AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ‘ਚ 30 ਲੱਖ ਦੀ ਫਿਰੌਤੀ ਨਾ ਮਿਲਣ ‘ਤੇ ਮੈਡੀਕਲ ਸਟੋਰ ਮਾਲਕ ‘ਤੇ ਅੰਨ੍ਹੇਵਾਹ ਫਾਇਰਿੰਗ, ਇਲਾਕੇ ‘ਚ ਸਹਿਮ ਦਾ ਮਾਹੌਲ

ਤਰਨਤਾਰਨ ਦੇ ਸਰਹੱਦੀ ਇਲਾਕੇ ਅਮਰਕੋਟ ਵਿੱਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ ਨਕਾਬਪੋਸ਼ ਹਮਲਾਵਰਾਂ ਨੇ ਇੱਕ ਮਸ਼ਹੂਰ ਮੈਡੀਕਲ ਸਟੋਰ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ 'ਜੱਜ ਮੈਡੀਕਲ ਸਟੋਰ' ਦੇ ਮਾਲਕ ਸੁਨੀਲ ਅਰੋੜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਤਰਨਤਾਰਨ 'ਚ  30 ਲੱਖ ਦੀ ਫਿਰੌਤੀ ਨਾ ਮਿਲਣ 'ਤੇ ਮੈਡੀਕਲ ਸਟੋਰ ਮਾਲਕ 'ਤੇ ਅੰਨ੍ਹੇਵਾਹ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
ਤਰਨਤਾਰਨ: ਫਿਰੌਤੀ ਨਾ ਮਿਲਣ ‘ਤੇ ਮੈਡੀਕਲ ਸਟੋਰ ‘ਤੇ ਫਾਇਰਿੰਗ; ਇਲਾਕੇ ‘ਚ ਦਹਿਸ਼ਤ
nishan-sahota-tarantaran
| Published: 28 Mar 2026 20:08 PM IST
Share

ਤਰਨਤਾਰਨ ਦੇ ਸਰਹੱਦੀ ਇਲਾਕੇ ਅਮਰਕੋਟ ਵਿੱਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ ਨਕਾਬਪੋਸ਼ ਹਮਲਾਵਰਾਂ ਨੇ ਇੱਕ ਮਸ਼ਹੂਰ ਮੈਡੀਕਲ ਸਟੋਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ‘ਜੱਜ ਮੈਡੀਕਲ ਸਟੋਰ’ ਦੇ ਮਾਲਕ ਸੁਨੀਲ ਅਰੋੜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ 30 ਲੱਖ ਰੁਪਏ ਦੀ ਫਿਰੌਤੀ ਨਾ ਮਿਲਣ ਕਾਰਨ ਅੰਜਾਮ ਦਿੱਤੀ ਗਈ ਹੈ, ਜਿਸ ਦੇ ਪਿੱਛੇ ਗੈਂਗਸਟਰ ਪ੍ਰਭ ਦਾਸੂਵਾਲ ਦਾ ਨਾਂ ਸਾਹਮਣੇ ਆ ਰਿਹਾ ਹੈ।

ਦੁਕਾਨ ਵਿੱਚ ਵੜਦਿਆਂ ਹੀ ਚਲਾਈਆਂ ਗੋਲੀਆਂ

ਪ੍ਰਾਪਤ ਜਾਣਕਾਰੀ ਅਨੁਸਾਰ, ਅਮਰਕੋਟ ਕਸਬੇ ਵਿੱਚ ਸਥਿਤ ਜੱਜ ਮੈਡੀਕਲ ਸਟੋਰ ਦੇ ਮਾਲਕ ਸੁਨੀਲ ਅਰੋੜਾ ਆਪਣੇ ਪੁੱਤਰ ਜੱਜਪਾਲ ਅਰੋੜਾ ਨਾਲ ਦੁਕਾਨ ‘ਤੇ ਮੌਜੂਦ ਸਨ। ਇਸੇ ਦੌਰਾਨ ਇੱਕ ਮੋਟਰਸਾਈਕਲ ‘ਤੇ ਸਵਾਰ ਤਿੰਨ ਨਕਾਬਪੋਸ਼ ਹਮਲਾਵਰ ਉੱਥੇ ਪਹੁੰਚੇ ਅਤੇ ਦੁਕਾਨ ਦੇ ਬਿਲਕੁਲ ਸਾਹਮਣੇ ਖੜ੍ਹੇ ਹੋ ਕੇ ਚਾਰ ਰਾਊਂਡ ਫਾਇਰ ਕੀਤੇ। ਗੋਲੀ ਲੱਗਣ ਕਾਰਨ ਸੁਨੀਲ ਅਰੋੜਾ ਦੀ ਲੱਤ ‘ਤੇ ਗੰਭੀਰ ਸੱਟ ਵੱਜੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਗੈਂਗਸਟਰ ਵੱਲੋਂ ਮੰਗੀ ਗਈ ਸੀ 30 ਲੱਖ ਦੀ ਫਿਰੌਤੀ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਪ੍ਰਭ ਦਾਸੂਵਾਲ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਸੁਨੀਲ ਅਰੋੜਾ ਤੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ। ਪਰਿਵਾਰ ਵੱਲੋਂ ਫਿਰੌਤੀ ਦੀ ਰਕਮ ਨਾ ਦਿੱਤੇ ਜਾਣ ਕਾਰਨ ਹਮਲਾਵਰਾਂ ਨੇ ਦਹਿਸ਼ਤ ਪਾਉਣ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਅਤੇ ਇਲਾਕੇ ਦੇ ਦੁਕਾਨਦਾਰਾਂ ਵਿੱਚ ਭਾਰੀ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਪੁਲਿਸ ਵੱਲੋਂ ਇਲਾਕੇ ਵਿੱਚ ਅਲਰਟ ਜਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਦੁਕਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਡੀ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੂਰੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਅਮਰਕੋਟ ਦੇ ਸਮੂਹ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰੋਜ਼ਾਨਾ ਹੋ ਰਹੀਆਂ ਰੰਗਦਾਰੀ ਅਤੇ ਫਾਇਰਿੰਗ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਪੀੜਤ ਪਰਿਵਾਰ ਨੇ ਵੀ ਪ੍ਰਸ਼ਾਸਨ ਤੋਂ ਇਨਸਾਫ਼ ਅਤੇ ਜਾਨ-ਮਾਲ ਦੀ ਰਾਖੀ ਦੀ ਗੁਹਾਰ ਲਗਾਈ ਹੈ।

Follow Us
ਪੰਜਾਬ ਮਨੁਖੀ ਅਧਿਕਾਰ ਕਮਿਸ਼ ਦਾ ਵੱਡਾ ਐਕਸ਼ਨ, ਫੇਕ ਟ੍ਰੈਵਲ ਏਜੰਟ 'ਤੇ ਕੱਸਿਆ ਸ਼ਿਕੰਜਾ
ਪੰਜਾਬ ਮਨੁਖੀ ਅਧਿਕਾਰ ਕਮਿਸ਼ ਦਾ ਵੱਡਾ ਐਕਸ਼ਨ, ਫੇਕ ਟ੍ਰੈਵਲ ਏਜੰਟ 'ਤੇ ਕੱਸਿਆ ਸ਼ਿਕੰਜਾ...
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ...
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ...
Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ
Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ...
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...