ਅਕਾਲੀ ਦਲ ਦੇ ਨਵੇਂ ਪ੍ਰਧਾਨ ਲਈ 11 ਅਗਸਤ ਨੂੰ ਚੋਣ ਇਜਲਾਸ, ਜਾਣੋ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ?

Updated On: 

08 Aug 2025 09:49 AM IST

Shiromani Akali Dal President Selection: ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ। ਪਹਿਲਾ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਤੇ ਦੂਜਾ ਸ਼ਹੀਦ ਭਾਈ ਅਮਰੀਕ ਸਿੰਘ ਦੀ ਬੇਟੀ ਬੀਬੀ ਸਤਵੰਤ ਕੌਰ ਦਾ ਨਾਮ ਸਾਹਮਣੇ ਆ ਰਿਹਾ ਹੈ। ਜਾਣੋ ਗਿਆਨੀ ਹਰਪ੍ਰੀਤ ਸਿੰਘ ਨੇ ਪੋਸਟ ਪਾ ਕੇ ਕੀ ਕਿਹਾ।

ਅਕਾਲੀ ਦਲ ਦੇ ਨਵੇਂ ਪ੍ਰਧਾਨ ਲਈ 11 ਅਗਸਤ ਨੂੰ ਚੋਣ ਇਜਲਾਸ, ਜਾਣੋ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ?
Follow Us On

ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਲਿਖਿਆ ਕਿ ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਕੋਲ ਜਾਣਕਾਰੀ ਪੁੱਜ ਰਹੀ ਹੈ ਕਿ ਉਸ ਚੋਣ ਵਿੱਚ ਮੇਰੇ ਨਾਮ ਦੀ ਅਤੇ ਬੀਬੀ ਸਤਵੰਤ ਕੌਰ ਜੀ ਜੋ ਕਿ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਹਨ, ਸਾਡੇ ਦੋਵਾਂ ਦੇ ਨਾਮ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਵਿਚਾਰੇ ਜਾ ਰਹੇ ਹਨ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਕੁਝ ਮੇਰੇ ਤੇ ਕੁਝ ਬੀਬੀ ਦੇ ਸਮਰਥਨ ਵਿੱਚ ਵਿਚਾਰ ਪ੍ਰਗਟ ਹੋ ਰਹੇ ਹਨ। ਮੇਰੇ ਮਨ ਵਿੱਚ ਅਪਣੀ ਉਸ ਭੈਣ ਦੇ ਪ੍ਰਤੀ ਬਹੁਤ ਸਤਿਕਾਰ ਹੈ। ਇਸ ਲਈ ਪੰਜ ਮੈਂਬਰੀ ਕਮੇਟੀ ਨੂੰ ਮੇਰੇ ਵੱਲੋਂ ਅਪੀਲ ਹੈ ਕਿ ਬੀਬੀ ਸਤਵੰਤ ਕੌਰ ਦੇ ਮੁਕਾਬਲੇ ਮੈਂ ਕਿਸੇ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਨਹੀਂ। ਇਸ ਲਈ ਮੇਰਾ ਨਾਮ ਪ੍ਰਧਾਨਗੀ ਲਈ ਨਾ ਵਿਚਾਰਿਆ ਜਾਵੇ।

ਅੰਮ੍ਰਿਤਪਾਲ ਤੇ ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ ਗਠਜੋੜ!

11 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ ਡੈਲੀਗੇਟ ਇਜਲਾਸ ਜ਼ਰੀਏ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਣੀ ਐ, ਜਿਸ ਵਿਚ ਦੋ ਨਾਮ ਪ੍ਰਧਾਨਗੀ ਲਈ ਕਾਫ਼ੀ ਅਹਿਮ ਮੰਨੇ ਜਾ ਰਹੇ ਹਨ। ਪਹਿਲਾ ਗਿਆਨੀ ਹਰਪ੍ਰੀਤ ਸਿੰਘ ਦਾ ਅਤੇ ਦੂਜਾ ਸ਼ਹੀਦ ਭਾਈ ਅਮਰੀਕ ਸਿੰਘ ਦੀ ਬੇਟੀ ਬੀਬੀ ਸਤਵੰਤ ਕੌਰ ਦਾ। ਜੇਕਰ ਇਨ੍ਹਾਂ ਤੋਂ ਇਲਾਵਾ ਵੀ ਕੋਈ ਹੋਰ ਪ੍ਰਧਾਨ ਬਣਦਾ ਹੈ ਤਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਗਠਜੋੜ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਤੋਂ ਪਹਿਲਾਂ ਹੀ ਪੰਜ ਮੈਂਬਰੀ ਕਮੇਟੀ ਦੇ ਆਗੂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਮਿਲ ਚੁੱਕੇ ਹਨ।

ਜਿਸ ਨੂੰ ਅਗਾਮੀ ਗਠਜੋੜ ਦੀ ਜ਼ਮੀਨ ਤਿਆਰੀ ਵਜੋਂ ਦੇਖਿਆ ਜਾ ਚੁੱਕਿਆ ਏ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਆਖ ਚੁੱਕੇ ਨੇ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਣ ਵਾਲੀਆਂ ਧਿਰਾਂ ਇਕਜੁੱਟ ਹੋਣਗੀਆਂ ਤਾਂ ਹੀ ਸਿੱਖਾਂ ਦੇ ਅਹਿਮ ਮਸਲਿਆਂ ਨੂੰ ਹੱਲ ਕਰਵਾਇਆ ਜਾ ਸਕੇਗਾ।