AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੜ੍ਹਾਈ ਲਈ ਵਿਦੇਸ਼ ਭੇਜੀ ਪਤਨੀ ਨੇ ਮੰਗਿਆ ਤਲਾਕ, ਨੌਜਵਾਨ ਵੱਲੋਂ ਖੁਦਕੁਸ਼ੀ

ਮ੍ਰਿਤਕ ਦੇ ਪਿਤਾ ਨੇ ਦੱਸਿਆ 16 ਦਸੰਬਰ 2025 ਨੂੰ ਕੁਲਵਿੰਦਰ ਕੌਰ ਨੇ ਮੇਰੇ ਲੜਕੇ ਅਮਰਜੀਤ ਸਿੰਘ ਨੂੰ ਫ਼ੋਨ ਕਰਕੇ ਕਿਹਾ ਕਿ ਮੈਂ ਤੇਰਾ ਕੈਨੇਡਾ ਦਾ ਕੰਮ ਨਹੀਂ ਬਣਾਉਣਾ ਤੇ ਮੈਨੂੰ ਤਲਾਕ ਚਾਹੀਦਾ ਹੈ। ਜਿਸ ਤੋਂ ਪ੍ਰੇਸ਼ਾਨ ਹੋ ਕੇ ਅਮਰਜੀਤ ਨੇ ਫਾਹਾ ਲਗਾ ਲਿਆ।

ਪੜ੍ਹਾਈ ਲਈ ਵਿਦੇਸ਼ ਭੇਜੀ ਪਤਨੀ ਨੇ ਮੰਗਿਆ ਤਲਾਕ, ਨੌਜਵਾਨ ਵੱਲੋਂ ਖੁਦਕੁਸ਼ੀ
ਪੜ੍ਹਾਈ ਲਈ ਵਿਦੇਸ਼ ਭੇਜੀ ਪਤਨੀ ਨੇ ਮੰਗਿਆ ਤਲਾਕ, ਨੌਜਵਾਨ ਵੱਲੋਂ ਖੁਦਕੁਸ਼ੀ
davinder-kumar-jalandhar
| Updated On: 30 Mar 2026 10:34 AM IST

ਲੱਖਾਂ ਰੁਪਏ ਖ਼ਰਚ ਕਰਕੇ ਵਿਦੇਸ਼ ਭੇਜੀ ਪਤਨੀ ਵੱਲੋਂ ਤਲਾਕ ਮੰਗਣ ‘ਤੇ ਨੌਜਵਾਨ ਨੇ ਘਰ ‘ਚ ਹੀ ਪੱਖੇ ਨਾਲ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮਰਜੀਤ ਸਿੰਘ (25) ਪਿੰਡ ਗੱਦੀਵਾਲ ਬੀਤ ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਕਿਸ਼ਨ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਪੁੱਤਰ ਅਮਰਜੀਤ ਸਿੰਘ ਦਾ ਵਿਆਹ 24 ਜਨਵਰੀ, 2024 ਨੂੰ ਕੁਲਵਿੰਦਰ ਕੌਰ ਪੁੱਤਰੀ ਅਮਰਜੀਤ ਸਿੰਘ ਨਿਵਾਸੀ ਪਿੰਡ ਗੌਂਦਪੁਰ ਜੈ ਚੰਦ, ਥਾਣਾ ਟਾਹਲੀਵਾਲ ਨਾਲ ਕੀਤਾ ਸੀ ।

ਵਿਆਹ ਤੋਂ ਬਾਅਦ ਚੰਗੇ ਭਵਿੱਖ ਲਈ ਉਨ੍ਹਾਂ ਨੇ ਪੁੱਤਰ ਦੀ ਪਤਨੀ ਕੁਲਵਿੰਦਰ ਕੌਰ ਨੂੰ 15 ਲੱਖ ਰੁਪਏ ਖ਼ਰਚ ਕਰਕੇ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜ ਦਿੱਤਾ। ਇਸ ਤੋਂ ਬਾਅਦ ਵੀ ਪੜ੍ਹਾਈ ਤੇ ਖਰਚੇ ਲਈ ਲੱਖਾਂ ਰੁਪਏ ਭੇਜੇ ਸਨ। ਕੁਲਵਿੰਦਰ ਕੌਰ ਨੇ 26 ਦਸੰਬਰ, 2024 ਨੂੰ ਕੈਨੇਡਾ ‘ਚ ਇੱਕ ਬੇਟੀ ਏਕਨੂਰ ਨੂੰ ਜਨਮ ਦਿੱਤਾ ਤੇ ਬਾਅਦ ‘ਚ ਉਹ ਭਾਰਤ ਵੀ ਆਈ ਸੀ।

ਮ੍ਰਿਤਕ ਦੇ ਪਿਤਾ ਨੇ ਦੱਸਿਆ 16 ਦਸੰਬਰ, 2025 ਨੂੰ ਕੁਲਵਿੰਦਰ ਕੌਰ ਨੇ ਮੇਰੇ ਲੜਕੇ ਅਮਰਜੀਤ ਸਿੰਘ ਨੂੰ ਫ਼ੋਨ ਕਰਕੇ ਕਿਹਾ ਕਿ ਮੈਂ ਤੇਰਾ ਕੈਨੇਡਾ ਦਾ ਕੰਮ ਨਹੀਂ ਬਣਾਉਣਾ ਤੇ ਮੈਨੂੰ ਤਲਾਕ ਚਾਹੀਦਾ ਹੈ। ਜਿਸ ਤੋਂ ਪ੍ਰੇਸ਼ਾਨ ਹੋ ਕੇ ਅਮਰਜੀਤ ਨੇ ਫਾਹਾ ਲਗਾ ਲਿਆ।

ਕਿਸ਼ਨ ਸਿੰਘ ਦੇ ਬਿਆਨਾਂ ‘ਤੇ ਗੜ੍ਹਸ਼ੰਕਰ ਪੁਲਿਸ ਨੇ ਮ੍ਰਿਤਕ ਦੀ ਸੱਸ ਕੁਲਜੀਤ ਕੌਰ, ਸਾਲਾ ਲਖਵਿੰਦਰ ਸਿੰਘ ਨਿਵਾਸੀ ਗੋਂਦ ਪੁਰ ਜੈ ਚੰਦ ਥਾਣਾ ਟਾਹਲੀ ਵਾਲ, ਸੁਰਿੰਦਰ ਸਿੰਘ ਨਿਵਾਸੀ ਗੜ੍ਹੀ ਮੰਟੋ ਥਾਣਾ ਗੜ੍ਹਸ਼ੰਕਰ ਅਤੇ ਕੁਲਵਿੰਦਰ ਕੌਰ ਦੇ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...