AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

2 ਸਾਬਕਾ ਜਥੇਦਾਰਾਂ ਦੀ ਮੁਲਾਕਾਤ ਦੇ ਕੀ ਹਨ ਮਾਇਨੇ… ਕੀ ਕਹਿੰਦਿਆਂ ਹਨ ਤਸਵੀਰਾਂ?

Gyani Harpreet Singh & Gyani Raghbir Singh Meeting: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਅੰਮ੍ਰਿਤਸਰ ਵਿਖੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ। ਮਿਲੀ ਜਾਣਕਾਰੀ ਮੁਤਾਬਕ ਬੰਦ ਕਮਰੇ ਵਿੱਚ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਦੋਵਾਂ ਵਿਚਾਲੇ ਅਹਿਮ ਮੀਟਿੰਗ ਚੱਲੀ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਵੱਲੋਂ ਪੰਥਕ ਹਲਕਿਆਂ ਵਿੱਚ ਚੱਲ ਰਹੇ ਮੌਜੂਦਾ ਹਾਲਾਤਾਂ ਅਤੇ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

2 ਸਾਬਕਾ ਜਥੇਦਾਰਾਂ ਦੀ ਮੁਲਾਕਾਤ ਦੇ ਕੀ ਹਨ ਮਾਇਨੇ... ਕੀ ਕਹਿੰਦਿਆਂ ਹਨ ਤਸਵੀਰਾਂ?
lalit-sharma
| Updated On: 06 Jul 2026 19:20 PM IST
Share

ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ। ਮਿਲੀ ਜਾਣਕਾਰੀ ਮੁਤਾਬਕ ਬੰਦ ਕਮਰੇ ਵਿੱਚ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਦੋਵਾਂ ਵਿਚਾਲੇ ਅਹਿਮ ਵਿਚਾਰ ਚਰਚਾ ਹੋਈ। ਇਸ ਮੀਟਿੰਗ ਦੌਰਾਨ ਪੰਥਕ ਹਲਕਿਆਂ ਵਿੱਚ ਚੱਲ ਰਹੇ ਮੌਜੂਦਾ ਹਾਲਾਤਾਂ ਅਤੇ ਆਉਣ ਵਾਲੇ ਦਿਨਾਂ ਦੀ ਰਣਨੀਤੀ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਕੁਝ ਵੱਡੇ ਖੁਲਾਸੇ ਜਾਂ ਫੈਸਲੇ ਸਾਹਮਣੇ ਆ ਸਕਦੇ ਹਨ। ਕਿਉਂ ਦੋਵਾਂ ਜਥੇਦਾਰਾਂ ਦੀ ਇਹ ਮੁਲਕਾਤ ਆਪਣੇ ਆਪ ਵਿੱਚ ਕਈ ਸਵਾਲਾਂ ਦੇ ਜਵਾਬ ਦੇ ਰਹੀ ਹੈ।

2027 ਚੋਣਾਂ ਨੂੰ ਲੈ ਕੇ ਇਹ ਬੈਠਕ ਹੈ ਖਾਸ?

ਪੰਜਾਬ ਦੀਆਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਵੱਡੇ ਚਿਹਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਰਹਿਆਂ ਹਨ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਜ਼ਬੂਤ ਕਰਨ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਜਥੇਦਾਰ ਰਘਬੀਰ ਸਿੰਘ ਦੀ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦੋਵਾਂ ਵਿਚਾਲੇ ਹੋਈ ਇਸ ਬੈਠਕ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਿਆਸਰਾਈਆਂ ਲਗਾਈਆਂ ਜਾ ਰਹਿਆਂ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਗਿਆਨੀ ਰਘਬੀਰ ਸਿੰਘ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਲ ਹੋ ਸਕਦੇ ਹਨ।

ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਪੁਨਰ ਸੁਰਜੀਤ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬਹੁਤ ਹੀ ਅਹਿਮ ਅਤੇ ਸਾਰਥਕ ਇਕੱਤਰਤਾ ਹੋਈ। ਇਸ ਪ੍ਰੈਸ ਵਾਰਤਾ ਦੌਰਾਨ ਸਾਬਕਾ ਜਥੇਦਾਰ ਅਤੇ ਪਾਰਟੀ ਪ੍ਰਧਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਪਾਰਟੀ ਦੇ ਹਿੱਤ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਜਥੇਦਾਰ ਲੌਂਗੋਵਾਲ ਸਾਹਿਬ ਦੀ ਅਗਵਾਈ ਹੇਠ ਗਠਿਤ ਅਨੁਸ਼ਾਸਨੀ ਕਮੇਟੀ ਨੂੰ ਪੂਰੇ ਅਧਿਕਾਰ ਦਿੱਤੇ ਗਏ ਹਨ ਕਿ ਪਾਰਟੀ ਅਨੁਸ਼ਾਸਨ ਭੰਗ ਕਰਨ ਵਾਲੇ ਕਿਸੇ ਵੀ ਆਗੂ, ਚਾਹੇ ਉਹ ਛੋਟਾ ਹੋਵੇ ਜਾਂ ਵੱਡਾ.. ਸਖ਼ਤ ਕਾਰਵਾਈ ਕੀਤੀ ਜਾਵੇ। ਗਿਆਨੀ ਹਰਪ੍ਰੀਤ ਸਿੰਘ ਵਿਧਾਨਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਸਰਗਰਮੀਆਂ ਲਗਾਤਾਰ ਵਧਾ ਰਹੇ ਹਨ। ਉਹ ਲਗਾਤਾਰ ਬੈਠਕਾਂ ਅਤੇ ਮੁਲਾਕਾਤਾਂ ਕਰਕੇ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਵਿੱਚ ਜੁਟੇ ਹਨ।

Follow Us
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...