AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ ਜੀਓ-ਟਿਊਬ ਤਕਨਾਲੋਜੀ ਰੋਕੇਗੀ ਹੜ੍ਹ, ਜਲ ਸਰੋਤ ਮੰਤਰੀ ਨੇ ਕੰਮਾਂ ਦਾ ਕੀਤਾ ਨਿਰੀਖਣ; 1 ਕਿਲੋਮੀਟਰ ਲੰਬਾ ਬਣਾਇਆ ਜਾ ਰਿਹਾ ਧੁੱਸੀ ਬੰਨ੍ਹ

ਮਾਨਸੂਨ ਦੌਰਾਨ ਲੁਧਿਆਣਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੰਜਾਬ ਵਿੱਚ ਪਹਿਲੀ ਵਾਰ ਜੀਓ-ਟਿਊਬ ਤਕਨਾਲੋਜੀ ਦੀ ਵਰਤੋਂ ਕਰਕੇ ਧੁੱਸੀ ਡੈਮ ਬਣਾਇਆ ਗਿਆ ਹੈ। ਪਿਛਲੇ ਸਾਲ, ਲੁਧਿਆਣਾ ਦੇ ਸਸਰਾਲੀ ਖੇਤਰ ਵਿੱਚ ਇੱਕ ਕਿਲੋਮੀਟਰ ਤੋਂ ਵੱਧ ਲੰਬਾ ਧੁੱਸੀ ਡੈਮ ਸਤਲੁਜ ਦਰਿਆ ਦੇ ਤੇਜ਼ ਵਹਾਅ ਵਿੱਚ ਵਹਿ ਗਿਆ ਸੀ। ਨਤੀਜੇ ਵਜੋਂ, ਸਰਕਾਰ ਨੇ ਜੀਓ-ਟਿਊਬ ਤਕਨਾਲੋਜੀ ਦੀ ਵਰਤੋਂ ਕਰਕੇ ਇੱਕ ਨਵਾਂ ਬੰਨ੍ਹ ਬਣਾਉਣ ਦਾ ਫੈਸਲਾ ਕੀਤਾ।

ਲੁਧਿਆਣਾ 'ਚ ਜੀਓ-ਟਿਊਬ ਤਕਨਾਲੋਜੀ ਰੋਕੇਗੀ ਹੜ੍ਹ, ਜਲ ਸਰੋਤ ਮੰਤਰੀ ਨੇ ਕੰਮਾਂ ਦਾ ਕੀਤਾ ਨਿਰੀਖਣ; 1 ਕਿਲੋਮੀਟਰ ਲੰਬਾ ਬਣਾਇਆ ਜਾ ਰਿਹਾ ਧੁੱਸੀ ਬੰਨ੍ਹ
rajinder-arora-ludhiana
| Updated On: 10 Jul 2026 14:08 PM IST
Share

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲੁਧਿਆਣਾ ਦੇ ਪਿੰਡ ਸਸਰਾਲੀ ਕਲੋਨੀ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

11.75 ਕਰੋੜ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਬੰਨ੍ਹ

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪਿੰਡ ਸਸਰਾਲੀ ਕਲੋਨੀ ਵਿਖੇ ਜੋ ਕਰੀਬ 3300 ਫੁੱਟ ਬੰਨ੍ਹ ਰੁੜ੍ਹ ਗਿਆ ਸੀ। ਉਸ ਦੀ ਮੁੜ-ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਕੰਮ ਦੀ ਲਾਗਤ ਤਕਰੀਬਨ 11.75 ਕਰੋੜ ਰੁਪਏ ਹੈ। ਇਸ ਵਿੱਚ ਕਰੀਬ 2,00,000 ਕਿਊਬਿਕ ਮੀਟਰ ਮਿੱਟੀ ਦੀ ਵਰਤੋਂ ਨਾਲ ਬੰਨ੍ਹ ਬਣਾਇਆ ਜਾ ਰਿਹਾ ਹੈ। ਜਿਸ ਵਿੱਚੋ ਲਗਭਗ 1,50,000 ਕਿਊਬਿਕ ਮੀਟਰ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਬੰਨ੍ਹ ਦੇ ਮੁੜ ਉਸਾਰੀ ਕਾਰਜ ਦੀ ਅਹਿਮ ਵਿਸ਼ੇਸ਼ਤਾ ਇਹ ਹੈ ਕਿ ਕੰਢੇ ਖੁਰਨ ਤੋਂ ਰੋਕਣ ਲਈ ਬੰਨ੍ਹ ਦੇ ਦਰਿਆ ਵਾਲੇ ਅੰਦਰਲੇ ਪਾਸੇ ਪੀ.ਪੀ.ਐਮ.ਐਫ ਜੀਓਟਿਊਬ (ਪੌਲੀਪ੍ਰੋਪਾਈਲੀਨ ਮਲਟੀਫਿਲਾਮੈਂਟ) ਜਿਓ ਟਿਊਬਾਂ ਲਗਾਈਆਂ ਜਾ ਰਹੀਆਂ ਹਨ। ਇਸ ਕੰਮ ਵਿੱਚ ਤਕਰੀਬਨ 450 ਜਿਓਟਿਊਬਾਂ ਦੀ ਵਰਤੋਂ ਕੀਤੀ ਜਾਣੀ ਹੈ। ਜਿਸ ਵਿਚੋਂ ਕਰੀਬ 325 ਜਿਓ ਟਿਊਬਾਂ ਲਗਾਈਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰਵਾ ਲਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੀ.ਪੀ.ਐਮ.ਐਫ ਜੀਓ ਟਿਊਬ ਦਾ ਕੰਮ ਪੰਜਾਬ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਹੈ। ਜੋ ਦਰਿਆ ਕੰਢੇ ਦੀ ਸੁਰੱਖਿਆ ਅਤੇ ਹੜ੍ਹ ਪ੍ਰਬੰਧਨ ਲਈ ਆਧੁਨਿਕ ਜਿਓ ਸਿੰਥੈਟਿਕ ਇੰਜੀਨੀਅਰਿੰਗ ਤਕਨੀਕਾਂ ਦੇ ਪ੍ਰਯੋਗ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ।

ਜਲ ਸਰੋਤ ਮੰਤਰੀ ਨੇ ਕੰਮਾਂ ਦਾ ਕੀਤਾ ਨਿਰੀਖਣ

ਜਲ ਸਰੋਤ ਮੰਤਰੀ ਨੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ ‘ਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਦਰਿਆਈ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਦੀ ਮਜ਼ਬੂਤੀ ਨਾਲ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਅਤੇ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬਰਸਾਤ ਦੌਰਾਨ ਪਾਣੀ ਦੇ ਦਬਾਅ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਵਿੱਚ ਨਿਰਮਾਣ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਉੱਥੇ ਵਾਧੂ ਮਸ਼ੀਨਰੀ ਅਤੇ ਮਨੁੱਖੀ ਬਲ ਤਾਇਨਾਤ ਕਰਕੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਰਹੇ ਹਨ।

(Photo Credit: Chat GPT)

ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਜਾਰੀ- ਜਸਲੀਨ ਕੌਰ ਭੁੱਲਰ

ਉਪ ਮੰਡਲ ਮਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲ ਸਰੋਤ ਵਿਭਾਗ ਨਾਲ ਪੂਰਾ ਤਾਲਮੇਲ ਬਣਾ ਕੇ ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਸਰੋਤ ਉਪਲਬਧ ਹਨ।

ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਈਤਾਂ ਜਾਰੀ

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਸਮੀਖਿਆ ਕਰਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਹੜ੍ਹ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।

Follow Us
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ...