AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Moosewala Murder Case: ਗੈਂਗਵਾਰ ਦਾ ਨਤੀਜਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਰਿਟਾਇਰ ਪੁਲਿਸ ਅਧਿਕਾਰੀ ਦੀ ਮੂਸੇਵਾਲਾ ਦੇ ਪਿਤਾ ਨੂੰ ਚੁਣੌਤੀ

ਪੁਲਸ ਤੋਂ ਸੇਵਾਮੁਕਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਖੜ੍ਹਾ ਸੀ ਪਰ ਹੁਣ ਸੱਚਾਈ ਦੱਸਣ ਦਾ ਸਮਾਂ ਆ ਗਿਆ ਹੈ।

Moosewala Murder Case: ਗੈਂਗਵਾਰ ਦਾ ਨਤੀਜਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਰਿਟਾਇਰ ਪੁਲਿਸ ਅਧਿਕਾਰੀ ਦੀ ਮੂਸੇਵਾਲਾ ਦੇ ਪਿਤਾ ਨੂੰ ਚੁਣੌਤੀ
davinder-kumar-jalandhar
| Updated On: 23 May 2023 13:35 PM IST
Share
ਪੰਜਾਬ ਨਿਊਜ। ਕਾਂਗਰਸੀ ਆਗੂ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Mooewala) ਦੇ ਕਤਲ ਕੇਸ ਵਿੱਚ ਇੱਕ ਰਿਟਾਇਰ ਪੁਲਸ ਅਧਿਕਾਰੀ ਨੇ ਮੂਸੇਵਾਲਾ ਦੇ ਪਿਤਾ ਨੂੰ ਚੈਲੰਜ ਕੀਤਾ। ਰਿਟਾਇਰਡ ਪੁਲਿਸ ਅਧਿਕਾਰੀ ਸਤਪਾਲ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਆਪਣੀ ਵੀਡੀਓ ਸੋਸ਼ਲ ਮੀਡੀਆ ‘ਤੇ ਜਾਰੀ ਕਰਕੇ ਚੁਣੌਤੀ ਦਿੱਤੀ ਹੈ। ਉਨ੍ਹਾਂ ਸਿੱਧੂ ਮੂਸੇਵਲਾ ਦੇ ਕਤਲ ਨੂੰ ਗੈਂਗ ਵਾਰ ਦਾ ਨਤੀਜਾ ਦੱਸਿਆ ਅਤੇ ਨਾਲ ਹੀ ਕਿਹਾ ਕਿ ਉਸ ਕੋਲ ਇਸ ਦੇ ਸਾਰੇ ਸਬੂਤ ਹਨ। ਪੁਲਸ (Police) ਤੋ ਸੇਵਾਮੁਕਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਉਹ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਖੜ੍ਹਾ ਸੀ ਪਰ ਹੁਣ ਸੱਚਾਈ ਦੱਸਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗੈਂਗ ਵਾਰ ਜਗਰਾਉਂ ਦੇ ਪਿੰਡ ਬੰਬੀਹਾ ਤੋਂ ਸ਼ੁਰੂ ਹੋਈ ਸੀ। ਇੱਥੋਂ ਭੱਜਣ ਵਾਲਾ ਵਿਅਕਤੀ ਕੈਨੇਡਾ ਵਿੱਚ ਕਿਸ-ਕਿਸ ਨਾਲ ਰਿਹਾ ਅਤੇ ਉੱਥੇ ਕੀ-ਕੀ ਵਾਅਦੇ ਕੀਤੇ ਗਏ, ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ।

