Gas Leak: ਨੰਗਲ ਵਿੱਚ ਇੱਕ ਸਕੂਲ ‘ਚ ਗੈਸ ਲੀਕ ਦੀ ਘਟਨਾ, ਬੱਚਿਆਂ ਤੇ ਅਧਿਆਪਕਾਂ ਨੂੰ ਹਸਪਤਾਲ ‘ਚ ਕਰਵਾਇਆ ਭਰਤੀ
ਨੰਗਲ 'ਚ ਗੈਸ ਲੀਕ ਹੋਣ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ। ਗੈਸ ਲੀਕ ਕਾਰਨ ਪ੍ਰਭਾਵਿਤ ਹੋਏ ਸਕੂਲ ਦੇ ਬੱਚਿਆਂ, ਅਧਿਆਪਕਾਂ ਤੇ ਹੋਰ ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

Gas Leak: ਲੁਧਿਆਣਾ ਗੈਸ ਲੀਕ ਮਾਮਲਾ ਹਾਲੇ ਠੰਡਾ ਨਹੀਂ ਪਇਆ ਸੀ ਕਿ ਨੰਗਲ ‘ਚ ਵੀ ਗੈਸ ਲੀਕ (Nangal Gas leak) ਹੋਣ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ। ਦਰਆਸਲ ਇੱਕ ਸਕੂਲ ਨੇੜੇ ਬੱਚਿਆਂ ਅਤੇ ਅਧਿਆਪਕਾਂ ਨੂੰ ਅਤੇ ਕੁਝ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤੀ ਹੋਈ। ਇਸ ਗੈਸ ਲੀਕ ਕਾਰਨ ਪ੍ਰਭਾਵਿਤ ਹੋਏ ਸਕੂਲ ਦੇ ਬੱਚਿਆਂ, ਅਧਿਆਪਕਾਂ ਅਤੇ ਹੋਰ ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਟਵੀਟ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਟਵੀਟ ਕਰ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ‘ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਬਰਾਣ ਵਾਲੀ ਕੋਈ ਵੀ ਗੱਲ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦ ਹੀ ਮੌਕੇ ‘ਤੇ ਪਹੁੰਚ ਰਹੇ ਹਨ।
ਨੰਗਲ ਵਿੱਚ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ। ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ਤੇ ਸਟੇਸ਼ਨ ਕਰਵਾਇਆ ਜਾ ਰਿਹਾ ਹੈ। ਮੈਂ ਆਪਣੇ ਸਾਰੇ ਸ਼ਹਿਰ ਵਾਸੀਆਂ ਦੇ ਦੀ ਸਿਹਤ ਦੀ ਕਾਮਨਾ ਕਰਦਾ ਹਾਂ। ਕਿਸੇ ਨੂੰ ਘਬਰਾਣ ਦੀ ਜ਼ਰੂਰਤ ਨਹੀਂ ਹੈ। ਮੈਂ ਖੁਦ ਵੀ ਜਲਦ ਮੌਕੇ ਤੇ ਪਹੁੰਚ ਰਿਹਾ ਹਾਂ।
— Harjot Singh Bains (@harjotbains) May 11, 2023
ਇਹ ਵੀ ਪੜ੍ਹੋ
ਫੈਕਟਰੀ ਚੋਂ ਗੈਸ ਲੀਕ ਹੋਣ ਦਾ ਖਦਸ਼ਾ
ਸਕੂਲ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨੂੰ ਜਿਵੇਂ ਹੀ ਇਸ ਘਟਨਾ ਬਾਰੇ ਪੱਤਾ ਚਲਇਆ ਉਹ ਤੁਰੰਤ ਹੀ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਸਕੂਲ ਦੇ ਨੇੜੇ ਬਣੀ ਫੈਕਟਰੀ ਚੋਂ ਗੈਸ ਲੀਕ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਿੰਡ ਵਾਸਿਆਂ ਵੱਲੋਂ ਪਹਿਲਾਂ ਕਈ ਵਾਰ ਫੈਕਰਟੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾ ਚੁੱਕਾ ਹੈ।
ਸਕੂਲ ਪ੍ਰਸ਼ਾਸਨ ਨੇ ਕੀਤੀ ਛੁੱਟੀ
ਘਟਨਾ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਮੌਕੇ ‘ਤੇ ਹੀ ਛੁੱਟੀ ਕਰ ਦਿੱਤੀ। ਉਥੇ ਹੀ ਸਕੂਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤ ਹੁਣ ਸਧਿਰ ਹੈ। ਜਿਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆਈ ਹੈ ਉਨ੍ਹਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।
ਰੂਪਨਗਰ ਦੇ ਡਿਪਟੀ ਕਮਿਸ਼ਨਰ ਮੌਕੇ ‘ਤੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਜੋ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ ਉਸ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।