CM ਨੇ ਫੋਨ ਤੋਂ ਬਾਅਦ ਸੁਲਝਾਇਆ ਘੁੰਗਰਾਲੀ ਬਾਇਓ ਗੈਸ ਪਲਾਂਟ ਦਾ ਮੁੱਦਾ, ਬੋਲੇ- ਪ੍ਰਦੂਸ਼ਨ ਫਲਾਉਣ ਵਾਲਿਆਂ ਦੀ ਖੈਰ ਨਹੀਂਂ

Updated On: 

01 Oct 2024 15:16 PM

Ghungrali biogas plant issue: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਲਾਂਟ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਕੋਈ ਪਲਾਂਟ ਪੰਜਾਬ ਵਿੱਚ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਲਾਂਟ ਮਾਲਕਾਂ ਨੇ ਲਿਖਤੀ ਸਮਝੌਤਾ ਕੀਤਾ ਹੈ ਕਿ ਉਹ ਪ੍ਰਦੂਸ਼ਣ ਦੇ ਮਾਪਦੰਡਾਂ ਤੇ ਖਰਾ ਉਤਰਨਗੇ।

CM ਨੇ ਫੋਨ ਤੋਂ ਬਾਅਦ ਸੁਲਝਾਇਆ ਘੁੰਗਰਾਲੀ ਬਾਇਓ ਗੈਸ ਪਲਾਂਟ ਦਾ ਮੁੱਦਾ, ਬੋਲੇ- ਪ੍ਰਦੂਸ਼ਨ ਫਲਾਉਣ ਵਾਲਿਆਂ ਦੀ ਖੈਰ ਨਹੀਂਂ

ਮੁੱਖ ਮੰਤਰੀ ਭਗਵੰਤ ਮਾਨ (ਪੁਰਾਣੀ ਤਸਵੀਰ)

Follow Us On

Ghungrali Biogas plant Issue: ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਘੁੰਗਰਾਲੀ ਬਾਇਓ ਗੈਸ ਪਲਾਂਟ ਦਾ ਮਸਲਾ ਹੱਲ ਹੋ ਗਿਆ ਹੈ। ਸੀ.ਐਮ ਮਾਨ ਨੇ ਪਿੰਡ ਵਾਸੀਆਂ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਹ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਵੀ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਲਾਂਟ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਕੋਈ ਪਲਾਂਟ ਪੰਜਾਬ ਵਿੱਚ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਲਾਂਟ ਮਾਲਕਾਂ ਨੇ ਲਿਖਤੀ ਸਮਝੌਤਾ ਕੀਤਾ ਹੈ ਕਿ ਉਹ ਪ੍ਰਦੂਸ਼ਣ ਦੇ ਮਾਪਦੰਡਾਂ ਤੇ ਖਰਾ ਉਤਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਇਹ ਅਹਿਮ ਕਦਮ ਚੁੱਕਣ ਲਈ ਸਰਕਾਰ ਦਾ ਸਾਥ ਦੇਣ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਸਥਾਨਕ ਲੋਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੂਰੇ ਪੰਜਾਬ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਇਹ ਵੀ ਵਾਅਦਾ ਕੀਤਾ ਕਿ ਉਹ ਜਲਦੀ ਹੀ ਖੇਡ ਮੇਲੇ ਵਿੱਚ ਉਨ੍ਹਾਂ ਦੇ ਵਿਚਕਾਰ ਪਹੁੰਚਣਗੇ।

ਕੀ ਹੈ ਘੁੰਗਰਾਲੀ ਦਾ ਮੁੱਦਾ

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਵਿੱਚ ਚੱਲ ਰਹੀ ਬਾਇਓਗੈਸ ਫੈਕਟਰੀ ਖ਼ਿਲਾਫ਼ ਲੋਕਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪਿਛਲੇ ਸਾਲ 10 ਸਤੰਬਰ ਨੂੰ ਕੁਝ ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਦਿੱਲੀ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਸੀ। ਆਪਣੇ ਗੁੱਸੇ ਨੂੰ ਜ਼ਾਹਰ ਕਰਨ ਲਈ ਸਥਾਨਕ ਲੋਕਾਂ ਨੇ ਟਰੈਕਟਰ ਮਾਰਚ, ਐੱਸ.ਐੱਚ.ਡੀ.ਐੱਮ. ਨੂੰ ਮੰਗ ਪੱਤਰ, ਵਿਧਾਇਕ ਨੂੰ ਮੰਗ ਪੱਤਰ ਦਿੱਤਾ ਅਤੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ। ਦੋ ਹਜ਼ਾਰ ਮਰਦ-ਔਰਤਾਂ ਨੇ ਡੀਸੀ ਦਫ਼ਤਰ ਲੁਧਿਆਣਾ ਅੱਗੇ ਧਰਨਾ ਦਿੱਤਾ।

ਖੰਨਾ ਤਹਿਸੀਲ ਦੇ ਪਿੰਡ ਘੁੰਗਰਾਲੀ ਦੇ ਲੋਕਾਂ ਨੇ ਦੱਸਿਆ ਕਿ ਦੋ ਸਾਲਾਂ ਤੋਂ ਚੱਲ ਰਹੀ ਬਾਇਓ ਗੈਸ ਫੈਕਟਰੀ ਦੀ ਬਦਬੂ ਕਾਰਨ ਲੋਕ ਲਗਾਤਾਰ ਨਰਕ ਭੋਗ ਰਹੇ ਹਨ। ਇਸ ਕਾਰਨ ਲੋਕਾਂ ਵਿੱਚ ਬਿਮਾਰੀਆਂ ਅਤੇ ਚਮੜੀ ਰੋਗ ਫੈਲ ਰਹੇ ਹਨ।

Exit mobile version