖਮੀ ਹਾਲਤ ਚ ਹਸਪਤਾਲ ਵਿਚ ਕੀਤਾ ਸ਼ਿਫਟ

ਮਾਰੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ

ਦੱਸ ਦੇਈਏ ਕਿ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਬੀਤੇ ਦਿਨ ਵਾਪਰੀ ਗੈਂਗਵਾਰ ਦੀ ਘਟਨਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਅੰਜਾਮ ਦਿੱਤਾ ਹੈ। ਗੋਲਡੀ ਬਰਾੜ ਦੇ ਕਹਿਣ ਤੇ ਗੈਂਗਸਟਰਾਂ ਨੇ ਮਨਦੀਪ ਤੂਫਾਨ ਅਤੇ ਮਨਮੋਹਨ ਸਿੰਘ ਦਾ ਕਤਲ ਕੀਤਾ ਗਿਆ ਸੀ। ਜਾਨ ਗਵਾਉਣ ਵਾਲੇ ਦੋਵੇਂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਸਨ। ਜ਼ਿਕਰਯੋਗ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ 7 ਮੁਲਜ਼ਮਾਂ ਖ਼ਿਲਾਫ਼ 302, 307 ਸਮੇਤ ਹੋਰ ਅਸਲਾ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...