ਗੈਂਗਸਟਰ ਸੁਖਦੇਵ ਉਰਫ ਵਿੱਕੀ ਐਨਕਾਊਂਟਰ ‘ਚ ਢੇਰ, ਕਰਾਸ ਫਾਇਰਿੰਗ ‘ਚ ਲੁਧਿਆਣਾ ਪੁਲਿਸ ਨੇ ਮਾਰੀ ਗੋਲੀ

Updated On: 

13 Dec 2023 22:08 PM

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗੈਂਗਸਟਰ ਸੁਖਦੇਵ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ 4 ਵਿਅਕਤੀਆਂ ਦਾ ਗੈਂਗ ਸੀ। ਇਹ ਲੋਕ ਲੰਬੇ ਸਮੇਂ ਤੋਂ ਇਸ ਖੇਤਰ ਵਿੱਚ ਸਰਗਰਮ ਸਨ। ਉਸ ਨੇ ਸ਼ਰਾਬ ਦੇ ਠੇਕੇਦਾਰ, ਕੈਮਿਸਟ ਅਤੇ ਮਨੀ ਐਕਸਚੇਂਜਰ ਨੂੰ ਗੋਲੀ ਮਾਰ ਦਿੱਤੀ। ਉਦੋਂ ਤੋਂ ਹੀ ਪੁਲਿਸ ਉਨ੍ਹਾਂ ਦਾ ਪਿੱਛਾ ਕਰ ਰਹੀ ਸੀ। ਅੱਜ ਉਨ੍ਹਾਂ ਬਾਰੇ ਜਾਣਕਾਰੀ ਮਿਲੀ। ਜਦੋਂ ਪੁਲਿਸ ਨੇ ਗੈਂਗਸਟਰ ਨੂੰ ਸਰੰਡਰ ਕਰਨ ਲਈ ਕਿਹਾ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਗੈਂਗਸਟਰ ਸੁਖਦੇਵ ਉਰਫ ਵਿੱਕੀ ਐਨਕਾਊਂਟਰ ਚ ਢੇਰ, ਕਰਾਸ ਫਾਇਰਿੰਗ ਚ ਲੁਧਿਆਣਾ ਪੁਲਿਸ ਨੇ ਮਾਰੀ ਗੋਲੀ
Follow Us On

ਲੁਧਿਆਣਾ ਵਿੱਚ ਗੈਂਗਸਟਰ ਸੁਖਦੇਵ ਉਰਫ ਵਿੱਕੀ ਬੁੱਧਵਾਰ ਸ਼ਾਮ ਨੂੰ ਇੱਕ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। ਸੁਖਦੇਵ ਆਪਣੇ ਸਾਥੀਆਂ ਨਾਲ ਮਿਲ ਕੇ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਗੈਂਗਸਟਰ ਸੁਖਦੇਵ 25 ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਸੀ। ਬੁੱਧਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਲੁਧਿਆਣਾ ਇਲਾਕੇ ‘ਚ ਘੁੰਮ ਰਿਹਾ ਹੈ।

ਜਿਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਕੋਹਾੜਾ-ਮਾਛੀਵਾੜਾ ਰੋਡ ਤੇ ਪਿੰਡ ਪੰਜੇਟਾ ਨੇੜੇ ਪੁੱਜਾ ਤਾਂ ਉਸ ਨੂੰ ਪਤਾ ਲੱਗਾ ਕਿ ਪੁਲੀਸ ਪਿੱਛੇ ਹੈ। ਉਸ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਪੁਲਿਸ ਟੀਮ ਦੀਆਂ ਗੋਲੀਆਂ ਲੱਗਣ ਕਾਰਨ ਗੈਂਗਸਟਰ ਸੁਖਦੇਵ ਦੀ ਸੜਕ ‘ਤੇ ਹੀ ਮੌਤ ਹੋ ਗਈ।

ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਜ਼ਖ਼ਮੀ

ਗੋਲੀ ਲੱਗਣ ਨਾਲ ਇੱਕ ਏਐਸਆਈ ਵੀ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਕਰਾਸ ਫਾਇਰਿੰਗ ਵਿੱਚ ਦੋਵਾਂ ਪਾਸਿਆਂ ਤੋਂ ਕਰੀਬ 18 ਤੋਂ 20 ਗੋਲੀਆਂ ਚੱਲੀਆਂ। ਗੈਂਗਸਟਰ ਕੋਲ 32 ਬੋਰ ਦਾ ਪਿਸਤੌਲ ਸੀ। ਇਸ ਦੇ ਨਾਲ ਹੀ ਸੀ.ਆਈ.ਏ.-2 ਦੇ ਇੰਚਾਰਜ ਬੇਅੰਤ ਜੁਨੇਜਾ ‘ਤੇ ਵੀ ਗੋਲੀ ਚਲਾਈ ਗ ,ਪਰ ਬਚਾ ਹੋ ਗਿਆ ਕਿਉਂਕਿ ਉਨ੍ਹਾਂ ਨੇ ਬੁਲੇਟਪਰੂਫ ਜੈਕਟ ਪਾਈ ਹੋਈ ਸੀ।

ਗੈਂਗਸਟਰ ਨੇ ਪਹਿਲਾਂ ਸ਼ੁਰੂ ਕੀਤੀ ਫਾਇਰਿੰਗ

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗੈਂਗਸਟਰ ਸੁਖਦੇਵ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ 4 ਵਿਅਕਤੀਆਂ ਦਾ ਗੈਂਗ ਸੀ। ਇਹ ਲੋਕ ਲੰਬੇ ਸਮੇਂ ਤੋਂ ਇਸ ਖੇਤਰ ਵਿੱਚ ਸਰਗਰਮ ਸਨ। ਉਸ ਨੇ ਸ਼ਰਾਬ ਦੇ ਠੇਕੇਦਾਰ, ਕੈਮਿਸਟ ਅਤੇ ਮਨੀ ਐਕਸਚੇਂਜਰ ਨੂੰ ਗੋਲੀ ਮਾਰ ਦਿੱਤੀ। ਉਦੋਂ ਤੋਂ ਹੀ ਪੁਲਿਸ ਉਨ੍ਹਾਂ ਦਾ ਪਿੱਛਾ ਕਰ ਰਹੀ ਸੀ। ਅੱਜ ਉਨ੍ਹਾਂ ਬਾਰੇ ਜਾਣਕਾਰੀ ਮਿਲੀ। ਜਦੋਂ ਪੁਲਿਸ ਨੇ ਗੈਂਗਸਟਰ ਨੂੰ ਸਰੰਡਰ ਕਰਨ ਲਈ ਕਿਹਾ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੈਂਗਸਟਰ ਸੁਖਦੇਵ ਮਾਛੀਵਾੜਾ ਦਾ ਰਹਿਣ ਵਾਲਾ ਸੀ। ਪੁਲਿਸ ਨੇ ਉਸ ਦੇ ਤਿੰਨ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ।

Exit mobile version