AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਸ਼ਿਆਰਪੁਰ ‘ਚ ਪੁਰਾਣੀ ਰੰਜਿਸ਼ ਨੇ ਲਈ 27 ਸਾਲਾ ਨੌਜਵਾਨ ਦੀ ਜਾਨ, ਸਕਾਰਪੀਓ ਸਵਾਰਾਂ ਨੇ ਅਗਵਾ ਕਰਕੇ ਕੀਤਾ ਕਤਲ

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਪੁਰਾਣੀ ਆਪਸੀ ਰੰਜਿਸ਼ ਦੇ ਚਲਦਿਆਂ ਇੱਕ ਬਹੁਤ ਹੀ ਸਨਸਨੀਖੇਜ਼ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਰ ਸਵਾਰ ਹਮਲਾਵਰਾਂ ਨੇ ਪਹਿਲਾਂ ਦਿਨ-ਦਿਹਾੜੇ ਨੌਜਵਾਨ ਨੂੰ ਅਗਵਾ ਕੀਤਾ ਅਤੇ ਫਿਰ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਸੜਕ ਕਿਨਾਰੇ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਹੁਸ਼ਿਆਰਪੁਰ 'ਚ ਪੁਰਾਣੀ ਰੰਜਿਸ਼ ਨੇ ਲਈ 27 ਸਾਲਾ ਨੌਜਵਾਨ ਦੀ ਜਾਨ, ਸਕਾਰਪੀਓ ਸਵਾਰਾਂ ਨੇ ਅਗਵਾ ਕਰਕੇ ਕੀਤਾ ਕਤਲ
tv9-punjabi
| Published: 16 Jul 2026 22:47 PM IST
Share

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਪੁਰਾਣੀ ਆਪਸੀ ਰੰਜਿਸ਼ ਦੇ ਚਲਦਿਆਂ ਇੱਕ ਬਹੁਤ ਹੀ ਸਨਸਨੀਖੇਜ਼ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਰ ਸਵਾਰ ਹਮਲਾਵਰਾਂ ਨੇ ਪਹਿਲਾਂ ਦਿਨ-ਦਿਹਾੜੇ ਨੌਜਵਾਨ ਨੂੰ ਅਗਵਾ ਕੀਤਾ ਅਤੇ ਫਿਰ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਸੜਕ ਕਿਨਾਰੇ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਨਜੀਤ ਸਿੰਘ ਉਰਫ਼ ਗੰਨੀ ਪੁੱਤਰ ਦਿਲਬਾਗ ਸਿੰਘ, ਨਿਵਾਸੀ ਭਵਾਨੀਪੁਰ ਮਜ਼ਾਰੀ ਵਜੋਂ ਹੋਈ ਹੈ।

ਦੁਪਹਿਰ ਵੇਲੇ ਹਮਲਾਵਰਾਂ ਨੇ ਕੀਤਾ ਅਗਵਾ

ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਇਹ ਖ਼ੌਫਨਾਕ ਵਾਰਦਾਤ ਦੁਪਹਿਰ ਦੇ ਕਰੀਬ 12 ਵਜੇ ਪੇਸ਼ ਆਈ। ਮਨਜੀਤ ਸਿੰਘ ਆਪਣੇ ਇੱਕ ਦੋਸਤ ਸੂਰਜ ਦੇ ਨਾਲ ਇੱਕ ਪੈਟਰੋਲ ਪੰਪ ਦੇ ਕੋਲ ਸੜਕ ਕਿਨਾਰੇ ਖੜ੍ਹਾ ਸੀ। ਇਸੇ ਦੌਰਾਨ ਉੱਥੇ ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ (ਨੰਬਰ PB-65-AG-9400) ਆ ਕੇ ਰੁਕੀ। ਇਸ ਗੱਡੀ ਵਿੱਚ ਕਰੀਬ ਅੱਧਾ ਦਰਜਨ (6) ਨੌਜਵਾਨ ਸਵਾਰ ਸਨ, ਜੋ ਤੇਜ਼ਧਾਰ ਹਥਿਆਰਾਂ ਨਾਲ ਪੂਰੀ ਤਰ੍ਹਾਂ ਲੈਸ ਸਨ। ਮੁਲਜ਼ਮਾਂ ਨੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਮਨਜੀਤ ਸਿੰਘ ਨੂੰ ਜ਼ਬਰਦਸਤੀ ਖਿੱਚ ਕੇ ਗੱਡੀ ਵਿੱਚ ਪਾ ਲਿਆ ਅਤੇ ਝੁੰਗੀਆਂ ਅੱਡੇ ਵੱਲ ਫ਼ਰਾਰ ਹੋ ਗਏ।