ਗੁਰਲਾਲ ਪਹਿਲਵਾਨ ਦਾ ਕੀਤਾ ਸੀ ਕਤਲ

ਇਸ ਤੋਂ ਬਾਅਦ ਰਵੀ ਖਵਾਜਕੇ ਦਾ ਕਤਲ, ਗੁਰ ਲਾਲ ਪਹਿਲਵਾਨ ਦਾ ਕਤਲ ਅਤੇ ਉਸ ਤੋਂ ਬਾਅਦ ਮਿੱਡੂ ਖੇੜਾ ਦਾ ਕਤਲ ਹੋਇਆ। ਇਸ ਤੋਂ ਬਾਅਦ ਬਠਿੰਡਾ ਵਿੱਚ ਇੱਕ ਕਤਲ ਹੋ ਗਿਆ। ਅਸੀਂ ਆਸਟ੍ਰੇਲੀਆ ‘ਚ ਬੈਠੀ ਸ਼ਗਨਪ੍ਰੀਤ ਨੂੰ ਗਾਰੰਟੀ ਦੇਵਾਂਗੇ ਕਿ ਉਸ ਨੂੰ ਕੁਝ ਨਹੀਂ ਹੋਵੇਗਾ। ਅੱਧੇ ਘੰਟੇ ‘ਚ ਦੁੱਧ ਅਤੇ ਪਾਣੀ ਰੱਖ ਦੇਣਗੇ। ਸੇਵਾਮੁਕਤ ਪੁਲਸ ਅਧਿਕਾਰੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੀਰ ਸਿੰਘ ਨੂੰ ਕਿਹਾ ਕਿ ਜਿੱਥੇ ਤੁਹਾਡਾ ਲੜਕਾ ਬੈਠਦਾ ਸੀ, ਉਹ ਵੀ ਚੰਡੀਗੜ੍ਹ (Chandigarh) ਵਿੱਚ ਉਸੇ ਘਰ ਵਿੱਚ ਬੈਠਦਾ ਸੀ। ਉਹ ਕੁਝ ਨਹੀਂ ਕਹਿਣਾ ਚਾਹੁੰਦਾ ਸੀ ਪਰ ਹੁਣ ਮਜਬੂਰੀ ਵੱਸ ਬੋਲ ਰਿਹਾ ਹੈ। ਮੈਂ ਤੁਹਾਡੇ ਪੁੱਤਰ ਦੇ 7 ਅਤੇ 9 ਸਾਲਾਂ ਵਿੱਚ ਫਰੀਦਕੋਟ ਵਿੱਚ ਪਾਏ ਯੋਗਦਾਨ ਦਾ ਪੂਰਾ ਸਬੂਤ ਦੇਵਾਂਗਾ ਜਿੱਥੇ ਪਿਤਾ ਦਾ ਪਰਛਾਵਾਂ ਬੱਚਿਆਂ ਤੋਂ ਖੋਹ ਲਿਆ ਗਿਆ।

‘ਮਿੱਡੂਖੇੜਾ ਕਤਲ ਕਾਂਡ ‘ਚ ਸ਼ਗਨਪ੍ਰੀਤ ਦਾ ਨਾਂਅ’

ਮਿੱਡੂਖੇੜਾ ਕਤਲ ਕਾਂਡ ‘ਚ ਸ਼ਗਨਪ੍ਰੀਤ ਦਾ ਨਾਂ ਆਇਆ ਸਾਹਮਣੇ। ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਕਰੀਬੀ ਸੀ, ਉਹ ਪਹਿਲਾਂ ਮੂਸੇਵਾਲਾ ਨਾਲ ਰਹਿੰਦਾ ਸੀ। ਮੂਸੇਵਾਲਾ ਦੇ ਸਾਰੇ ਸ਼ੋਅ ਡੀਲ ਕਰਦਾ ਸੀ। ਉਹ ਮੋਹਾਲੀ ਵਿੱਚ ਦਿਨ ਦਿਹਾੜੇ ਮਿੱਡੂਖੇੜਾ ਦੇ ਕਤਲ ਦੇ ਮਾਮਲੇ ਵਿੱਚ ਸਾਹਮਣੇ ਆਇਆ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਜਾਂਚ ਵਿੱਚ ਸ਼ਮਨਪ੍ਰੀਤ ਦਾ ਸਬੰਧ ਮਿੱਡੂਖੇੜਾ ਕਲਾਂ ਦਾ ਚਾਰਜ ਸੰਭਾਲਣ ਵਾਲੇ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਾਂ ਨਾਲ ਸੀ।

ਆਸਟ੍ਰੇਲੀਆ ਭੱਜਣ ‘ਚ ਕੀਤੀ ਸੀ ਮਦਦ

ਸ਼ਗਨਪ੍ਰੀਤ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਉਸ ਨੂੰ ਲਾਰੈਂਸ ਅਤੇ ਗੋਲਡੀ ਬਰਾੜ ਦੇ ਗੈਂਗ ਤੋਂ ਖਤਰਾ ਹੈ ਪਰ ਉਸ ਤੋਂ ਬਾਅਦ ਸ਼ਮਨਪ੍ਰੀਤ ਅਚਾਨਕ ਆਸਟ੍ਰੇਲੀਆ ਚਲੀ ਗਈ। ਉਦੋਂ ਤੋਂ ਉਹ ਉਥੇ ਰਹਿ ਰਹੀ ਹੈ। ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਲਾਰੈਂਸ ਗੈਂਗ ਨੂੰ ਇਹ ਵੀ ਸ਼ੱਕ ਹੈ ਕਿ ਸ਼ਗਨਪ੍ਰੀਤ ਦੀ ਆਸਟ੍ਰੇਲੀਆ ਭੱਜਣ ਲਈ ਮੂਸੇਵਾਲਾ ਨੇ ਮਦਦ ਕੀਤੀ ਸੀ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸੇ ਦੁਸ਼ਮਣੀ ਕਾਰਨ ਹੀ ਲਾਰੈਂਸ ਗੈਂਗ ਨੇ ਮੂਸੇਵਾਲਾ ਦਾ ਕਤਲ ਕੀਤਾ ਸੀ। ਸ਼ਗਨਪ੍ਰੀਤ ਨੇ ਮਿੱਡੂਖੇੜਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਨੂੰ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਹੋਣ ਦਾ ਸ਼ੱਕ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...