ਨਿਆਂਇਕ ਹਿਰਾਸਤ ‘ਚ ਭੇਜਿਆ ਗੈਂਗਸਟਰ ਸੁਖਪ੍ਰੀਤ ਬੁੱਢਾ

Updated On: 

20 Feb 2023 18:43 PM

ਸਾਹਿਲ ਕੁਮਾਰ ਜਿੰਦਲ ਦੀ ਸ਼ਿਕਾਇਤ ਤੇ ਏ ਕੈਟਾਗਰੀ ਦੇ ਗੈਂਗਸਟਰ ਸੁਖਪ੍ਰੀਤ ਬੁੱਢਾ ਸਮੇਤ ਉਸ ਦੇ ਦੋ ਸਾਥੀਆਂ ਨੀਰਜ ਸ਼ਰਮਾ ਉਰਫ ਵਿੱਕੀ ਬ੍ਰਾਹਮਣ ਅਤੇ ਰਾਜੇਸ਼ ਕੁਮਾਰ ਮੰਗਲਾ ਉਰਫ਼ ਸੋਨੀ ਮੰਗਲਾ ਖ਼ਿਲਾਫ਼ ਧਾਰਾ 384, 506, 120 ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਨਿਆਂਇਕ ਹਿਰਾਸਤ ਚ ਭੇਜਿਆ ਗੈਂਗਸਟਰ ਸੁਖਪ੍ਰੀਤ ਬੁੱਢਾ

Punjab Police ਨੇ ਮੀਡੀਆ ਨੂੰ ਦਿੱਤੀ Operation Amritpal ਦੀ ਜਾਣਕਾਰੀ।

Follow Us On

ਚੰਡੀਗੜ੍ਹ। ਫਿਰੌਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਹਿਰਾਸਤ ਵਿਚ ਲਏ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਸਖਤ ਸੁਰੱਖਿਆ ਹੇਠ ਮੋਗਾ ਅਦਾਲਤ ਚ ਪੇਸ਼ ਕੀਤਾ ਗਿਆ। ਇੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਸੁਖਪ੍ਰੀਤ ਨੇ ਸਾਹਿਲ ਨਾਂ ਦੇ ਨੌਜਵਾਨ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ ਸਨ।

ਪੁਲਿਸ ਨੇ ਲਿਆ ਸੀ ਨੌਂ ਦਿਨਾਂ ਦਾ ਰਿਮਾਂਡ

ਮੋਗਾ ਸਿਟੀ ਸਾਊਥ ਦੇ ਐਸ.ਐਚ.ਓ ਅਮਨਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਅੰਗਦ ਪੁਰਾ ਮੁਹੱਲੇ ਦੇ ਰਹਿਣ ਵਾਲੇ ਸਾਹਿਲ ਕੁਮਾਰ ਜਿੰਦਲ ਦੀ ਸ਼ਿਕਾਇਤ ਤੇ ਏ ਕੈਟਾਗਰੀ ਦੇ ਗੈਂਗਸਟਰ ਸੁਖਪ੍ਰੀਤ ਬੁੱਢਾ ਸਮੇਤ ਉਸ ਦੇ ਦੋ ਸਾਥੀਆਂ ਨੀਰਜ ਸ਼ਰਮਾ ਉਰਫ ਵਿੱਕੀ ਬ੍ਰਾਹਮਣ ਅਤੇ ਰਾਜੇਸ਼ ਕੁਮਾਰ ਮੰਗਲਾ ਉਰਫ਼ ਸੋਨੀ ਮੰਗਲਾ ਖ਼ਿਲਾਫ਼ ਧਾਰਾ 384, 506, 120 ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਗੈਂਗਸਟਰ ਸੁਖਪ੍ਰੀਤ ਬੁੱਢਾ ਦੀ ਗ੍ਰਿਫ਼ਤਾਰੀ ਬਾਕੀ ਸੀ। ਜਿਸ ਕਾਰਨ ਅਦਾਲਤ ਤੋਂ ਮੁਲਜ਼ਮ ਦੇ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਮਗਰੋਂ ਉਸ ਨੂੰ ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਲਿਆ ਕੇ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਨੌਂ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ।

ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

ਜ਼ਿਕਰਯੋਗ ਹੈ ਕਿ 21 ਨਵੰਬਰ 2021 ਨੂੰ ਸਾਹਿਲ ਕੁਮਾਰ ਨੂੰ ਵਟਸਐਪ ਕਾਲ ਕਰਨ ਵਾਲਾ ਆਪਣੇ ਆਪ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ ਦੱਸ ਰਿਹਾ ਸੀ। ਇਸ ਵਿੱਚ ਉਸ ਨੇ ਫੋਨ ਤੇ ਦੱਸਿਆ ਕਿ ਭਾਰਤ ਮਾਤਾ ਮੰਦਰ ਨੇੜੇ ਪੁਰਾਣੀ ਦਾਣਾ ਮੰਡੀ ਵਿੱਚ ਉਸ ਦਾ ਜੂਆ ਘਰ ਹੈ ਜਿਸ ਨੂੰ ਨੀਰਜ ਸ਼ਰਮਾ ਅਤੇ ਵਿੱਕੀ ਬ੍ਰਾਹਮਣ ਅਤੇ ਰਾਕੇਸ਼ ਮੰਗਲਾ ਉਰਫ਼ ਸੋਨੀ ਚਲਾ ਰਹੇ ਹਨ। ਜੇਕਰ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਦੇ ਨਾਲ ਹੀ ਉਸ ਨੇ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ, ਫਿਰ ਵੀ ਪੈਸੇ ਨਾ ਦੇਣ ‘ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

Exit mobile version