Gas Leak: ਨੰਗਲ ਵਿੱਚ ਇੱਕ ਸਕੂਲ ‘ਚ ਗੈਸ ਲੀਕ ਦੀ ਘਟਨਾ, ਬੱਚਿਆਂ ਤੇ ਅਧਿਆਪਕਾਂ ਨੂੰ ਹਸਪਤਾਲ ‘ਚ ਕਰਵਾਇਆ ਭਰਤੀ

tv9-punjabi
Updated On: 

11 May 2023 12:03 PM

ਨੰਗਲ 'ਚ ਗੈਸ ਲੀਕ ਹੋਣ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ। ਗੈਸ ਲੀਕ ਕਾਰਨ ਪ੍ਰਭਾਵਿਤ ਹੋਏ ਸਕੂਲ ਦੇ ਬੱਚਿਆਂ, ਅਧਿਆਪਕਾਂ ਤੇ ਹੋਰ ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

Gas Leak: ਨੰਗਲ ਵਿੱਚ ਇੱਕ ਸਕੂਲ ਚ ਗੈਸ ਲੀਕ ਦੀ ਘਟਨਾ, ਬੱਚਿਆਂ ਤੇ ਅਧਿਆਪਕਾਂ ਨੂੰ ਹਸਪਤਾਲ ਚ ਕਰਵਾਇਆ ਭਰਤੀ

ਸੰਕੇਤਿਕ ਤਸਵੀਰ

Follow Us On
Gas Leak: ਲੁਧਿਆਣਾ ਗੈਸ ਲੀਕ ਮਾਮਲਾ ਹਾਲੇ ਠੰਡਾ ਨਹੀਂ ਪਇਆ ਸੀ ਕਿ ਨੰਗਲ ‘ਚ ਵੀ ਗੈਸ ਲੀਕ (Nangal Gas leak) ਹੋਣ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ। ਦਰਆਸਲ ਇੱਕ ਸਕੂਲ ਨੇੜੇ ਬੱਚਿਆਂ ਅਤੇ ਅਧਿਆਪਕਾਂ ਨੂੰ ਅਤੇ ਕੁਝ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤੀ ਹੋਈ। ਇਸ ਗੈਸ ਲੀਕ ਕਾਰਨ ਪ੍ਰਭਾਵਿਤ ਹੋਏ ਸਕੂਲ ਦੇ ਬੱਚਿਆਂ, ਅਧਿਆਪਕਾਂ ਅਤੇ ਹੋਰ ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਟਵੀਟ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਟਵੀਟ ਕਰ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾ ਨੂੰ ਘਟਨਾ ਵਾਲੀ ਜਗ੍ਹਾ ‘ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਬਰਾਣ ਵਾਲੀ ਕੋਈ ਵੀ ਗੱਲ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦ ਹੀ ਮੌਕੇ ‘ਤੇ ਪਹੁੰਚ ਰਹੇ ਹਨ।

ਫੈਕਟਰੀ ਚੋਂ ਗੈਸ ਲੀਕ ਹੋਣ ਦਾ ਖਦਸ਼ਾ

ਸਕੂਲ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨੂੰ ਜਿਵੇਂ ਹੀ ਇਸ ਘਟਨਾ ਬਾਰੇ ਪੱਤਾ ਚਲਇਆ ਉਹ ਤੁਰੰਤ ਹੀ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਸਕੂਲ ਦੇ ਨੇੜੇ ਬਣੀ ਫੈਕਟਰੀ ਚੋਂ ਗੈਸ ਲੀਕ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਿੰਡ ਵਾਸਿਆਂ ਵੱਲੋਂ ਪਹਿਲਾਂ ਕਈ ਵਾਰ ਫੈਕਰਟੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾ ਚੁੱਕਾ ਹੈ।

ਸਕੂਲ ਪ੍ਰਸ਼ਾਸਨ ਨੇ ਕੀਤੀ ਛੁੱਟੀ

ਘਟਨਾ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਮੌਕੇ ‘ਤੇ ਹੀ ਛੁੱਟੀ ਕਰ ਦਿੱਤੀ। ਉਥੇ ਹੀ ਸਕੂਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤ ਹੁਣ ਸਧਿਰ ਹੈ। ਜਿਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆਈ ਹੈ ਉਨ੍ਹਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਰੂਪਨਗਰ ਦੇ ਡਿਪਟੀ ਕਮਿਸ਼ਨਰ ਮੌਕੇ ‘ਤੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਜੋ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ ਉਸ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ
Related Stories
Good News: ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਐਜੂਕੇਸ਼ਨ ਟੂਰ ‘ਤੇ ਜਾਣਗੀਆਂ ਜਾਪਾਨ, ਸਿੱਖਿਆ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ
ਧੁੰਦ ਕਾਰਨ ਪੰਜਾਬ ਸਰਕਾਰ ਨੇ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇੰਨੇ ਵਜੇ ਖੁੱਲ੍ਹਣਗੇ ਸਕੂਲ
ਪੰਜਾਬ ‘ਚ ਮਿਸ਼ਨ 100% ਲਾਂਚ, ਸਿੱਖਿਆ ਮੰਤਰੀ ਬੈਂਸ ਨੇ ਕਿਹਾ- 2024 ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ‘ਚ ਹੋਵੇਗਾ ਸੁਧਾਰ
ਪੰਜਾਬ ਦੇ ਸਕੂਲਾਂ ‘ਚ ਹੁਣ ਆਨਲਾਈਨ ਹਾਜ਼ਰੀ, ਵਿਦਿਆਰਥੀ ਦੀ ਗੈਰ-ਹਾਜ਼ਰੀ ‘ਚ ਮਾਪਿਆਂ ਤੱਕ ਪਹੁੰਚੇਗਾ ਮੈਸੇਜ਼, ਦਸੰਬਰ ਤੋਂ ਸ਼ੁਰੂ ਹੋਵੇਗੀ ਸੇਵਾ
ਜਲੰਧਰ ‘ਚ ਫਰਿੱਜ ਦਾ ਕੰਪ੍ਰੈਸ਼ਰ ਫੱਟਣ ਨਾਲ 14 ਸਾਲ ਬੱਚੇ ਸਣੇ ਦੋ ਲੋਕਾਂ ਦੀ ਮੌਤ, ਪਰਿਵਾਰ ਦੇ ਹੋਰ ਜੀਅ ਹਸਪਤਾਲ ਭਰਤੀ
SGPC Elections: ਪ੍ਰਧਾਨ ਦੀ ਅੱਜ ਚੋਣ, ਹਰਜਿੰਦਰ ਸਿੰਘ ਧਾਮੀ ਸਾਹਮਣੇ ਬਲਬੀਰ ਸਿੰਘ ਘੁੰਨਸ ਦੀ ਚੁਣੌਤੀ