ਦੋ ਘੰਟਿਆਂ ਬਾਅਦ ਅਧਮਰੀ ਹਾਲਤ ਵਿੱਚ ਸੜਕ ‘ਤੇ ਸੁੱਟਿਆ

ਅਗਵਾ ਕਰਨ ਦੇ ਲਗਭਗ ਦੋ ਘੰਟਿਆਂ ਬਾਅਦ, ਮੁਲਜ਼ਮ ਗੰਭੀਰ ਰੂਪ ਵਿੱਚ ਲਹੂ-ਲੁਹਾਨ ਅਤੇ ਅਧਮਰੀ ਹਾਲਤ ਵਿੱਚ ਮਨਜੀਤ ਨੂੰ ਬੀਨੇਵਾਲ ਮੇਨ ਰੋਡ ‘ਤੇ ਝੁੰਗੀਆਂ ਅੱਡੇ ਦੇ ਕੋਲ ਸੁੱਟ ਕੇ ਮੌਕੇ ਤੋਂ ਭੱਜ ਗਏ। ਉੱਥੋਂ ਲੰਘ ਰਹੇ ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਗੰਭੀਰ ਜ਼ਖ਼ਮੀ ਮਨਜੀਤ ਨੂੰ ਤੁਰੰਤ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ, ਪਰ ਜ਼ਖ਼ਮਾਂ ਦੇ ਬਹੁਤ ਜ਼ਿਆਦਾ ਡੂੰਘੇ ਹੋਣ ਅਤੇ ਸਰੀਰ ਵਿੱਚੋਂ ਖ਼ੂਨ ਜ਼ਿਆਦਾ ਵਹਿ ਜਾਣ ਕਾਰਨ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਅਧਿਕਾਰਤ ਤੌਰ ‘ਤੇ ਮ੍ਰਿਤਕ ਐਲਾਨ ਦਿੱਤਾ।

ਪੋਸਟਮਾਰਟਮ ਰਿਪੋਰਟ ਤੋਂ ਸਾਫ਼ ਹੋਵੇਗੀ ਗੋਲੀ ਲੱਗਣ ਦੀ ਗੱਲ

ਹਸਪਤਾਲ ਦੇ ਡਾਕਟਰਾਂ ਨੇ ਸ਼ੁਰੂਆਤੀ ਜਾਂਚ ਤੋਂ ਬਾਅਦ ਦੱਸਿਆ ਕਿ ਮ੍ਰਿਤਕ ਮਨਜੀਤ ਸਿੰਘ ਦੇ ਸਿਰ ‘ਤੇ ਖੱਬੇ ਕੰਨ ਦੇ ਕੋਲ ਕਿਸੇ ਭਾਰੀ ਅਤੇ ਤੇਜ਼ਧਾਰ ਹਥਿਆਰ ਨਾਲ ਬਹੁਤ ਡੂੰਘਾ ਵਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਸ ਦੀਆਂ ਦੋਵੇਂ ਲੱਤਾਂ ‘ਤੇ ਵੀ ਗੰਭੀਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਇਲਾਕੇ ਵਿੱਚ ਨੌਜਵਾਨ ਨੂੰ ਗੋਲੀ ਮਾਰੇ ਜਾਣ ਦੀਆਂ ਚਰਚਾਵਾਂ ਵੀ ਬਹੁਤ ਗਰਮ ਹਨ, ਜਿਸ ‘ਤੇ ਡਾਕਟਰਾਂ ਦਾ ਕਹਿਣਾ ਹੈ ਕਿ ਗੋਲੀ ਲੱਗਣ ਦੀ ਅਸਲ ਪੁਸ਼ਟੀ ਪੋਸਟਮਾਰਟਮ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਸਾਫ਼ ਹੋ ਸਕੇਗੀ।

ਪੁਰਾਣੀ ਰੰਜਿਸ਼ ਨਾਲ ਜੁੜੇ ਕਤਲ ਦੇ ਤਾਰ

ਇਸ ਬੇਰਹਿਮੀ ਨਾਲ ਕੀਤੇ ਗਏ ਹੱਤਿਆਕਾਂਡ ਦੇ ਪਿੱਛੇ ਪੁਰਾਣੀ ਆਪਸੀ ਰੰਜਿਸ਼ ਨੂੰ ਹੀ ਮੁੱਖ ਵਜ੍ਹਾ ਮੰਨਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਮ੍ਰਿਤਕ ਮਨਜੀਤ ਸਿੰਘ ਖ਼ੁਦ ਵੀ ਕੁਝ ਸਮਾਂ ਪਹਿਲਾਂ ਲੜਾਈ-ਝਗੜੇ ਅਤੇ ਕੁੱਟਮਾਰ ਦੇ ਇੱਕ ਮਾਮਲੇ ਵਿੱਚ ਸ਼ਾਮਲ ਸੀ ਅਤੇ ਹਾਲ ਹੀ ਵਿੱਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਤੇ ਸਕਾਰਪੀਓ ਗੱਡੀ ਦੇ ਨੰਬਰ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...